Breaking News
Home / ਪੰਜਾਬ / ਕਾਂਗਰਸ ਦੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੂੰ ਵਿਜੀਲੈਂਸ ਨੇ ਕੀਤਾ ਗਿ੍ਰਫਤਾਰ

ਕਾਂਗਰਸ ਦੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੂੰ ਵਿਜੀਲੈਂਸ ਨੇ ਕੀਤਾ ਗਿ੍ਰਫਤਾਰ

ਆਮਦਨ ਦੇ ਸਰੋਤਾਂ ਤੋਂ ਜ਼ਿਆਦਾ ਜਾਇਦਾਦ ਬਣਾਉਣ ਦੇ ਮਾਮਲੇ ’ਚ ਹੋਈ ਗਿ੍ਰਫਤਾਰੀ
ਫਰੀਦਕੋਟ/ਬਿਊਰੋ ਨਿਊਜ਼
ਫਿਰੋਜ਼ਪੁਰ ਵਿਜੀਲੈਂਸ ਨੇ ਫਰੀਦਕੋਟ ਦੇ ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੂੰ ਅੱਜ ਸ਼ਾਮੀ ਗਿ੍ਰਫ਼ਤਾਰ ਕਰ ਲਿਆ, ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ’ਤੇ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਆਰੋਪ ਹਨ। ਜਾਣਕਾਰੀ ਅਨੁਸਾਰ ਕਿੱਕੀ ਢਿੱਲੋਂ ਐੱਸ.ਐੱਸ.ਪੀ. ਵਿਜੀਲੈਂਸ ਫ਼ਿਰੋਜ਼ਪੁਰ ਦੀ ਹਿਰਾਸਤ ਵਿਚ ਹਨ। ਕਿੱਕੀ ਢਿੱਲੋਂ ਨੂੰ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਵਿਜੀਲੈਂਸ ਵਿਭਾਗ ਵਲੋਂ ਗਿ੍ਰਫਤਾਰ ਕੀਤਾ ਗਿਆ ਹੈ। ਧਿਆਨ ਰਹੇ ਕਿ ਪੰਜਾਬ ਵਿਜੀਲੈਂਸ ਵਿਭਾਗ ਵਲੋਂ ਕਿੱਕੀ ਢਿੱਲੋਂ ਖਿਲਾਫ ਆਮਦਨ ਦੇ ਸਰੋਤਾਂ ਤੋਂ ਜ਼ਿਆਦਾ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਜਾਂਚ ਚੱਲ ਰਹੀ ਸੀ। ਦੱਸਿਆ ਜਾ ਰਿਹਾ ਹੈ ਕਿ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੂੰ ਅੱਜ ਮੰਗਲਵਾਰ ਨੂੰ ਵਿਜੀਲੈਂਸ ਨੇ ਪੁੱਛਗਿੱਛ ਲਈ ਬੁਲਾਇਆ ਸੀ, ਇਸ ਦੌਰਾਨ ਹੀ ਉਨ੍ਹਾਂ ਨੂੰ ਗਿ੍ਰਫਤਾਰ ਕਰ ਲਿਆ ਗਿਆ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਹੋਰ ਵੀ ਕਈ ਕਾਂਗਰਸੀ ਮੰਤਰੀਆਂ ਅਤੇ ਵਿਧਾਇਕਾਂ ਖਿਲਾਫ ਭਿ੍ਰਸ਼ਟਾਚਾਰ ਦੇ ਮਾਮਲਿਆਂ ਨੂੰ ਲੈ ਕੇ ਜਾਂਚ ਚੱਲ ਰਹੀ ਹੈ।

Check Also

ਵਿਜੇ ਸਾਂਪਲਾ ਛੱਡ ਸਕਦੇ ਹਨ ਭਾਜਪਾ!

ਹੁਸ਼ਿਆਰਪੁਰ ਤੋਂ ਟਿਕਟ ਨਾ ਮਿਲਣ ਕਰਕੇ ਹੋਏ ਨਰਾਜ਼ ਹੁਸ਼ਿਆਰਪੁਰ/ਬਿਊਰੋ ਨਿਊਜ਼ ਪੰਜਾਬ ਵਿਚ ਭਾਜਪਾ ਦੇ ਦਿੱਗਜ਼ …