Breaking News
Home / ਪੰਜਾਬ / ਪੰਜਾਬ ਦੇ ਰਾਜਪਾਲ ਸਰਹੱਦੀ ਜ਼ਿਲ੍ਹਿਆਂ ਦਾ ਫਿਰ ਕਰਨਗੇ ਦੌਰਾ

ਪੰਜਾਬ ਦੇ ਰਾਜਪਾਲ ਸਰਹੱਦੀ ਜ਼ਿਲ੍ਹਿਆਂ ਦਾ ਫਿਰ ਕਰਨਗੇ ਦੌਰਾ

ਪਿਛਲੇ ਦੌਰੇ ਦੌਰਾਨ ਰਾਜਪਾਲ ਨੇ ਪੰਜਾਬ ਸਰਕਾਰ ’ਤੇ ਚੁੱਕੇ ਸਨ ਸਵਾਲ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਇਕ ਵਾਰ ਫਿਰ ਤੋਂ ਸਰਹੱਦੀ ਜ਼ਿਲ੍ਹਿਆਂ ਦਾ ਦੌਰਾ ਕਰਨਗੇ। ਉਹਨਾਂ ਵੱਲੋਂ 7 ਅਤੇ 8 ਜੂਨ ਨੂੰ ਪਠਾਨਕੋਟ, ਅੰਮਿ੍ਰਤਸਰ, ਗੁਰਦਾਸਪੁਰ, ਫਿਰੋਜ਼ਪੁਰ ਅਤੇ ਫਾਜ਼ਿਲਕਾ ਦੇ ਸਰਹੱਦੀ ਖੇਤਰ ਦਾ ਦੌਰਾ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਇਸ ਸਬੰਧ ਵਿਚ ਗਵਰਨਰ ਹਾਊਸ ਨੇ ਪੰਜਾਬ ਦੇ ਚੀਫ ਸੈਕਟਰੀ ਵਿਜੇ ਕੁਮਾਰ ਜੰਜੂਆ ਅਤੇ ਡੀਜੀਪੀ ਗੌਰਵ ਯਾਦਵ ਨੂੰ ਪੱਤਰ ਲਿਖਿਆ ਹੈ। ਰਾਜਪਾਲ ਹੋਰਾਂ ਦੇ ਇਸ ਦੌਰੇ ਦਾ ਕਾਰਨ ਸੁਰੱਖਿਆ ਤਿਆਰੀਆਂ ਅਤੇ ਮਾਈਨਿੰਗ ਦੀਆਂ ਗਤੀਵਿਧੀਆਂ ਸਣੇ ਹੋਰ ਕਈ ਕਾਰਨਾਂ ਨੂੰ ਮੰਨਿਆ ਜਾ ਰਿਹਾ ਹੈ। ਰਾਜਪਾਲ ਦੇ ਦੌਰੇ ਦੇ ਦੌਰਾਨ ਪੰਜਾਬ ਦੇ ਚੀਫ ਸੈਕਟਰੀ ਵੀ ਉਨ੍ਹਾਂ ਦੇ ਨਾਲ ਮੌਜੂਦ ਰਹਿ ਸਕਦੇ ਹਨ ਅਤੇ ਨਾਲ ਹੀ ਹੋਰ ਅਧਿਕਾਰੀਆਂ ਸਣੇ ਡੀਜੀਪੀ ਵੀ ਰਾਜਪਾਲ ਦੇ ਨਾਲ ਹਾਜ਼ਰ ਰਹਿਣ ਦੀ ਸੰਭਾਵਨਾ ਹੈ। ਜ਼ਿਕਰਯੋਗ ਹੈ ਕਿ ਰਾਜਪਾਲ ਬੀ.ਐਲ. ਪੁਰੋਹਿਤ ਨੇ ਕਰੀਬ ਤਿੰਨ ਮਹੀਨੇ ਪਹਿਲਾਂ ਵੀ ਪੰਜਾਬ ਦੇ ਸਰਹੱਦੀ ਖੇਤਰਾਂ ਦਾ ਦੌਰਾ ਕੀਤਾ ਸੀ। ਉਸ ਦੌਰਾਨ ਉਨ੍ਹਾਂ ਨੇ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ’ਤੇ ਕਈ ਸਵਾਲ ਖੜ੍ਹੇ ਕੀਤੇ ਸਨ। ਉਦੋਂ ਉਨ੍ਹਾਂ ਨੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਸੀ ਕਿ ਹੁਣ ਤਾਂ ਸਕੂਲਾਂ ਤੱਕ ਵੀ ਡਰੱਗ ਪਹੁੰਚ ਗਈ ਹੈ। ਰਾਜਪਾਲ ਨੇ ਆਰੋਪ ਲਗਾਇਆ ਸੀ ਕਿ ਗੁਆਂਢੀ ਦੇਸ਼ ਪਾਕਿਸਤਾਨ ਵਲੋਂ ਪੰਜਾਬ ਵਿਚ ਨਸ਼ਾ ਭੇਜਿਆ ਜਾ ਰਿਹਾ ਹੈ।

 

Check Also

ਕਰਜ਼ੇ ’ਚ ਡੁੱਬੇ ਜਗਰਾਓ ਦੇ ਕਿਸਾਨ ਸੁਖਮੰਦਰ ਸਿੰਘ ਨੇ ਪੀਤੀ ਜ਼ਹਿਰ

ਤਿੰਨ ਧੀਆਂ ਦੇ ਪਿਤਾ ਨੇ ਇਲਾਜ਼ ਦੌਰਾਨ ਤੋੜਿਆ ਦਮ ਜਗਰਾਉਂ/ਬਿਊਰੋ ਨਿਊਜ਼ : ਸਮੇਂ-ਸਮੇਂ ਦੀਆਂ ਸਰਕਾਰਾਂ …