ਪੁਲਿਸ ਵੱਲੋਂ ਕੀਤੀ ਜਾ ਰਹੀ ਹੈ ਮਾਮਲੇ ਦੀ ਜਾਂਚ
ਪਟਿਆਲਾ/ਬਿਊਰੋ ਨਿਊਜ਼ : ਰਾਜਪੁਰਾ ਸ਼ਹਿਰ ਦੇ ਗੁਰਦੁਆਰਾ ਸਾਹਿਬ ਵਿੱਚ ਕਥਿਤ ਤੌਰ ‘ਤੇ ਜੁੱਤੀਆਂ ਸਣੇ ਅਤੇ ਨੰਗੇ ਸਿਰ ਦਾਖਲ ਹੋਣ ਵਾਲੇ ਵਿਅਕਤੀ ਨੂੰ ਸੇਵਾਦਾਰਾਂ ਨੇ ਪੁਲਿਸ ਹਵਾਲੇ ਕਰ ਦਿੱਤਾ ਹੈ। ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿੱਚ ਅਜਿਹੀ ਹਰਕਤ ਕਰਨ ਵਾਲੇ ਦੀ ਪਛਾਣ ਸਾਹਿਲ ਵਜੋਂ ਹੋਈ ਹੈ। ਇਹ ਖ਼ਬਰ ਫੈਲਦਿਆਂ ਹੀ ਥਾਣਾ ਸਿਟੀ ਰਾਜਪੁਰਾ ਦੇ ਬਾਹਰ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋ ਗਏ। ਰਾਜਪੁਰਾ ਥਾਣੇ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਖਿਲਾਫ਼ ਧਾਰਾ 295ਏ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸ ਘਟਨਾ ਦੀ ਪੁਸ਼ਟੀ ਕਰਦਿਆਂ ਗੁਰਦੁਆਰਾ ਕਮੇਟੀ ਰਾਜਪੁਰਾ ਦੇ ਪ੍ਰਧਾਨ ਨੇ ਕਿਹਾ ਕਿ ਉਹ ਘਟਨਾ ਦੀ ਸਮੀਖਿਆ ਕਰ ਰਹੇ ਹਨ ਅਤੇ ਭਵਿੱਖ ਵਿੱਚ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਰੋਕਣ ਲਈ ਢੁਕਵੇਂ ਕਦਮਾਂ ‘ਤੇ ਵਿਚਾਰ ਕਰ ਰਹੇ ਹਨ।
Home / ਪੰਜਾਬ / ਰਾਜਪੁਰਾ ਦੇ ਗੁਰਦੁਆਰਾ ਸਾਹਿਬ ‘ਚ ਜੁੱਤੀਆਂ ਸਣੇ ਅਤੇ ਨੰਗੇ ਸਿਰ ਦਾਖ਼ਲ ਹੋਣ ਵਾਲੇ ਨੂੰ ਪੁਲਿਸ ਹਵਾਲੇ ਕੀਤਾ
Check Also
ਕੈਬਨਿਟ ਮੀਟਿੰਗ ਦੌਰਾਨ ਮੁੱਖ ਮੰਤਰੀ ਮਾਨ ਨੇ ਮਜ਼ਦੂਰਾਂ ਨੂੰ ਜ਼ਮੀਨਾਂ ਦੇ ਮਾਲਕ ਬਣਾਉਣ ਦਾ ਕੀਤਾ ਐਲਾਨ
11231 ਲਾਭਪਾਤਰੀ ਬਣਨਗੇ ਜ਼ਮੀਨਾਂ ਦੇ ਮਾਲਕ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ …