1.8 C
Toronto
Thursday, November 27, 2025
spot_img
Homeਭਾਰਤਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਪਹਿਲਾ ਜਥਾ ਹੋਇਆ ਰਵਾਨਾ

ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਪਹਿਲਾ ਜਥਾ ਹੋਇਆ ਰਵਾਨਾ

ਰਾਜਪਾਲ ਅਤੇ ਮੁੱਖ ਮੰਤਰੀ ਪੁਸ਼ਕਾਰ ਸਿੰਘ ਧਾਮੀ ਨੇ ਜਥੇ ਨੂੰ ਰਵਾਨਾ ਕਰਨ ਦੀ ਨਿਭਾਈ ਰਸਮ
ਰਿਸ਼ੀਕੇਸ਼/ਬਿਊਰੋ ਨਿਊਜ਼ : ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਅੱਜ ਸ਼ਰਧਾਲੂਆਂ ਦਾ ਪਹਿਲਾ ਜਥਾ ਰਿਸ਼ੀਕੇਸ਼ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ। ਇਸ ਮੌਕੇ ਉਤਰਾਖੰਡ ਦੇ ਰਾਜਪਾਲ ਲੈਫ਼ਟੀਨੈਂਟ ਜਨਰਲ ਗੁਰਮੀਤ ਸਿੰਘ, ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ, ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਪੰਜ ਪਿਆਰਿਆਂ ਨੂੰ ਸਿਰੋਪਾੳ ਦੇ ਕੇ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਰਵਾਨਾ ਕਰਨ ਦੀ ਰਸਮ ਨਿਭਾਈ। ਯਾਤਰਾ ਸਬੰਧੀ ਸਬੰਧੀ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਦੱਸਿਆ ਕਿ ਯਾਤਰਾ ਲਈ ਪ੍ਰਬੰਧਕ ਕਮੇਟੀ ਵਲੋਂ ਸਰਕਾਰ ਅਤੇ ਪ੍ਰਸ਼ਾਸਨ ਦੇ ਸਹਿਯੋਗ ਨਾਲ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ, ਜਿਸ ’ਚ ਦੇਸ਼ ਵਿਦੇਸ਼ ਤੋਂ ਆਉਣ ਵਾਲੀ ਸੰਗਤ ਲਈ ਲੰਗਰ, ਰਿਹਾਇਸ਼, ਸਿਹਤ ਸੇਵਾਵਾਂ ਤੋਂ ਇਲਾਵਾ ਹੋਰ ਲੋੜੀਂਦੀਆਂ ਸਹੂਲਤਾਂ ਦੇ ਪੁਖ਼ਤਾ ਪ੍ਰਬੰਧਾਂ ਤਹਿਤ ਹਰਿਦੁਆਰ, ਰਿਸ਼ੀਕੇਸ, ਸ੍ਰੀਨਗਰ, ਜੋਸ਼ੀ ਮੱਠ, ਗੋਬਿੰਦ ਘਾਟ ਅਤੇ ਗੋਬਿੰਦ ਧਾਮ ਆਦਿ ਸਥਾਨਾਂ ਵਿਖੇ ਬਣਾਈਆਂ ਗਈਆਂ ਸਰਾਵਾਂ ’ਚ ਟਰੱਸਟ ਵਲੋਂ ਟੀਮਾਂ ਗਠਿਤ ਕੀਤੀਆਂ ਗਈਆਂ ਹਨ। ਇਹ ਵੀ ਦੱਸਿਆ ਗਿਆ ਹੈ ਕਿ ਸ੍ਰੀ ਹੇਮਕੁੰਟ ਸਾਹਿਬ ਵਿਖੇ ਹੋ ਰਹੀ ਭਾਰੀ ਬਰਫ਼ਬਾਰੀ ਕਾਰਨ ਬੱਚਿਆਂ ਅਤੇ 60 ਸਾਲ ਦੀ ਉਮਰ ਤੋਂ ਵੱਧ ਬਜ਼ੁਰਗਾਂ ਦੀ ਯਾਤਰਾ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਸ੍ਰੀ ਹੇਮਕੁੰਟ ਸਾਹਿਬ ਦੇ ਦੁਆਰ 20 ਮਈ ਤੋਂ ਦਰਸ਼ਨਾਂ ਲਈ ਖੁੱਲ੍ਹ ਰਹੇ ਹਨ।

 

RELATED ARTICLES
POPULAR POSTS