ਸਿਆਸੀ ਪਾਰਟੀਆਂ ਨੇ ਵਧਾਈ ਸਰਗਰਮੀ
ਨਵੀਂ ਦਿੱਲੀ : ਕਰਨਾਟਕ ਵਿਧਾਨ ਸਭਾ ਦੀਆਂ ਚੋਣਾਂ ਖਤਮ ਹੋ ਜਾਣ ਬਾਅਦ 2024 ਦੀ ਲੋਕ ਸਭਾ ਚੋਣ ਦੰਗਲ ਤੋਂ ਪਹਿਲਾਂ ਕਈ ਸੂਬਿਆਂ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਚੱਲਦੇ ਦੇਸ਼ ‘ਚ ਸਿਆਸੀ ਪਾਰੇ ‘ਚ ਉਬਾਲ ਜਾਰੀ ਰਹਿਣ ਦੀ ਉਮੀਦ ਹੈ। ਲੋਕ ਸਭਾ ਦੀਆਂ ਚੋਣਾਂ ਦੇ ਨਾਲ 3 ਸੂਬਿਆਂ ‘ਚ ਵਿਧਾਨ ਸਭਾ ਚੋਣਾਂ ਹੋ ਸਕਦੀਆਂ ਹਨ, ਪਰ ਇਸ ਤੋਂ ਪਹਿਲਾਂ ਇਸ ਸਾਲ ਦੇ ਅਖੀਰ ‘ਚ ਮਿਜ਼ੋਰਮ, ਮੱਧ ਪ੍ਰਦੇਸ਼, ਛੱਤੀਸਗੜ੍ਹ, ਰਾਜਸਥਾਨ ਤੇ ਤੇਲੰਗਾਨਾ ‘ਚ ਚੋਣਾਂ ਹੋ ਸਕਦੀਆਂ ਹਨ ਕਿਉਂਕਿ ਇਨ੍ਹਾਂ ਸੂਬਿਆਂ ਦੀਆਂ ਵਿਧਾਨ ਸਭਾਵਾਂ ਦਾ ਕਾਰਜਕਾਲ ਦਸੰਬਰ 2023 ਤੋਂ 16 ਜਨਵਰੀ 2024 ਤੱਕ ਖਤਮ ਹੋ ਰਿਹਾ ਹੈ। ਇਸਦੇ ਚੱਲਦਿਆਂ ਸਿਆਸੀ ਪਾਰਟੀਆਂ ਨੇ ਸਰਗਰਮੀ ਵਧਾ ਦਿੱਤੀ ਹੈ। ਇਨ੍ਹਾਂ ਸਭ ਵਿਧਾਨ ਸਭਾਵਾਂ ਦੀਆਂ ਚੋਣਾਂ ਇੱਕਠੀਆਂ ਕਰਵਾਏ ਜਾਣ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ, ਇਸ ਦੇ ਨਾਲ ਕੇਂਦਰੀ ਸ਼ਾਸਿਤ ਪ੍ਰਦੇਸ਼ ਜੰਮੂ-ਕਸ਼ਮੀਰ ‘ਚ ਵੀ ਵਿਧਾਨ ਸਭਾ ਦੀਆਂ ਚੋਣਾਂ ਹੋ ਸਕਦੀਆਂ ਹਨ। ਜ਼ਿਕਰਯੋਗ ਹੈ ਕਿ ਆਂਧਰਾ ਪ੍ਰਦੇਸ਼, ਅਰੁਣਾਚਲ ਪ੍ਰਦੇਸ਼ ਤੇ ਓਡੀਸ਼ਾ ਵਿਧਾਨ ਸਭਾਵਾਂ ਦਾ ਕਾਰਜਕਾਲ ਅਗਲੇ ਸਾਲ ਜੂਨ ‘ਚ ਖਤਮ ਹੋ ਰਿਹਾ ਹੈ ਅਤੇ ਇਨ੍ਹਾਂ ਸੂਬਿਆਂ ‘ਚ ਚੋਣਾਂ ਲੋਕ ਸਭਾ ਦੀਆਂ ਵੋਟਾਂ ਦੇ ਨਾਲ ਹੀ ਕਰਵਾਏ ਜਾਣ ਦੀ ਸੰਭਾਵਨਾ ਹੈ ਕਿਉਂਕਿ ਲੋਕ ਸਭਾ ਦੀਆਂ ਵੋਟਾਂ ਆਮ ਤੌਰ ‘ਤੇ ਅਪ੍ਰੈਲ-ਮਈ ‘ਚ ਪੈਂਦੀਆਂ ਹਨ।
Home / ਭਾਰਤ / 2024 ਦੀਆਂ ਚੋਣਾਂ ਤੋਂ ਪਹਿਲਾਂ ਇਸ ਸਾਲ ਕਈ ਸੂਬਿਆਂ ਵਿਚ ਵਿਧਾਨ ਸਭਾਵਾਂ ਦੀਆਂ ਚੋਣਾਂ ਵਧਾਉਣਗੀਆਂ ਸਿਆਸੀ ਪਾਰਾ
Check Also
ਪੰਜਾਬ, ਯੂਪੀ ਅਤੇ ਕੇਰਲ ’ਚ ਜ਼ਿਮਨੀ ਚੋਣਾਂ ਦੀ ਤਰੀਕ ਬਦਲੀ
ਹੁਣ 13 ਦੀ ਥਾਂ 20 ਨਵੰਬਰ ਨੂੰ ਪੈਣਗੀਆਂ ਵੋਟਾਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ, ਉਤਰ ਪ੍ਰਦੇਸ਼ ਅਤੇ …