18.8 C
Toronto
Saturday, October 18, 2025
spot_img
Homeਭਾਰਤਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 71 ਨੌਜਵਾਨਾਂ ਨੂੰ ਦਿੱਤੇ ਨਿਯੁਕਤੀ ਪੱਤਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 71 ਨੌਜਵਾਨਾਂ ਨੂੰ ਦਿੱਤੇ ਨਿਯੁਕਤੀ ਪੱਤਰ

ਕਿਹਾ : ਅਸੀਂ ਸਰਕਾਰੀ ਨੌਕਰੀਆਂ ਦੀ ਭਰਤੀ ਪ੍ਰਕਿਰਿਆ ਨੂੰ ਬਣਾਇਆ ਆਸਾਨ
ਨਵੀਂ ਦਿੱਲੀ/ਬਿਊਰੋ ਨਿਊਜ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਮੰਗਲਵਾਰ ਨੂੰ ਰੋਜ਼ਗਾਰ ਮੇਲਾ ਪ੍ਰੋਗਰਾਮ ਤਹਿਤ 71 ਹਜਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਦਿੱਤੇ। ਇਹ ਰੋਜ਼ਗਾਰ ਮੇਲਾ ਦੇਸ਼ ਦੀਆਂ 45 ਥਾਵਾਂ ’ਤੇ ਲਗਾਇਆ ਗਿਆ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਪ੍ਰੋਗਰਾਮ ’ਚ ਵੀਡੀਓ ਕਾਨਫਰੰਸਿੰਗ ਦੇ ਜਰੀਏ ਹਿੱਸਾ ਲਿਆ। ਪ੍ਰਧਾਨ ਮੰਤਰੀ ਨੇ ਨਿਯੁਕਤੀ ਪੱਤਰ ਵੰਡਣ ਤੋਂ ਬਾਅਦ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ 70 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਭਾਰਤ ਸਰਕਾਰ ਦੇ ਵੱਖ-ਵੱਖ ਵਿਭਾਗਾਂ ’ਚ ਸਰਕਾਰੀ ਨੌਕਰੀ ਲਈ ਨਿਯੁਕਤੀ ਪੱਤਰ ਮਿਲੇ ਹਨ। ਉਨ੍ਹਾਂ ਨੌਜਵਾਨਾਂ ਨੂੰ ਕਿਹਾ ਕਿ ਤੁਸੀਂ ਸਖਤ ਮਿਹਨਤ ਦੇ ਨਾਲ ਇਹ ਮੁਕਾਮ ਹਾਸਲ ਕੀਤਾ ਹੈ ਅਤੇ ਮੈਂ ਤੁਹਾਨੂੰ ਅਤੇ ਤੁਹਾਡੇ ਪਰਿਵਾਰ ਨੂੰ ਵਧਾਈ ਦਿੰਦਾ ਹਾਂ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਗੇ ਕਿਹਾ ਕਿ ਅਸੀਂ ਲੰਘੇ 9 ਸਾਲਾਂ ਦੌਰਾਨ ਸਰਕਾਰੀ ਨੌਕਰੀਆਂ ਦੀ ਭਰਤੀ ਪ੍ਰਕਿਰਿਆ ਨੂੰ ਜ਼ਿਆਦਾ ਤੇਜ਼, ਪਾਰਦਰਸ਼ੀ ਅਤੇ ਨਿਰਪੱਖ ਬਣਾਉਣ ਨੂੰ ਪਹਿਲ ਦਿੱਤੀ ਹੈ। ਨੌਕਰੀ ਲਈ ਅਪਲਾਈ ਕਰਨ ਤੋਂ ਲੈ ਕੇ ਨਤੀਜੇ ਤੱਕ ਦੀ ਪੂਰੀ ਪ੍ਰਕਿਰਿਆ ਆਨਲਾਈਨ ਹੋ ਗਈ ਹੈ ਅਤੇ ਅੱਜ ਡਾਕੂਮੈਂਟਸ ਨੂੰ ਸੈਲਫ ਅਟੈਸਟ ਕਰਨ ਦੀ ਸਹੂਲਤ ਵੀ ਪ੍ਰਾਪਤ ਹੈ। ਗਰੁੱਪ ਸੀ ਅਤੇ ਗਰੁੱਪ ਡੀ ਦੇ ਅਹੁਦਿਆਂ ਲਈ ਹੋਣ ਵਾਲੀ ਇੰਟਰਵਿਊ ਨੂੰ ਵੀ ਖਤਮ ਕਰ ਦਿੱਤਾ ਗਿਆ ਹੈ। ਇਨ੍ਹਾਂ ਸਾਰੇ ਯਤਨਾਂ ਨਾਲ ਭਿ੍ਰਸ਼ਟਾਚਾਰ ਅਤੇ ਭਾਈ-ਭਤੀਜਾਵਾਦ ਵੀ ਖਾਤਮਾ ਹੋ ਗਿਆ ਹੈ।

 

RELATED ARTICLES
POPULAR POSTS