Breaking News
Home / ਪੰਜਾਬ / ਅਰਵਿੰਦ ਕੇਜਰੀਵਾਲ ਨੇ ਕਿਹਾ

ਅਰਵਿੰਦ ਕੇਜਰੀਵਾਲ ਨੇ ਕਿਹਾ

pti6_15_2016_000203aਸਭ ਤੋਂ ਪਹਿਲਾਂ ਬਾਦਲ ਤੇ ਕੈਪਟਨ ਦਾ ਕਾਲਾ ਧਨ ਕੱਢਣ ਮੋਦੀ
ਕੀਤਾ ਐਲਾਨ, ਪੰਜਾਬ ‘ਚ ਸਰਕਾਰ ਬਣਦਿਆਂ ਹੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲਿਆਂ ਨੂੰ ਦੇਵਾਂਗੇ ਮਿਸਾਲੀ ਸਜ਼ਾ
ਬਰਨਾਲਾ/ਬਿਊਰੋ ਨਿਊਜ਼
ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਦੇ ਪਰਿਵਾਰਾਂ ਕੋਲ ਬੇਸ਼ੁਮਾਰ ਕਾਲਾ ਧਨ ਅਤੇ ਬੇਨਾਮੀ ਜਾਇਦਾਦਾਂ ਹੋਣ ਦਾ ਗੰਭੀਰ ਦੋਸ਼ ਲਾਇਆ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲੋਂ ਇਨ੍ਹਾਂ ਖਿਲਾਫ ਸਮਾਂਬੱਧ ਕਾਰਵਾਈ ਦੀ ਮੰਗ ਕੀਤੀ ਹੈ।
ਕੇਜਰੀਵਾਲ ਨੇ ਜਿੱਥੇ ਇਹ ਆਖਿਆ ਕਿ ਨਰਿੰਦਰ ਮੋਦੀ ਨੂੰ ਚਾਹੀਦਾ ਹੈ ਕਿ ਉਹ ਆਮ ਲੋਕਾਂ ਨੂੰ ਲਾਈਨਾਂ ਵਿਚ ਖੜ੍ਹਾ ਕਰਨ ਦੀ ਬਜਾਏ ਕੈਪਟਨ ਤੇ ਬਾਦਲ ਵਰਗਿਆਂ ਦਾ ਕਾਲਾ ਬਾਹਰ ਕਢਾਵੇ ਉਥੇ ਉਹਨਾਂ ਐਲਾਨ ਕੀਤਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦਿਆਂ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਦੋਖੀਆਂ ਨੂੰ ਸਖਤ ਸਜ਼ਾਵਾਂ ਦੇਵਾਂਗੇ। ਉਹਨਾਂ ਆਖਿਆ ਕਿ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਕਰਨ ਵਾਲਿਆਂ ਨੂੰ ਐਸੀ ਮਿਸਾਲੀ ਸਜ਼ਾ ਦੇਵਾਂਗੇ ਕਿ ਦੁਬਾਰਾ ਕੋਈ ਹੋਰ ਬੇਅਦਬੀ ਕਰਨ ਦੀ ਜ਼ੁਰਅਤ ਨਹੀਂ ਕਰ ਸਕੇਗਾ। ਜ਼ਿਕਰਯੋਗ ਹੈ ਕਿ ਅਰਵਿੰਦ ਕੇਜਰੀਵਾਲ ਬਰਨਾਲਾ ਹਲਕੇ ਦੇ ਪਿੰਡ ਚੀਮਾ ਜੋਧਪੁਰ ਵਿਚ ਇਕ ਭਾਰੀ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਹਨਾਂ ਨਾਲ ਭਗਵੰਤ ਮਾਨ, ਸੰਜੇ ਸਿੰਘ ਤੇ ਸਥਾਨਕ ਉਮੀਦਵਾਰ ਵੀ ਮੌਜੂਦ ਸਨ। ਜ਼ਿਕਰਯੋਗ ਹੈ ਕਿ ਅੱਜ ਕੇਜਰੀਵਾਲ ਨੇ ਮੋਗਾ ਦੇ ਨਿਹਾਲ ਸਿੰਘ ਵਾਲਾ ਵਿਚ ਵੀ ਇਕ ਇਨਕਲਾਬੀ ਰੈਲੀ ਨੂੰ ਸੰਬੋਧਨ ਕੀਤਾ।

Check Also

ਸੁਖਪਾਲ ਖਹਿਰਾ ਨੇ ਦਲਬੀਰ ਗੋਲਡੀ ਦੇ ‘ਆਪ’ ’ਚ ਸ਼ਾਮਲ ਹੋਣ ਦਾ ਦੱਸਿਆ ਵੱਡਾ ਕਾਰਨ

ਕਿਹਾ : ਵਿਜੀਲੈਂਸ ਦੀ ਜਾਂਚ ਤੋਂ ਡਰਦਿਆਂ ਗੋਲਡੀ ਨੇ ਭਗਵੰਤ ਮਾਨ ਮੂਹਰੇ ਟੇਕੇ ਗੋਡੇ ਸੰਗਰੂਰ/ਬਿਊਰੋ …