7.8 C
Toronto
Tuesday, October 28, 2025
spot_img
Homeਪੰਜਾਬ‘ਆਪ’ ਵਿਧਾਇਕ ਅਮਿਤ ਰਤਨ ਕੋਟਫੱਤਾ ਨੂੰ ਨਹੀਂ ਮਿਲੀ ਰਾਹਤ

‘ਆਪ’ ਵਿਧਾਇਕ ਅਮਿਤ ਰਤਨ ਕੋਟਫੱਤਾ ਨੂੰ ਨਹੀਂ ਮਿਲੀ ਰਾਹਤ

ਪੰਜਾਬ-ਹਰਿਆਣਾ ਹਾਈ ਕੋਰਟ ਨੇ ਜ਼ਮਾਨਤ ਅਰਜ਼ੀ ’ਤੇ ਸੁਣਵਾਈ 22 ਮਈ ਤੱਕ ਕੀਤੀ ਮੁਲਤਵੀ
ਚੰਡੀਗੜ੍ਹ/ਬਿਊਰੋ ਨਿਊਜ਼ : ਰਿਸ਼ਵਤ ਲੈਣ ਦੇ ਆਰੋਪਾਂ ’ਚ ਘਿਰੇ ਬਠਿੰਡਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਿਤ ਰਤਨ ਕੋਟਫੱਤਾ ਦੀਆਂ ਮੁਸ਼ਕਿਲਾਂ ਵਧਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ। ਪੰਜਾਬ-ਹਰਿਆਣਾ ਹਾਈ ਕੋਰਟ ਨੇ ਅੱਜ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਕਰਦਿਆਂ ਉਨ੍ਹਾਂ ਨੂੰ ਕੋਈ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਅਤੇ ਜ਼ਮਾਨਤ ਅਰਜੀ ’ਤੇ ਸੁਣਵਾਈ ਨੂੰ 22 ਮਈ ਤੱਕ ਮੁਲਤਵੀ ਦਿੱਤਾ । ਹੁਣ ਇਸ ਮਾਮਲੇ ’ਤੇ 22 ਮਈ ਨੂੰ ਮੁੜ ਹਾਈ ਕੋਰਟ ਵੱਲੋਂ ਸੁਣਵਾਈ ਕੀਤੀ ਜਾਵੇਗੀ। ਧਿਆਨ ਰਹੇ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਿਤ ਰਤਨ ਕੋਟਫੱਤਾ ਦੇ ਕਰੀਬੀ ਦੋਸਤ ਨੂੰ ਸਰਕਟ ਹਾਊਸ ਬਠਿੰਡਾ ਦੀ ਪਾਰਕਿੰਗ ਵਿਚ ਸਰਪੰਚ ਤੋਂ 4 ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਸੀ। ਜਿਸ ਤੋਂ ਬਾਅਦ ਇਸ ਮਾਮਲੇ ਵਿਚ ‘ਆਪ’ ਵਿਧਾਇਕ ਅਮਿਤ ਰਤਨ ਕੋਟਫੱਤਾ ਨੂੰ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਗਿ੍ਰਫ਼ਤਾਰ ਕੀਤਾ ਗਿਆ ਸੀ। ਲੰਘੀ 11 ਅਪ੍ਰੈਲ ਨੂੰ ਬਠਿੰਡਾ ਦੀ ਅਦਾਲਤ ਨੇ ਕੋਟਫੱਤਾ ਦੀ ਜ਼ਮਾਨਤ ਅਰਜ਼ੀ ਨੂੰ ਖਾਰਜ ਕਰ ਦਿੱਤਾ ਸੀ, ਜਿਸ ਤੋਂ ਬਾਅਦ ਉਨ੍ਹਾਂ ਜ਼ਮਾਨਤ ਲਈ ਪੰਜਾਬ-ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ ਪ੍ਰੰਤੂ ਫਿਲਹਾਲ ਕੋਟਫੱਤਾ ਨੂੰ ਹਾਈ ਕੋਰਟ ਤੋਂ ਕੋਈ ਰਾਹਤ ਮਿਲਦੀ ਹੋਈ ਨਜ਼ਰ ਨਹੀਂ ਆ ਰਹੀ।

RELATED ARTICLES
POPULAR POSTS