Breaking News
Home / ਪੰਜਾਬ / ‘ਆਪ’ ਨੇ ਝੂਠ ਤੇ ਧੋਖੇ ਦੀ ਰਾਜਨੀਤੀ ‘ਚ ਮੁਹਾਰਤ ਹਾਸਲ ਕੀਤੀ : ਸੁਖਬੀਰ

‘ਆਪ’ ਨੇ ਝੂਠ ਤੇ ਧੋਖੇ ਦੀ ਰਾਜਨੀਤੀ ‘ਚ ਮੁਹਾਰਤ ਹਾਸਲ ਕੀਤੀ : ਸੁਖਬੀਰ

ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕੀਤੀ ਆਲੋਚਨਾ
ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਜਲੰਧਰ ਪਾਰਲੀਮਾਨੀ ਹਲਕੇ ਦੀ ਜ਼ਿਮਨੀ ਚੋਣ ਜਿੱਤਣ ਤੋਂ ਤੁਰੰਤ ਬਾਅਦ ਹਰ ਵਰਗ ਦੇ ਖ਼ਪਤਕਾਰਾਂ ਲਈ ਬਿਜਲੀ ਦਰਾਂ ਵਿਚ ਚੋਖਾ ਵਾਧਾ ਕਰ ਕੇ ਝੂਠ ਤੇ ਧੋਖੇ ਦੀ ਰਾਜਨੀਤੀ ਵਿਚ ਮੁਹਾਰਤ ਹਾਸਲ ਕਰ ਲਈ ਹੈ। ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ‘ਆਪ’ ਨੇ 300 ਯੂਨਿਟ ਮੁਫ਼ਤ ਬਿਜਲੀ ਸਕੀਮ ਦੇ ਨਾਂ ‘ਤੇ ਜਲੰਧਰ ਜ਼ਿਮਨੀ ਚੋਣ ਵਿੱਚ ਵੋਟਾਂ ਮੰਗੀਆਂ ਸਨ। ਉਨ੍ਹਾਂ ਕਿਹਾ ਬਿਜਲੀ ਦਰਾਂ ਵਿਚ ਇਸ ਵਾਧੇ ਨਾਲ ਇਹ ਸਕੀਮ ਵੀ ਅਸਿੱਧੇ ਤੌਰ ‘ਤੇ ਖ਼ਤਮ ਹੋ ਗਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਇਹ ਦਾਅਵਾ ਕਰ ਰਹੇ ਹਨ ਕਿ ਸਰਕਾਰ ਦਰਾਂ ਵਿਚ ਵਾਧੇ ਨਾਲ ਖ਼ਪਤਕਾਰਾਂ ਸਿਰ ਪਏ ਬੋਝ ਦਾ ਖ਼ਰਚਾ ਆਪ ਚੁੱਕੇਗੀ ਪਰ ਅਸਲੀਅਤ ਇਸ ਦੇ ਉਲਟ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਨੇ ਪਹਿਲਾਂ ਹੀ ਪੀਐਸਪੀਸੀਐਲ ਦਾ 20,400 ਕਰੋੜ ਰੁਪਿਆ ਦੇਣਾ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਰਕਾਰ ਨੇ ਸਾਰੇ ਵਰਗਾਂ ਲਈ ਬਿਜਲੀ ਦਰਾਂ ਵਿਚ ਵਾਧਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਵਾਧਾ ਜਲੰਧਰ ਪਾਰਲੀਮਾਨੀ ਹਲਕੇ ਦੀ ਜ਼ਿਮਨੀ ਚੋਣ ਤੱਕ ਲਈ ਟਾਲ ਦਿੱਤਾ ਸੀ ਤੇ ‘ਆਪ’ ਆਗੂ ਵਾਰ ਵਾਰ ਖ਼ਪਤਕਾਰਾਂ ਨੂੰ ਝੂਠ ਬੋਲਦੇ ਰਹੇ ਕਿ ਉਹ ਕਮਜ਼ੋਰ ਵਰਗਾਂ ਨੂੰ ਸਬਸਿਡੀ ਦੇਣਗੇ।
ਬਾਦਲ ਨੇ ਕਿਹਾ ਕਿ ਇਹ ਵੀ ਹੈਰਾਨੀ ਵਾਲੀ ਗੱਲ ਹੈ ਕਿ ਬਦਲਾਅ ਵਾਲੀ ਸਰਕਾਰ ਨੇ ਫਿਕਸ ਚਾਰਜਿਜ਼ ਵਿਚ ਵੀ 15 ਰੁਪਏ ਪ੍ਰਤੀ ਕਿਲੋਵਾਟ ਵਧਾ ਦਿੱਤੇ ਹਨ। ਖੇਤੀਬਾੜੀ ਸਪਲਾਈ ਵਾਸਤੇ ਪੰਪ ਸੈਟਾਂ ਲਈ ਵੀ ਦਰਾਂ ਵਧਾ ਦਿੱਤੀਆਂ ਹਨ।

 

Check Also

ਲੁਧਿਆਣਾ ਵਿਜੀਲੈਂਸ ਦਾ ਐਸ.ਐਸ.ਪੀ. ਜਗਤਪ੍ਰੀਤ ਸਿੰਘ ਸਸਪੈਂਡ

ਕਾਂਗਰਸੀ ਉਮੀਦਵਾਰ ਆਸ਼ੂ ਨੂੰ ਲੋਕਾਂ ਦੀ ਹਮਦਰਦੀ ਮਿਲਣ ਲਈ ਭੇਜਿਆ ਗਿਆ ਸੀ ਨੋਟਿਸ ਲੁਧਿਆਣਾ/ਬਿਊਰੋ ਨਿਊਜ਼ …