ਸਾਬਕਾ ਅਕਾਲੀ ਆਗੂ ਬਲਬੀਰ ਸਿੰਘ ਵੀ ਕਾਂਗਰਸ ‘ਚ ਆਏ
ਚੰਡੀਗੜ੍ਹ/ਬਿਊਰੋ ਨਿਊਜ਼
ਸਾਬਕਾ ਉਲੰਪੀਅਨ ਸੁਰਿੰਦਰ ਸਿੰਘ ਸੋਢੀ ਆਮ ਆਦਮੀ ਪਾਰਟੀ ਛੱਡ ਕੇ ਹੁਣ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਆਈ.ਜੀ. ਦੇ ਅਹੁਦੇ ਤੋਂ ਅਸਤੀਫ਼ਾ ਦੇ ਕੇ ਸੁਰਿੰਦਰ ਸਿੰਘ ਸੋਢੀ ਕੁਝ ਸਮਾਂ ਪਹਿਲਾਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ। ਉਹ ਜਲੰਧਰ ਕੈਂਟ ਤੋਂ ਟਿਕਟ ਚਾਹੁੰਦੇ ਸਨ ਪਰ ਟਿਕਟ ਦੀ ਗੱਲ ਸਿਰੇ ਨਾ ਚੜ੍ਹਨ ਕਾਰਨ ਸੁਰਿੰਦਰ ਸਿੰਘ ਸੋਢੀ ਕਾਫ਼ੀ ਸਮੇਂ ਤੋਂ ਨਾਰਾਜ਼ ਸੀ।
ਇਸ ਕਰਕੇ ਹੁਣ ਉਹ ਚੰਡੀਗੜ੍ਹ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਮੌਜੂਦਗੀ ਵਿੱਚ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਤੋਂ ਇਲਾਵਾ ਸਾਬਕਾ ਅਕਾਲੀ ਆਗੂ ਬਲਵੀਰ ਸਿੰਘ ਵੀ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਇਹ ਵੀ ਖ਼ੁਲਾਸਾ ਕੀਤਾ ਹੈ ਕਿ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੇ ਦੂਜੀਆਂ ਪਾਰਟੀਆਂ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਨੂੰ ਟਿਕਟਾਂ ਨਾ ਦੇਣ ਦਾ ਫ਼ੈਸਲਾ ਕੀਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਦਸੰਬਰ ਦੇ ਪਹਿਲੇ ਹਫ਼ਤੇ ਪਾਰਟੀ ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਕਰ ਦਿੱਤੀ ਜਾਵੇਗੀ।
Check Also
ਨਾਗੇਸ਼ਵਰ ਰਾਓ ਹੋਣਗੇ ਪੰਜਾਬ ਵਿਜੀਲੈਂਸ ਬਿਊਰੋ ਦੇ ਨਵੇਂ ਮੁਖੀ
ਆਈਪੀਐਸ ਵਰਿੰਦਰ ਕੁਮਾਰ ਨੂੰ ਅਹੁਦੇ ਤੋਂ ਹਟਾਇਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਅੱਜ ਵੱਡਾ ਪ੍ਰਸ਼ਾਸਨਿਕ …