ਭਿ੍ਰਸ਼ਟਚਾਰ ਦੇ ਮਾਮਲੇ ’ਚ ਸਿਸੋਦੀਆ ਹਨ ਜੇਲ੍ਹ ’ਚ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਨੇ ਇਕ ਵਾਰ ਫਿਰ ਤਿਹਾੜ ਜੇਲ੍ਹ ਵਿਚੋਂ ਚਿੱਠੀ ਲਿਖੀ ਹੈ। ਇਸ ਚਿੱਠੀ ਨੂੰ ਅਰਵਿੰਦ ਕੇਜਰੀਵਾਲ ਨੇ ਟਵੀਟ ਕੀਤਾ ਹੈ। ਇਹ ਚਿੱਠੀ ਕਵਿਤਾ ਦੇ ਰੂਪ ਵਿਚ ਲਿਖੀ ਹੈ। ਇਸ ਵਿਚ ਮਨੀਸ਼ ਸਿਸੋਦੀਆ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਤਨਜ਼ ਕੱਸਦੇ ਹੋਏ ਲਿਖਿਆ ਹੈ ਕਿ ‘‘ਅਗਰ ਪੜ੍ਹ ਗਿਆ ਹਰ ਗਰੀਬ ਦਾ ਬੱਚਾ, ਤਾਂ ਚੌਥੀ ਪਾਸ ਰਾਜਾ ਦਾ ਰਾਜਮਹੱਲ ਹਿੱਲ ਜਾਏਗਾ।’’ ਇਸ ਤੋਂ ਪਹਿਲਾਂ ਵੀ ਸਿਸੋਦੀਆ ਨੇ ਲੰਘੀ 7 ਅਪ੍ਰੈਲ ਨੂੰ ਤਿਹਾੜ ਜੇਲ੍ਹ ਵਿਚੋਂ ਦੇਸ਼ ਦੇ ਨਾਮ ਚਿੱਠੀ ਲਿਖੀ ਸੀ, ਜਿਸ ਵਿਚ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਿੱਖਿਆ ’ਤੇ ਸਵਾਲ ਚੁੱਕੇ ਸਨ। ਉਨ੍ਹਾਂ ਨੇ ਲਿਖਿਆ ਸੀ ਕਿ ਮੋਦੀ ਮਾਣ ਨਾਲ ਕਹਿੰਦੇ ਹਨ ਕਿ ਪਿੰਡ ਦੇ ਸਕੂਲ ਤੱਕ ਹੀ ਉਨ੍ਹਾਂ ਦੀ ਪੜ੍ਹਾਈ ਹੋਈ ਹੈ। ਲੋਕ ਕੰਪਨੀ ’ਚ ਮੈਨੇਜਰ ਰੱਖਣ ਦੇ ਲਈ ਪੜ੍ਹਿਆ ਲਿਖਿਆ ਆਦਮੀ ਲੱਭਦੇ ਹਨ। ਕੀ ਦੇਸ਼ ਦੇ ਸਭ ਤੋਂ ਵੱਡੇ ਮੈਨੇਜਰ ਨੂੰ ਪੜ੍ਹਿਆ ਲਿਖਿਆ ਨਹੀਂ ਹੋਣਾ ਚਾਹੀਦਾ। ਜ਼ਿਕਰਯੋਗ ਹੈ ਕਿ ਮਨੀਸ਼ ਸਿਸੋਦੀਆ ਦਿੱਲੀ ਦੀ ਆਬਕਾਰੀ ਨੀਤੀ ਨੂੰੂ ਲੈ ਕੇ ਹੋਏ ਭਿ੍ਰਸ਼ਟਾਚਾਰ ਦੇ ਮਾਮਲਿਆਂ ’ਚ ਜੇਲ੍ਹ ਵਿਚ ਬੰਦ ਹਨ।
Check Also
ਡੈਨਮਾਰਕ ਦੀ ਵਿਕਟੋਰੀਆ ਬਣੀ ਮਿਸ ਯੂਨੀਵਰਸ
ਭਾਰਤ ਦੀ ਰੀਆ ਸਿੰਘਾ ਸਿਖਰਲੀਆਂ 30 ਸੁੰਦਰੀਆਂ ਵਿੱਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਡੈਨਮਾਰਕ ਦੀ …