20.4 C
Toronto
Sunday, August 16, 2026
spot_img
Homeਪੰਜਾਬਉਮੀਦਵਾਰਾਂ ਨੂੰ ਟਿਕਟਾਂ ਦੇਣ ਦੇ ਮਾਮਲੇ 'ਚ ਕਾਂਗਰਸ ਪਛੜੀ

ਉਮੀਦਵਾਰਾਂ ਨੂੰ ਟਿਕਟਾਂ ਦੇਣ ਦੇ ਮਾਮਲੇ ‘ਚ ਕਾਂਗਰਸ ਪਛੜੀ

ਉਮੀਦਵਾਰਾਂ ਨੂੰ ਟਿਕਟਾਂ ਦੇਣ ਦੇ ਮਾਮਲੇ ‘ਚ ਕਾਂਗਰਸ ਪਛੜੀਟਿਕਟਾਂ ਸਬੰਧੀ ਸਾਰੇ ਅਧਿਕਾਰ ਸੋਨੀਆ ਗਾਂਧੀ ਨੂੰ
ਚੰਡੀਗੜ੍ਹ/ਬਿਊਰੋ ਨਿਊਜ਼
ਉਮੀਦਵਾਰਾਂ ਦਾ ਐਲਾਨ ਕਰਨ ਵਿੱਚ ਕਾਂਗਰਸ ਆਮ ਆਦਮੀ ਪਾਰਟੀ ਤੇ ਅਕਾਲੀ ਦਲ ਨਾਲੋਂ ਪੱਛੜ ਗਈ ਹੈ। ਚੋਣਾਂ ਵਿੱਚ ਦੋ ਮਹੀਨੇ ਬਾਕੀ ਰਹਿ ਗਏ ਹਨ ਪਰ ਕਾਂਗਰਸ ਵਿੱਚ ਉਮੀਦਵਾਰ ਟਿਕਟਾਂ ਦੀ ਉਡੀਕ ਕਰ ਰਹੇ ਹਨ। ਮੰਨਿਆ ਜਾ ਰਿਹਾ ਹੈ ਕਿ ਕਾਂਗਰਸ ਨੂੰ ਉਮੀਦਵਾਰ ਐਲਾਨਣ ਵਿੱਚ ਅਜੇ ਮਹੀਨਾ ਹੋਰ ਲੱਗ ਸਕਦਾ ਹੈ। ਜਾਣਕਾਰੀ ਮੁਤਾਬਕ ਉਮੀਦਵਾਰਾਂ ਦੀ ਪਹਿਲੀ ਸੂਚੀ ਦਸੰਬਰ ਦੇ ਪਹਿਲੇ ਹਫ਼ਤੇ ਜਾਰੀ ਹੋਣ ਦੀ ਸੰਭਾਵਨਾ ਹੈ। ਕਾਂਗਰਸ ਦੀ ਸਕਰੀਨਿੰਗ ਕਮੇਟੀ ਦੀ ਮੀਟਿੰਗ 23 ਤੇ 24 ਨਵੰਬਰ ਨੂੰ ਰਾਜਸਥਾਨ ਦੇ ਸਾਬਕਾ ਮੁੱਖ ਮੰਤਰੀ ਅਸ਼ੋਕ ਗਹਿਲੋਤ ਦੀ ਪ੍ਰਧਾਨਗੀ ਹੇਠ ਨਵੀਂ ਦਿੱਲੀ ਵਿੱਚ ਹੋ ਰਹੀ ਹੈ। ਇਸ ਲਈ ਪ੍ਰਕਿਰਿਆ ਪੂਰੀ ਹੋਣ ਵਿੱਚ ਕਾਫੀ ਸਮਾਂ ਲੱਗ ਸਕਦਾ ਹੈ। ਪਤਾ ਲੱਗਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਟਿਕਟਾਂ ਸਬੰਧੀ ਸਾਰੇ ਅਧਿਕਾਰ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਸੌਂਪ ਦਿੱਤੇ।
ਪੰਜਾਬ ਪ੍ਰਦੇਸ਼ ਕਾਂਗਰਸ ਦੀ ਚੋਣ ਕਮੇਟੀ ਵਿੱਚ 34 ਮੈਂਬਰ ਹਨ ਤੇ ਸਾਰਿਆਂ ਨੇ ਇਕਮਤ ਫ਼ੈਸਲਾ ਲੈਂਦੇ ਹੋਏ ਆਗਾਮੀ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਨੂੰ ਟਿਕਟਾਂ ਦੇਣ ਦੇ ਅਧਿਕਾਰ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਸੌਂਪ ਦਿੱਤੇ ਹਨ।

RELATED ARTICLES
POPULAR POSTS