13 C
Toronto
Sunday, September 27, 2026
spot_img
Homeਪੰਜਾਬਪੰਜਾਬ ਨੂੰ ਨਸ਼ਾ ਤੇ ਕਰਜ਼ਾ ਮੁਕਤ ਕਰਾਂਗੇ : ਕੇਜਰੀਵਾਲ

ਪੰਜਾਬ ਨੂੰ ਨਸ਼ਾ ਤੇ ਕਰਜ਼ਾ ਮੁਕਤ ਕਰਾਂਗੇ : ਕੇਜਰੀਵਾਲ

ਪੰਜਾਬ ਨੂੰ ਨਸ਼ਾ ਤੇ ਕਰਜ਼ਾ ਮੁਕਤ ਕਰਾਂਗੇ : ਕੇਜਰੀਵਾਲਭਗਵੰਤ ਮਾਨ ਜਲਾਲਾਬਾਦ ਤੋਂ ਸੁਖਬੀਰ ਬਾਦਲ ਖਿਲਾਫ ਲੜਨਗੇ ਚੋਣ
ਸ੍ਰੀ ਮੁਕਤਸਰ ਸਾਹਿਬ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਦੋਦਾ ਵਿਖੇ ਪ੍ਰਭਾਵਸ਼ਾਲੀ ਰੈਲੀ ਨੂੰ ਸੰਬੋਧਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ‘ਤੇ ਸੂਬੇ ਨੂੰ ਨਸ਼ਾ ਮੁਕਤ ਅਤੇ ਕਰਜ਼ਾ ਮੁਕਤ ਕੀਤਾ ਜਾਵੇਗਾ। ਉਨ੍ਹਾਂ ਆਖਿਆ ਕਿ ਪਿਛਲੇ 15 ਸਾਲਾਂ ਤੋਂ ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰ ਨੇ ਸੂਬੇ ਦੀ ਭਲਾਈ ਕਰਨ ਦੀ ਬਜਾਏ ਭ੍ਰਿਸ਼ਟਾਚਾਰ ਕੀਤਾ ਹੈ, ਜਿਸ ਸਦਕਾ ਪੰਜਾਬ ਦੀ ਹਾਲਤ ਹਰ ਪੱਖ ਤੋਂ ਡਾਵਾਂਡੋਲ ਹੋ ਗਈ ਹੈ।
ਜ਼ਿਕਰਯੋਗ ਹੈ ਕਿ ਲੰਘੇ ਕੱਲ੍ਹ ਅਰਵਿੰਦ ਕੇਜਰੀਵਾਲ ਨੇ ਜਲਾਲਾਬਾਦ ਵਿਚ ਜਨਤਕ ਰੈਲੀ ਵਿਚ ਐਲਾਨ ਕੀਤਾ ਹੈ ਕਿ ਪਾਰਟੀ ਦੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵਿਰੁੱਧ ਚੋਣ ਲੜਨਗੇ।

RELATED ARTICLES
POPULAR POSTS