0.2 C
Toronto
Wednesday, December 3, 2025
spot_img
Homeਪੰਜਾਬਫਰੀਦਕੋਟ ’ਚ ਸ਼ਰਾਬ ਕਾਰੋਬਾਰੀ ਦੇ ਘਰ ਇਨਕਮ ਟੈਕਸ ਵਿਭਾਗ ਵਲੋਂ ਛਾਪੇਮਾਰੀ

ਫਰੀਦਕੋਟ ’ਚ ਸ਼ਰਾਬ ਕਾਰੋਬਾਰੀ ਦੇ ਘਰ ਇਨਕਮ ਟੈਕਸ ਵਿਭਾਗ ਵਲੋਂ ਛਾਪੇਮਾਰੀ

ਅਕਾਲੀ ਦਲ ਦਾ ਵਿਧਾਇਕ ਵੀ ਰਿਹਾ ਹੈ ਦੀਪ ਮਲਹੋਤਰਾ
ਫਰੀਦਕੋਟ/ਬਿਊਰੋ ਨਿਊਜ਼
ਫਰੀਦਕੋਟ ’ਚ ਇਨਕਮ ਟੈਕਸ ਵਿਭਾਗ ਦੀ ਟੀਮ ਵਲੋਂ ਅਕਾਲੀ ਦਲ ਦੇ ਸਾਬਕਾ ਵਿਧਾਇਕ ਅਤੇ ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਘਰ ਛਾਪੇਮਾਰੀ ਕੀਤੀ ਗਈ। ਅਧਿਕਾਰੀਆਂ ਵਲੋਂ ਮਲਹੋਤਰਾ ਦੇ ਘਰ ਅਤੇ ਦਫ਼ਤਰ ਦੀ ਜਾਂਚ ਕੀਤੀ ਗਈ। ਇਸ ਤੋਂ ਇਲਾਵਾ ਫਿਰੋਜ਼ਪੁਰ ਵਿਚ ਵੀ ਇਨਕਮ ਟੈਕਸ ਵਿਭਾਗ ਵਲੋਂ ਛਾਪਾ ਮਾਰਿਆ ਗਿਆ ਅਤੇ ਦੀਪ ਮਲਹੋਤਰਾ ਦੇ ਇਕ ਨਜ਼ਦੀਕੀ ਦੇ ਘਰ ਵੀ ਇਨਕਮ ਟੈਕਸ ਦੇ ਅਧਿਕਾਰੀ ਪਹੁੰਚ ਗਏ। ਜ਼ਿਕਰਯੋਗ ਹੈ ਕਿ ਲੰਘੀ 8 ਫਰਵਰੀ ਨੂੰ ਈਡੀ ਨੇ ਦੀਪ ਮਲਹੋਤਰਾ ਦੇ ਮੁੰਡੇ ਅਤੇ ਪੰਜਾਬ ਦੇ ਵਪਾਰੀ ਗੌਤਮ ਮਲਹੋਤਰਾ ਨੂੰ ਮਨੀ ਲਾਂਡਰਿੰਗ ਦੇ ਮਾਮਲੇ ਵਿਚ ਗਿ੍ਰਫਤਾਰ ਕੀਤਾ ਸੀ। ਗੌਤਮ ਮਲਹੋਤਰਾ ’ਤੇ ਦਿੱਲੀ ਦੀ ਆਬਕਾਰੀ ਨੀਤੀ ਮਾਮਲੇ ਵਿਚ ਕਾਰਟਲਾਈਜੇਸ਼ਨ ਦਾ ਆਰੋਪ ਵੀ ਹੈ। ਧਿਆਨ ਰਹੇ ਕਿ ਦੀਪ ਮਲਹੋਤਰਾ ਦਿੱਲੀ ਅਤੇ ਪੰਜਾਬ ਦੇ ਵੱਡੇ ਸ਼ਰਾਬ ਕਾਰੋਬਾਰੀਆਂ ਵਿਚ ਸ਼ਾਮਲ ਹੈ। ਦੀਪ ਮਲਹੋਤਰਾ 2012 ਵਿਚ ਫਰੀਦਕੋਟ ਤੋਂ ਅਕਾਲੀ ਦਲ ਦੇ ਵਿਧਾਇਕ ਰਹਿ ਚੁੱਕੇ ਹਨ। ਦੀਪ ਮਲਹੋਤਰਾ ਦੇ ਨਾਲ ਜ਼ੀਰਾ ਸ਼ਰਾਬ ਫੈਕਟਰੀ ਦੇ ਸੀਈਓ ਪਵਨ ਬਾਂਸਲ ’ਤੇ ਵੀ ਇਨਕਮ ਟੈਕਸ ਵਿਭਾਗ ਦੀ ਰੇਡ ਹੋਈ ਹੈ। ਜ਼ੀਰਾ ਸ਼ਰਾਬ ਫੈਕਟਰੀ ਪਿਛਲੇ ਸਮੇਂ ਦੌਰਾਨ ਚਰਚਾ ਦਾ ਵਿਸ਼ਾ ਬਣੀ ਰਹੀ ਹੈ। ਇਲਾਕੇ ਦੇ ਲੋਕਾਂ ਨੇ ਜ਼ੀਰਾ ਦੀ ਸ਼ਰਾਬ ਫੈਕਟਰੀ ਦਾ ਡਟਵਾਂ ਵਿਰੋਧ ਕੀਤਾ ਸੀ ਅਤੇ ਹੁਣ ਪੰਜਾਬ ਸਰਕਾਰ ਨੇ ਇਸ ਫੈਕਟਰੀ ਨੂੰ ਬੰਦ ਕਰਵਾ ਦਿੱਤਾ ਹੈ।

 

RELATED ARTICLES
POPULAR POSTS