ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਤੀ ਜਾਣਕਾਰੀ
ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅੱਜ ਅੰਤਰਿੰਗ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿਚ ਕਈ ਅਹਿਮ ਫੈਸਲੇ ਲਏ ਗਏ। ਜਿਸ ਸਬੰਧੀ ਜਾਣਕਾਰੀ ਦਿੰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਮਿਲ ਬੇਅਦਬੀਆਂ ਦੀ ਘਟਨਾਵਾਂ ਨੂੰੂ ਰੋਕਣ ਲਈ ਸਖਤ ਤੋਂ ਸਖਤ ਕਾਨੂੰਨ ਬਣਾਉਣਾ ਚਾਹੀਦਾ ਹੈ ਤਾਂ ਜੋ ਨਿੱਤ ਵਾਪਰਦੀਆਂ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਇਸ ਤੋਂ ਇਲਾਵਾ ਦਿੱਲੀ ਵਿਖੇ ਇਨਸਾਫ਼ ਲਈ ਧਰਨੇ ’ਤੇ ਬੈਠੀਆਂ ਪਹਿਲਵਾਨ ਬੇਟੀਆਂ ਨੂੰ ਸਮਰਥਨ ਦੇਣ ਲਈ ਸ਼੍ਰੋਮਣੀ ਕਮੇਟੀ ਦਾ ਇਕ ਵਫ਼ਦ ਜਲਦੀ ਦਿੱਲੀ ਵਿਖੇ ਭੇਜਿਆ ਜਾਵੇਗਾ। ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਇੱਥੇ ਅੰਤਰਿੰਗ ਕਮੇਟੀ ਦੀ ਹੋਈ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਸਿੰਘ ਸਹਿਬਾਨ ਦੇ ਸੇਵਾ ਨਿਯਮ ਬਣਾਉਣ ਵਾਸਤੇ ਵੀ ਜਲਦੀ ਇਕ ਕਮੇਟੀ ਦਾ ਗਠਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਗੁਰੂ ਡਾਂਗ ਮਾਰ ਸਾਹਿਬ ਦੇ ਮਾਮਲੇ ਸੰਬੰਧੀ ਤਿੱਬਤੀਆਂ ਦੇ ਧਾਰਮਿਕ ਆਗੂ ਦਲਾਈਲਾਮਾ ਨਾਲ ਵੀ ਜਲਦੀ ਮੁਲਾਕਾਤ ਕੀਤੀ ਜਾਵੇਗੀ।
Check Also
ਕੈਬਨਿਟ ਮੀਟਿੰਗ ਦੌਰਾਨ ਮੁੱਖ ਮੰਤਰੀ ਮਾਨ ਨੇ ਮਜ਼ਦੂਰਾਂ ਨੂੰ ਜ਼ਮੀਨਾਂ ਦੇ ਮਾਲਕ ਬਣਾਉਣ ਦਾ ਕੀਤਾ ਐਲਾਨ
11231 ਲਾਭਪਾਤਰੀ ਬਣਨਗੇ ਜ਼ਮੀਨਾਂ ਦੇ ਮਾਲਕ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ …