ਨਗਰ ਕੌਂਸਲ ਚੋਣਾਂ ਵਿਚ ਜਿੱਤ ਪ੍ਰਾਪਤ ਕਰਨ ਵਾਲੀ ਪਹਿਲੀ ਪੰਜਾਬਣ ਬਣੀ
ਮਿਲਾਨ/ਬਿਊਰੋ ਨਿਊਜ਼ : ਇਟਲੀ ਵਿਚ ਹੋਈਆਂ ਨਗਰ ਕੌਂਸਲ ਦੀਆਂ ਚੋਣਾਂ ਵਿਚ ਹਜ਼ਾਰਾਂ ਉਮੀਦਵਾਰਾਂ ਨੇ ਆਪਣੀ ਕਿਸਮਤ ਅਜਮਾਈ ਜਿਨ੍ਹਾਂ ਵਿਚ ਪੰਜਾਬ ਦੇ ਰੋਪੜ ਜ਼ਿਲ੍ਹੇ ਨਾਲ ਸਬੰਧਤ ਜੈਸਿਕਾ ਕੌਰ ਦਾ ਨਾਂ ਵੀ ਸ਼ਾਮਲ ਹੈ। ਉਫਲਾਗਾ ਦੀਆਂ ਹੋਈਆਂ ਚੋਣਾਂ ਵਿਚ ਸਲਾਹਕਾਰ ਵਜੋਂ ਚੋਣ ਲੜਦਿਆਂ ਪੰਜਾਬ ਦੀ ਧੀ ਜੈਸਿਕਾ ਕੌਰ ਨੇ ਵੱਡੀ ਜਿੱਤ ਪ੍ਰਾਪਤ ਕਰਕੇ ਇਤਿਹਾਸ ਰਚ ਦਿੱਤਾ ਹੈ। ਜੈਸਿਕਾ ਇਨ੍ਹਾਂ ਚੋਣਾਂ ਵਿਚ ਜਿੱਤ ਪ੍ਰਾਪਤ ਕਰਨ ਵਾਲੀ ਪੰਜਾਬੀ ਮੂਲ ਦੀ ਪਹਿਲੀ ਮਹਿਲਾ ਬਣ ਗਈ ਹੈ, ਜਿਸ ਨੇ ਇਨ੍ਹਾਂ ਚੋਣਾਂ ਵਿਚ ਜਿੱਤ ਪ੍ਰਾਪਤ ਕੀਤੀ ਹੈ। ਮੋਰਿੰਡਾ ਨਿਵਾਸੀ ਰਾਜੂ ਖੰਬ ਅਤੇ ਦਲਜੀਤ ਕੌਰ ਦੀ 20 ਸਾਲਾ ਪੁੱਤਰੀ ਜੈਸਿਕਾ ਨੇ ਉਫਲਾਗਾ ਕਮੂਨੇ ਤੋਂ ਰਿਨੋਵਾਮੈਂਤੋ ਪਾਪੋਲਾਰੇ ਪਾਰਟੀ ਵੱਲੋਂ ਸਲਾਹਕਾਰ ਦੀ ਚੋਣ ਲੜੀ ਸੀ। ਪੰਜਾਬ ਦੇ ਰੋਪੜ ਜ਼ਿਲ੍ਹੇ ਦੇ ਮੋਰਿੰਡਾ ਸ਼ਹਿਰ ਨਾਲ ਸਬੰਧਤ ਜੈਸਿਕਾ ਨੇ ਇਟਲੀ ਵਿਚ ਪੜ੍ਹਾਈ ਵਜੋਂ ਹੋਟਲ ਮੈਨੇਜਮੈਂਟ ਦਾ ਡਿਪਲੋਮਾ ਕੀਤਾ ਹੋਇਆ ਹੈ। ਜੈਸਿਕਾ ਕੌਰ ਨੇ ਉਫਲਾਗਾ ਵਸਦੇ ਭਾਰਤੀਆਂ ਅਤੇ ਪੰਜਾਬੀ ਭਾਈਚਾਰੇ ਦਾ ਧੰਨਵਾਦ ਕਰਦਿਆਂ ਕਿਹਾ ਕਿ ਤੁਸੀਂ ਜੋ ਮੈਨੂੰ ਮਾਣ ਬਖਸ਼ਿਆ ਹੈ ਮੈਂ ਉਸ ’ਤੇ ਪੂਰਾ ਉਤਰਨ ਦੀ ਪੂਰੀ ਕੋਸ਼ਿਸ਼ ਕਰਾਂਗੀ। ਜਿਸ ਤਰ੍ਹਾਂ ਹੀ ਜੈਸਿਕਾ ਕੌਰ ਦੀ ਜਿੱਤ ਦੀ ਖਬਰ ਉਸ ਦੇ ਜੱਦੀ ਸ਼ਹਿਰ ਮੋਰਿੰਡਾ ਪਹੁੰਚੀ ਤਾਂ ਉਸ ਦੇ ਘਰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗ ਗਿਆ।
Check Also
ਰੂਸ ਨੇ ਯੂਕਰੇਨ ’ਤੇ ਬੈਲਿਸਟਿਕ ਮਿਜ਼ਾਈਲ ਦਾਗ ਕੇ ਕੀਤੀ ਟੈਸਟਿੰਗ
ਪੂਤਿਨ ਦੀ ਧਮਕੀ : ਯੂਕਰੇਨ ਦੀ ਮੱਦਦ ਕਰਨ ਵਾਲਿਆਂ ’ਤੇ ਕਰਾਂਗੇ ਹਮਲਾ ਨਵੀਂ ਦਿੱਲੀ/ਬਿਊਰੋ ਨਿਊਜ਼ …