20.3 C
Toronto
Monday, September 14, 2026
spot_img
Homeਪੰਜਾਬਕਿਸਾਨ ਜਥੇਬੰਦੀਆਂ ਵੱਲੋਂ ਭਲਕੇ 18 ਮਈ ਨੂੰ ਭਾਜਪਾ ਆਗੂ ਬਿ੍ਰਜ ਭੂਸ਼ਣ ਦੇ...

ਕਿਸਾਨ ਜਥੇਬੰਦੀਆਂ ਵੱਲੋਂ ਭਲਕੇ 18 ਮਈ ਨੂੰ ਭਾਜਪਾ ਆਗੂ ਬਿ੍ਰਜ ਭੂਸ਼ਣ ਦੇ ਪੁਤਲੇ ਫੂਕੇ ਜਾਣਗੇ

ਕਿਸਾਨ ਜਥੇਬੰਦੀਆਂ ਵੱਲੋਂ ਭਲਕੇ 18 ਮਈ ਨੂੰ ਭਾਜਪਾ ਆਗੂ ਬਿ੍ਰਜ ਭੂਸ਼ਣ ਦੇ ਪੁਤਲੇ ਫੂਕੇ ਜਾਣਗੇਮੋਰਚੇ ਦੀਆਂ ਰਹਿੰਦੀਆਂ ਮੰਗਾਂ ਸਬੰਧੀ 28 ਮਈ ਨੂੰ ਸੰਸਦ ਮੈਂਬਰਾਂ ਨੂੰ ਦਿੱਤੇ ਜਾਣਗੇ ਚਿਤਾਵਨੀ ਪੱਤਰ
ਲੁਧਿਆਣਾ/ਬਿਊਰੋ ਨਿਊਜ਼
ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਨੇ ਕਿਸਾਨੀ ਮੰਗਾਂ ਸਬੰਧੀ ਅਗਲੇ ਐਕਸ਼ਨ ਪ੍ਰੋਗਰਾਮ ਦਾ ਐਲਾਨ ਕੀਤਾ ਹੈ। ਇਸ ਤਹਿਤ ਮੋਰਚੇ ਦੀਆਂ ਰਹਿੰਦੀਆਂ ਮੰਗਾਂ ਨੂੰ ਪੂਰਾ ਕਰਨ ਲਈ ਪਾਰਲੀਮੈਂਟ ਸੈਸ਼ਨ ਵਿਚ ਮਤਾ ਪਾਸ ਕਰਾਉਣ ਲਈ 28 ਮਈ ਨੂੰ ਸਾਰੇ ਸੰਸਦ ਮੈਂਬਰਾਂ ਨੂੰ ਚਿਤਾਵਨੀ ਪੱਤਰ ਦਿੱਤੇ ਜਾਣਗੇ। ਇਸ ਤੋਂ ਇਲਾਵਾ 18 ਮਈ ਨੂੰ ਪੰਜਾਬ ਭਰ ਵਿੱਚ ਭਾਜਪਾ ਆਗੂ ਬਿ੍ਰਜ ਭੂਸ਼ਨ ਦੇ ਪੁਤਲੇ ਫੂਕੇ ਜਾਣਗੇ। ਲੁਧਿਆਣਾ ’ਚ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਦੀ ਮੁਕੇਸ਼ ਚੰਦਰ ਸ਼ਰਮਾ, ਡਾ. ਸਤਨਾਮ ਸਿੰਘ ਅਜਨਾਲਾ ਅਤੇ ਰੁਲਦੂ ਸਿੰਘ ਮਾਨਸਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਸੰਯੁਕਤ ਕਿਸਾਨ ਮੋਰਚੇ ਦੀਆਂ ਰਹਿੰਦੀਆਂ ਮੰਗਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੇ ਫ਼ੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਹਰਿੰਦਰ ਸਿੰਘ ਲੱਖੋਵਾਲ, ਡਾ. ਦਰਸ਼ਨ ਪਾਲ, ਮਨਜੀਤ ਸਿੰਘ ਰਾਏ ਅਤੇ ਬੂਟਾ ਸਿੰਘ ਬੁਰਜਗਿੱਲ ਨੇ ਦੱਸਿਆ ਕਿ 28 ਮਈ ਨੂੰ ਪੰਜਾਬ ਦੇ ਸਾਰੇ ਲੋਕ ਸਭਾ ਅਤੇ ਰਾਜ ਸਭਾ ਮੈਂਬਰਾਂ ਨੂੰ ਰੋਸ ਪ੍ਰਦਰਸ਼ਨ ਕਰਕੇ ਚਿਤਾਵਨੀ ਪੱਤਰ ਦਿੱਤੇ ਜਾਣਗੇ। ਪਹਿਲਵਾਨਾਂ ਦੇ ਦਿੱਲੀ ਮੋਰਚੇ ਦੀ ਹਮਾਇਤ ਕਰਦਿਆਂ 18 ਮਈ ਨੂੰ ਜ਼ਿਲ੍ਹਾ ਤੇ ਤਹਿਸੀਲ ਹੈਡਕੁਆਰਟਰਾਂ ’ਤੇ ਭਾਜਪਾ ਆਗੂ ਬਿ੍ਰਜ ਭੂਸ਼ਨ ਦੇ ਪੁਤਲੇ ਫੂਕੇ ਜਾਣਗੇ। ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਐਲਾਨ ਕੀਤਾ ਕਿ ਪਹਿਲਵਾਨਾਂ ਦੇ ਸੰਘਰਸ਼ ਦੀ ਜਿੱਤ ਤੱਕ ਹਰ ਸੰਭਵ ਮੱਦਦ ਕੀਤੀ ਜਾਵੇਗੀ।

 

RELATED ARTICLES
POPULAR POSTS