ਹਰਿਆਣਾ ਦੇ ਅੰਬਾਲਾ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਸਨ ਕਟਾਰੀਆ
ਚੰਡੀਗੜ੍ਹ/ਬਿੂਰੋ ਨਿਊਜ਼ : ਹਰਿਆਣਾ ਦੇ ਅੰਬਾਲਾ ਲੋਕ ਸਭਾ ਹਲਕੇ ਤੋਂ ਭਾਜਪਾ ਦੇ ਸੰਸਦ ਮੈਂਬਰ ਰਤਨ ਲਾਲ ਕਟਾਰੀਆ ਅੱਜ ਵੀਰਵਾਰ ਨੂੰ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ ਚੰਡੀਗੜ੍ਹ ਦੇ ਪੀਜੀਆਈ ਵਿੱਚ ਆਪਣੀ ਜ਼ਿੰਦਗੀ ਦਾ ਆਖਰੀ ਸਾਹ ਲਿਆ। ਸੰਖੇਪ ਬਿਮਾਰੀ ਦੇ ਚਲਦਿਆਂ ਰਤਨ ਲਾਲ ਕਟਾਰੀਆ ਨੂੰ ਲੰਘੇ ਦਿਨੀਂ ਪੀਜੀਆਈ ਵਿੱਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਅੱਜ ਉਨ੍ਹਾਂ ਦਾ ਦੇਹਾਂਤ ਹੋ ਗਿਆ। ਰਤਨ ਲਾਲ ਕਟਾਰੀਆ ਦਾ ਜਨਮ 19 ਦਸੰਬਰ 1951 ਨੂੰ ਯਮੁਨਾਨਗਰ ਦੇ ਪਿੰਡ ਸੰਧਲੀ ਵਿਖੇ ਹੋਇਆ ਸੀ। ਉਨ੍ਹਾਂ ਦੇ ਪਰਿਵਾਰ ਵਿੱਚ ਪਤਨੀ ਬੰਤੋ ਕਟਾਰੀਆ, ਪੁੱਤਰ ਅਤੇ ਦੋ ਬੇਟੀਆਂ ਹਨ। ਉਹ 1999 ਵਿੱਚ 13ਵੀਂ ਲੋਕ ਸਭਾ ਅਤੇ ਫਿਰ 2014 ਵਿੱਚ 16ਵੀਂ ਲੋਕ ਸਭਾ ਅਤੇ 2019 ਵਿੱਚ 17ਵੀਂ ਲੋਕ ਸਭਾ ਦੌਰਾਨ ਅੰਬਾਲਾ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਬਣੇ। ਮਈ 2019 ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਰਤ ਸਰਕਾਰ ਦੇ ਜਲ ਸ਼ਕਤੀ ਅਤੇ ਸਮਾਜਿਕ ਨਿਆਂ ਸਸ਼ਕਤੀਕਰਨ ਦੇ ਕੇਂਦਰੀ ਮੰਤਰੀ ਰਹੇ। ਰਤਨ ਲਾਲ ਕਟਾਰੀਆ ਨੇ 2000 ਤੋਂ 2003 ਤੱਕ ਭਾਰਤੀ ਜਨਤਾ ਪਾਰਟੀ ਹਰਿਆਣਾ ਦੇ ਪ੍ਰਧਾਨ ਵਜੋਂ ਸੇਵਾ ਵੀ ਨਿਭਾਈ। ਉਨ੍ਹਾਂ ਦੇ ਦੇਹਾਂਤੇ ’ਤੇ ਪ੍ਰਧਾਨ ਮੰਤਰੀ ਨਰਿੰਦਰ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਸਮੇਤ ਹੋਰ ਰਾਜਨੀਤਿਕ ਅਤੇ ਧਾਰਮਿਕ ਆਗੂਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …