Breaking News
Home / ਪੰਜਾਬ / ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਜਲੰਧਰ ’ਚ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਜਲੰਧਰ ’ਚ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ

ਜਲੰਧਰ ਨੂੰ ਸਮਾਰਟ ਸਿਟੀ ਬਣਾਉਣ ਲਈ 95 ਕਰੋੜ ਰੁਪਏ ਕੀਤੇ ਜਾਰੀ
ਜਲੰਧਰ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਜਲੰਧਰ ਦੇ ਪੀਏਪੀ ਕੈਂਪਸ ਵਿੱਚ ਹੋਈ। ਕੈਬਨਿਟ ਦੀ ਮੀਟਿੰਗ ਵਿੱਚ ਲਏ ਗਏ ਫੈਸਲਿਆਂ ਸਬੰਧੀ ਜਾਣਕਾਰੀ ਦਿੰਦਿਆ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਜਲੰਧਰ ਨੂੰ 95 ਕਰੋੜ 16 ਲੱਖ ਰੁਪਏ ਜਾਰੀ ਕੀਤੇ ਗਏ ਹਨ, ਜਿਸ ਨਾਲ ਸ਼ਹਿਰ ਦਾ ਬੁਹਪੱਖੀ ਵਿਕਾਸ ਕੀਤਾ ਜਾਵੇਗਾ। ਆਦਮਪੁਰ ਦੇ ਫਲਾਈ ਓਵਰ ਦੇ 6 ਸਾਲ ਤੋਂ ਰੁਕੇ ਕੰਮ ਦਾ ਜ਼ਿਕਰ ਕਰਦਿਆਂ ਉਨ੍ਹਾਂ ਦੱਸਿਆ ਕਿ ਆਦਮਪੁਰ ਵਾਲੀ ਸੜਕ ਬਣਾਉਣ ਦਾ ਕੰਮ ਹੁਣ ਸ਼ੁਰੂ ਹੋ ਜਾਵੇਗਾ ਅਤੇ ਸਤੰਬਰ ਤੱਕ ਸੜਕ ਦਾ ਕੰਮ ਮੁਕੰਮਲ ਹੋ ਜਾਵੇਗਾ। ਇਸ ਦੇ ਨਾਲ ਹੀ ਜੰਡਿਆਲਾ ਤੋਂ ਗੁਰਾਇਆ ਜਾਣ ਵਾਲੀ 17 ਕਿਲੋਮੀਟਰ ਲੰਬੀ ਸੜਕ ਵੀ ਸਤੰਬਰ ਤੱਕ ਬਣਾਈ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਗੇ ਕਿਹਾ ਕਿ ਅਸੀਂ ਜਲੰਧਰ ਨੂੰ ਸਮਾਰਟ ਸਿਟੀ ਬਣਾਵਾਂਗੇ। ਸਰਕਾਰ ਆਪ ਕੇ ਦੁਆਰ ਨਾਂ ਦੇ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਸ਼ਿਕਾਇਤ ਵੀ ਸੁਣੀਆਂ। ਉਨ੍ਹਾਂ ਦੱਸਿਆ ਕਿ ਆਬਕਾਰੀ ਵਿਭਾਗ ਵਿੱਚ 17 ਆਸਾਮੀਆਂ ਲਈ ਭਰਤੀ ਕੀਤੀ ਜਾਵੇਗੀ। ਪਟਵਾਰੀਆਂ ਦੀ ਸਿਖਲਾਈ ਦਾ ਸਮਾਂ ਡੇਢ ਸਾਲ ਤੋਂ ਘਟਾ ਕੇ ਇੱਕ ਸਾਲ ਕਰ ਦਿੱਤਾ ਹੈ ਤੇ ਇੱਕ ਸਾਲ ਵੀ ਉਨ੍ਹਾਂ ਦੀ ਨੌਕਰੀ ਵਿੱਚ ਮੰਨਿਆ ਜਾਵੇਗਾ। ਗੁਰੂ ਅੰਗਦ ਦੇਵ ਯੂਨੀਵਰਸਿਟੀ ਮਾਸਟਰ ਕੇਡਰ ਵਾਲਿਆਂ ਨੂੰ ਯੂਜੀਸੀ ਵਾਲੇ ਸੋਧੇ ਹੋਏ ਸਕੇਲਾਂ ਅਨੁਸਾਰ ਤਨਖਾਹ ਦਿੱਤੀ ਜਾਵੇਗੀ। ਵਿਰੋਧੀਆਂ ’ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਹ ਜਲੰਧਰ ਦੇ ਨਤੀਜੇ ਤੋਂ ਬਾਅਦ ਹੁਣ ਅਰਾਮ ਕਰਨ ਅਤੇ ਉਨ੍ਹਾਂ ਨਾਲ ਬੈਠੇ ਨਵੇਂ ਚੁਣੇ ਐੱਮਪੀ ਸ਼ੁਸ਼ੀਲ ਰਿੰਕੂ ਨੂੰ ਵਧਾਈ ਵੀ ਦਿੱਤੀ।

 

Check Also

ਭਾਜਪਾ ਆਗੂ ਵਿਜੇ ਸਾਂਪਲਾ ਸ਼ੋ੍ਰਮਣੀ ਅਕਾਲੀ ਦਲ ’ਚ ਨਹੀਂ ਹੋਣਗੇ ਸ਼ਾਮਲ

ਵਰਕਰਾਂ ਨਾਲ ਕੀਤੀ ਗਈ ਮੀਟਿੰਗ ਤੋਂ ਬਾਅਦ ਲਿਆ ਫੈਸਲਾ ਹੁਸ਼ਿਆਰਪੁਰ/ਬਿਊਰੋ : ਹੁਸ਼ਿਆਰਪੁਰ ਲੋਕ ਸਭਾ ਹਲਕੇ …