Breaking News
Home / ਪੰਜਾਬ / ਕਿਸਾਨ ਜਥੇਬੰਦੀਆਂ ਨੇ ਦੁਪਹਿਰ 1 ਵਜੇ ਤੱਕ ਪੰਜਾਬ ਦੇ ਰੇਲਵੇ ਟਰੈਕ ਰੱਖੇ ਜਾਮ

ਕਿਸਾਨ ਜਥੇਬੰਦੀਆਂ ਨੇ ਦੁਪਹਿਰ 1 ਵਜੇ ਤੱਕ ਪੰਜਾਬ ਦੇ ਰੇਲਵੇ ਟਰੈਕ ਰੱਖੇ ਜਾਮ

ਮੁਆਵਜ਼ਾ ਮੰਗ ਰਹੇ ਕਿਸਾਨਾਂ ’ਤੇ ਹੋਏ ਲਾਠੀਚਾਰਜ ਤੋਂ ਬਾਅਦ ਭੜਕੇ ਸਨ ਕਿਸਾਨ
ਜਲੰਧਰ/ਬਿਊਰੋ ਨਿਊਜ਼ : ਭਾਰਤ ਮਾਲਾ ਪ੍ਰੋਜੈਕਟ ਦੇ ਤਹਿਤ ਐਕਵਾਈਰ ਕੀਤੀ ਗਈ ਜ਼ਮੀਨ ਦੇ ਮੁਆਵਜ਼ੇ ਨੂੰ ਲੈ ਕੇ ਕਾਫ਼ੀ ਦਿਨਾਂ ਤੋਂ ਧਰਨਾ ਦੇ ਰਹੇ ਕਿਸਾਨਾਂ ’ਤੇ ਲੰਘੇ ਦਿਨੀਂ ਹੋਏ ਲਾਠੀਚਾਰਜ ਤੋਂ ਬਾਅਦ ਕਿਸਾਨ ਜਥੇਬੰਦੀਆਂ ਭੜਕ ਉਠੀਆਂ। ਕਿਸਾਨਾਂ ’ਤੇ ਹੋਏ ਲਾਠੀਚਾਰਜ ਦੇ ਵਿਰੋਧ ’ਚ ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਬੈਨਰ ਹੇਠ ਸਮੁੱਚੇ ਪੰਜਾਬ ਦੇ ਰੇਲਵੇ ਟਰੈਕਾਂ ਨੂੰ ਦੁਪਹਿਰ 1 ਵਜੇ ਤੱਕ ਜਾਮ ਰੱਖਿਆ ਗਿਆ, ਜਿਸ ਦੇ ਚਲਦਿਆਂ ਰੇਲ ’ਚ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਜਲੰਧਰ, ਲੁਧਿਆਣਾ, ਫਿਰੋਜ਼ਪੁਰ, ਬਠਿੰਡਾ, ਅੰਮਿ੍ਰਤਸਰ, ਪਟਿਆਲਾ, ਰੋਪੜ ਆਦਿ ’ਚ ਰੇਲਵੇ ਟਰੈਕਾਂ ’ਤੇ ਬੈਠ ਕੇ ਆਪਣਾ ਰੋਸ ਪ੍ਰਗਟ ਕੀਤਾ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਸ਼ਾਂਤਮਈ ਤਰੀਕੇ ਨਾਲ ਧਰਨਾ ਦੇ ਰਹੇ ਕਿਸਾਨਾਂ ਉਪਰ ਲਾਠੀਚਾਰਜ ਕਰਵਾਇਆ ਹੈ, ਜੋ ਕਿ ਬਹੁਤ ਹੀ ਮੰਦਭਾਗੀ ਘਟਨਾ ਹੈ। ਕਿਸਾਨ ਆਗੂਆਂ ਨੇ ਅੱਗੇ ਕਿ ਪੰਜਾਬ ਸਰਕਾਰ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੀ ਕਠਪੁਤਲੀ ਬਣੀ ਹੋਈ ਹੈ ਅਤੇ ਮੋਦੀ ਸਰਕਾਰ ਦੇ ਇਸ਼ਾਰੇ ’ਤੇ ਹੀ ਭਗਵੰਤ ਮਾਨ ਸਰਕਾਰ ਕਿਸਾਨ-ਮਜ਼ਦੂਰ ਵਿਰੋਧੀ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਭਾਰਤ ਮਾਲਾ ਪ੍ਰੋਜੈਕਟ ਦੇ ਤਹਿਤ ਜੋ ਮੁਆਵਜ਼ਾ ਦਿੱਤਾ ਜਾ ਰਿਹਾ ਹੈ ਉਹ ਬਹੁਤ ਘੱਟ ਹੈ ਅਤੇ ਮੁਆਵਜ਼ਾ ਰਾਸ਼ੀ ’ਚ ਵਾਧੇ ਲਈ ਕਿਸਾਨਾਂ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਹੈ ਪ੍ਰੰਤੂ ਪੰਜਾਬ ਸਰਕਾਰ ਆਪਣੇ ਹੱਕਾਂ ਲਈ ਲੜ ਰਹੇ ਕਿਸਾਨਾਂ ’ਤੇ ਲਾਠੀਆਂ ਬਰਸਾ ਰਹੀ ਹੈ।

 

Check Also

ਕਾਂਗਰਸ ਪਾਰਟੀ ਨੇ ਪੰਜਾਬ ‘ਚ 6 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ

ਪਟਿਆਲਾ ਤੋਂ ਡਾ. ਧਰਮਵੀਰ ਗਾਂਧੀ ਨੂੰ ਤੇ ਸੰਗਰੂਰ ਤੋਂ ਖਹਿਰਾ ਨੂੰ ਦਿੱਤੀ ਟਿਕਟ ਚੰਡੀਗੜ੍ਹ : …