ਮਾਮਲਾ ਅਰੁਣ ਜੇਤਲੀ ਦਾ ਡੀਡੀਸੀਏ ਦੇ ਘੁਟਾਲੇ ‘ਚ ਸ਼ਾਮਲ ਹੋਣ ਦਾ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਨੇ ਵੱਡਾ ਝਟਕਾ ਦਿੱਤਾ ਹੈ। ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਦੇ ਮਾਣਹਾਨੀ ਕੇਸ ਵਿੱਚ ਕੇਜਰੀਵਾਲ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਅੱਜ ਸੁਣਵਾਈ ਕੀਤੀ। ਅਦਾਲਤ ਨੇ ਕੇਜਰੀਵਾਲ ਦੀ ਉਸ ਪਟੀਸ਼ਨ ਨੂੰ ਠੁਕਰਾ ਦਿੱਤਾ ਜਿਸ ਵਿੱਚ ਮੁਕੱਦਮੇ ਦੀ ਸੁਣਵਾਈ ਨੂੰ ਬੰਦ ਕਰਨ ਦੀ ਮੰਗ ਕੀਤੀ ਗਈ ਸੀ।
ਇਸ ਤੋਂ ਪਹਿਲਾਂ ਵੀ ਦਿੱਲੀ ਹਾਈਕੋਰਟ ਨੇ ਇਸ ਕੇਸ ਦੀ ਸੁਣਵਾਈ ਬੰਦ ਕਰਨ ਦੀ ਮੰਗ ਨੂੰ ਠੁਕਰਾ ਦਿੱਤਾ ਸੀ। ਕੇਜਰੀਵਾਲ ਨੇ ਜੇਤਲੀ ‘ਤੇ ਡੀਡੀਸੀਏ ਦੇ ਕਥਿਤ ਘੁਟਾਲੇ ਵਿੱਚ ਸ਼ਾਮਲ ਹੋਣ ਦਾ ਦੋਸ਼ ਲਾਇਆ ਸੀ। ਜੇਤਲੀ ਨੇ ਇਨ੍ਹਾਂ ਦੋਸ਼ਾਂ ਨੂੰ ਬੇਬੁਨਿਆਦ ਕਰਾਰ ਦਿੰਦੇ ਹੋਏ ਅਦਾਲਤ ਵਿੱਚ ਕੇਜਰੀਵਾਲ ਖਿਲਾਫ ਮਾਨਹਾਣੀ ਦਾ ਕੇਸ ਦਾਇਰ ਕੀਤਾ ਸੀ। ਕੇਜਰੀਵਾਲ ਨੇ ਸੁਪਰੀਮ ਕੋਰਟ ਵਿੱਚ ਇਸ ਕੇਸ ਦੀ ਸੁਣਵਾਈ ‘ਤੇ ਰੋਕ ਲਾਉਣ ਦੀ ਮੰਗ ਕੀਤੀ ਸੀ। ਅਦਾਲਤ ਨੇ ਉਨ੍ਹਾਂ ਦੀ ਇਹ ਪਟੀਸ਼ਨ ਰੱਦ ਕਰ ਦਿੱਤੀ ਹੈ।
Check Also
ਜਗਦੀਸ਼ ਸਿੰਘ ਝੀਂਡਾ ਬਣੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ
ਝੀਂਡਾ ਨੇ ਸਿੱਖ ਕੌਮ ਦੀ ਭਲਾਈ ਲਈ ਕੰਮ ਕਰਨ ਦਾ ਕੀਤਾ ਵਾਅਦਾ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ …