9.3 C
Toronto
Sunday, May 24, 2026
spot_img
Homeਪੰਜਾਬਰਾਘਵ-ਪਰਿਨੀਤੀ ਦੇ ਮੰਗਣੀ ਸਮਾਗਮ 'ਚ ਜਥੇਦਾਰ ਦੀ ਹਾਜ਼ਰੀ 'ਤੇ ਉੱਠੇ ਸਵਾਲ

ਰਾਘਵ-ਪਰਿਨੀਤੀ ਦੇ ਮੰਗਣੀ ਸਮਾਗਮ ‘ਚ ਜਥੇਦਾਰ ਦੀ ਹਾਜ਼ਰੀ ‘ਤੇ ਉੱਠੇ ਸਵਾਲ

ਅੰਮ੍ਰਿਤਸਰ : ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਅਤੇ ਅਦਾਕਾਰਾ ਪਰਿਨੀਤੀ ਚੋਪੜਾ ਦੇ ਮੰਗਣੀ ਸਮਾਗਮ ਵਿੱਚ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਸ਼ਮੂਲੀਅਤ ਵੱਡੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਇਸ ਸਬੰਧੀ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੇ ਕਿਹਾ, ”ਸਤਿਕਾਰਯੋਗ ਜਥੇਦਾਰ ਸਾਹਿਬ! ਮੇਰੇ ਵਰਗੇ ਨਿਮਾਣੇ ਸਿੱਖ ਨੂੰ ਅੱਜ ਦੁੱਖ ਹੋਇਆ। ਹੁਣ ਗੁਰੂ ਹੀ ਕੌਮ ਦਾ ਰਖਵਾਲਾ ਹੈ।” ਸੋਸ਼ਲ ਮੀਡੀਆ ‘ਤੇ ਲੋਕਾਂ ਵੱਲੋਂ ਲਿਖਿਆ ਜਾ ਰਿਹਾ ਹੈ ਕਿ ਆਮ ਤੌਰ ‘ਤੇ ਵਿਆਹ ਵਾਲੇ ਜੋੜੇ ਅਕਾਲ ਤਖ਼ਤ ਸਾਹਿਬ ਵਿਖੇ ਆਸ਼ੀਰਵਾਦ ਲੈਣ ਜਾਂਦੇ ਹਨ ਪਰ ਇਸ ਵਾਰ ਉਲਟ ਹੋਇਆ ਹੈ। ਇਹ ਵੀ ਆਖਿਆ ਜਾ ਰਿਹਾ ਹੈ ਕਿ ਹਾਲ ਹੀ ਵਿੱਚ ਜਥੇਦਾਰ ਹਰਪ੍ਰੀਤ ਸਿੰਘ ਤੇ ‘ਆਪ’ ਦੇ ਮੁੱਖ ਮੰਤਰੀ ਭਗਵੰਤ ਮਾਨ ਵਿਚਾਲੇ ਕਿੰਤੂ-ਪ੍ਰੰਤੂ ਹੋਈ ਸੀ, ਇਸ ਦੇ ਬਾਵਜੂਦ ਜਥੇਦਾਰ ਹਰਪ੍ਰੀਤ ਸਿੰਘ ਦੀ ‘ਆਪ’ ਆਗੂ ਦੇ ਸਮਾਗਮ ਵਿੱਚ ਸ਼ਮੂਲੀਅਤ ਵੱਡੇ ਸਵਾਲ ਖੜ੍ਹੇ ਕਰਦੀ ਹੈ।
‘ਆਪ’ ਵਿਧਾਇਕ ਅਮਿਤ ਰਤਨ ਕੋਟਫੱਤਾ ਨੂੰ ਨਹੀਂ ਮਿਲੀ ਰਾਹਤ
ਚੰਡੀਗੜ੍ਹ : ਰਿਸ਼ਵਤ ਲੈਣ ਦੇ ਆਰੋਪਾਂ ‘ਚ ਘਿਰੇ ਬਠਿੰਡਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਿਤ ਰਤਨ ਕੋਟਫੱਤਾ ਦੀਆਂ ਮੁਸ਼ਕਿਲਾਂ ਵਧਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ। ਪੰਜਾਬ-ਹਰਿਆਣਾ ਹਾਈ ਕੋਰਟ ਨੇ ਅੱਜ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਕਰਦਿਆਂ ਉਨ੍ਹਾਂ ਨੂੰ ਕੋਈ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਅਤੇ ਜ਼ਮਾਨਤ ਅਰਜੀ ‘ਤੇ ਸੁਣਵਾਈ ਨੂੰ 22 ਮਈ ਤੱਕ ਮੁਲਤਵੀ ਦਿੱਤਾ। ਹੁਣ ਇਸ ਮਾਮਲੇ ‘ਤੇ 22 ਮਈ ਨੂੰ ਮੁੜ ਹਾਈ ਕੋਰਟ ਵੱਲੋਂ ਸੁਣਵਾਈ ਕੀਤੀ ਜਾਵੇਗੀ। ਧਿਆਨ ਰਹੇ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਿਤ ਰਤਨ ਕੋਟਫੱਤਾ ਦੇ ਕਰੀਬੀ ਦੋਸਤ ਨੂੰ ਸਰਕਟ ਹਾਊਸ ਬਠਿੰਡਾ ਦੀ ਪਾਰਕਿੰਗ ਵਿਚ ਸਰਪੰਚ ਤੋਂ 4 ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਸੀ। ਜਿਸ ਤੋਂ ਬਾਅਦ ਇਸ ਮਾਮਲੇ ਵਿਚ ‘ਆਪ’ ਵਿਧਾਇਕ ਅਮਿਤ ਰਤਨ ਕੋਟਫੱਤਾ ਨੂੰ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ।

RELATED ARTICLES
POPULAR POSTS