Breaking News
Home / ਪੰਜਾਬ / ਐੱਨਆਈਏ ਵਲੋਂ ਪੰਜਾਬ ਸਣੇ 6 ਰਾਜਾਂ ’ਚ ਛਾਪੇਮਾਰੀ

ਐੱਨਆਈਏ ਵਲੋਂ ਪੰਜਾਬ ਸਣੇ 6 ਰਾਜਾਂ ’ਚ ਛਾਪੇਮਾਰੀ

ਪੰਜਾਬ ’ਚ ਕਈ ਥਾਵਾਂ ’ਤੇ ਚੱਲਿਆ ਤਲਾਸ਼ੀ ਅਭਿਆਨ
ਚੰਡੀਗੜ੍ਹ/ਬਿਊਰੋ ਨਿਊਜ਼
ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਨਸ਼ਿਆਂ ਅਤੇ ਹੋਰ ਮਾਮਲਿਆਂ ਨੂੰ ਲੈ ਕੇ ਪੰਜਾਬ, ਹਰਿਆਣਾ, ਰਾਜਸਥਾਨ, ਯੂਪੀ, ਉੱਤਰਾਖੰਡ ਅਤੇ ਮੱਧ ਪ੍ਰਦੇਸ਼ ਵਿੱਚ ਕਈ ਥਾਈਂ ਛਾਪੇਮਾਰੀ ਕੀਤੀ ਅਤੇ ਤਲਾਸ਼ੀ ਅਭਿਆਨ ਵੀ ਚਲਾਇਆ ਗਿਆ। ਐੱਨਆਈਏ ਨੇ ਪੰਜਾਬ ਪੁਲਿਸ ਦੇ ਸਹਿਯੋਗ ਨਾਲ ਪੰਜਾਬ ਦੇ 12 ਜ਼ਿਲ੍ਹਿਆਂ ਵਿੱਚ 58 ਥਾਵਾਂ ਦੀ ਤਲਾਸ਼ੀ ਲਈ ਹੈ। ਇਸ ਤੋਂ ਇਲਾਵਾ ਪੰਜਾਬ ਪੁਲਿਸ ਵੱਲੋਂ ਵੀ 143 ਥਾਵਾਂ ’ਤੇ ਘੇਰਾਬੰਦੀ ਕਰਕੇ ਤਲਾਸ਼ੀ ਅਭਿਆਨ ਚਲਾਇਆ ਗਿਆ। ਮੋਗਾ ਵਿੱਚ ਐੱਨਆਈਏ ਦੀ ਟੀਮ ਵੱਲੋਂ ਇਕ ਵਪਾਰੀ ਦੇ ਘਰ ਦੀ ਵੀ ਤਲਾਸ਼ੀ ਲਈ ਗਈ ਹੈ। ਐਨਆਈਏ ਦੀਆਂ ਵੱਖ-ਵੱਖ ਟੀਮਾਂ ਵਲੋਂ ਮੋਗਾ ਜ਼ਿਲ੍ਹੇ ਦੇ ਕਈ ਪਿੰਡਾਂ ਵਿਚ ਜਾ ਕੇ ਘਰਾਂ ਦੀ ਤਲਾਸ਼ੀ ਲਈ ਗਈ। ਐੱਨਆਈਏ ਦੀਆਂ ਟੀਮਾਂ ਨੇ ਪਟਿਆਲਾ, ਬਠਿੰਡਾ, ਜਲੰਧਰ ਅਤੇ ਫਿਰੋਜ਼ਪੁਰ ਸਣੇ ਕਈ ਥਾਵਾਂ ’ਤੇ ਛਾਪੇ ਮਾਰੇ ਹਨ। ਇਸਦੇ ਚੱਲਦਿਆਂ ਐਨਆਈਏ ਨੇ ਹਰਿਆਣਾ ਵਿੱਚ ਵੀ ਕਈ ਥਾਵਾਂ ’ਤੇ ਛਾਪੇ ਮਾਰੇ ਹਨ। ਹਰਿਆਣਾ ਦੇ ਗੁਰੂਗ੍ਰਾਮ ਵਿੱਚ ਵੀ ਇੱਕ ਕਾਰੋਬਾਰੀ ਦੇ ਘਰ ਛਾਪੇਮਾਰੀ ਕੀਤੀ ਗਈ ਹੈ।

 

Check Also

ਪੰਜਾਬੀ ਗਾਇਕ ਐਮੀ ਵਿਰਕ ਦੇ ਪਿਤਾ ਕੁਲਜੀਤ ਸਿੰਘ ਵਿਰਕ ਬਣੇ ਸਰਪੰਚ

ਪਿੰਡ ਲੁਹਾਰਾ ਮਾਜਰਾ ਦੇ ਲੋਕਾਂ ਨੇ ਸਰਬਸੰਮਤੀ ਨਾਲ ਕੀਤੀ ਸਰਪੰਚ ਦੀ ਚੋਣ ਪਟਿਆਲਾ/ਬਿਊਰੋ ਨਿਊਜ਼ : …