Breaking News
Home / ਪੰਜਾਬ / ਰੂਰਲ ਡਿਵੈਲਪਮੈਂਟ ਫੰਡ ’ਤੇ ਪੰਜਾਬ ਦਾ ਹੱਕ : ਭਗਵੰਤ ਮਾਨ

ਰੂਰਲ ਡਿਵੈਲਪਮੈਂਟ ਫੰਡ ’ਤੇ ਪੰਜਾਬ ਦਾ ਹੱਕ : ਭਗਵੰਤ ਮਾਨ

ਕਿਹਾ : ਇਸ ਪੈਸੇ ਨਾਲ ਨਵੀਆਂ ਮੰਡੀਆਂ ਅਤੇ ਪਿੰਡਾਂ ਦੀਆਂ ਸੜਕਾਂ ਬਣਾਵਾਂਗੇ
ਸੰਗਰੂਰ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸੰਗਰੂਰ ਦੌਰੇ ’ਤੇ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਦਿੜ੍ਹਬਾ ਵਿਚ ਤਹਿਸੀਲ ਦਾ ਨੀਂਹ ਪੱਥਰ ਵੀ ਰੱਖਿਆ। ਇਸ ਸਮਾਗਮ ’ਚ ਭਗਵੰਤ ਮਾਨ ਨਾਲ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਹੋਰ ਮੰਤਰੀ ਵੀ ਹਾਜ਼ਰ ਸਨ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬ ਦਾ ਰੂਰਲ ਡਿਵੈਲਪਮੈਂਟ ਫੰਡ ਰੋਕਿਆ ਹੋਇਆ ਹੈ। ਇਸ ਫੰਡ ’ਤੇ ਪੰਜਾਬ ਦਾ ਹੱਕ ਹੈ ਅਤੇ ਅਸੀਂ ਉਸ ਨੂੰ ਲੈ ਕੇ ਰਹਾਂਗੇ। ਉਨ੍ਹਾਂ ਕਿਹਾ ਕਿ ਇਸ ਫੰਡ ਨਾਲ ਨਵੀਆਂ ਮੰਡੀਆਂ ਅਤੇ ਪਿੰਡਾਂ ਦੀਆਂ ਸੜਕਾਂ ਬਣਾਈਆਂ ਜਾਣਗੀਆਂ। ਮਾਨ ਨੇ ਕਿਹਾ ਕਿ ਇਹ ਰਕਮ ਕਰੀਬ ਤਿੰਨ-ਚਾਰ ਹਜ਼ਾਰ ਕਰੋੜ ਰੁਪਏ ਬਣ ਚੁੱਕੀ ਹੈ, ਪਰ ਇਸ ਨੂੰ ਕੇਂਦਰ ਸਰਕਾਰ ਨੇ ਰੋਕ ਰੱਖਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਿਆਂ ਦਾ ਹੱਕ ਜ਼ਰੂਰ ਲੈ ਕੇ ਰਹਾਂਗੇ। ਇਸ ਮੌਕੇ ਮੁੱਖ ਮੰਤਰੀ ਨੇ ਪੰਜਾਬ ਦੇ ਨੌਜਵਾਨਾਂ ਨੂੰੂ ਸਲਾਹ ਦਿੱਤੀ ਹੈ ਕਿ ਉਹ ਵਿਦੇਸ਼ ਨਾ ਜਾ ਕੇ ਆਪਣੇ ਪਰਿਵਾਰਾਂ ਦੇ ਨਾਲ ਰਹਿ ਕੇ ਪੰਜਾਬ ਵਿਚ ਹੀ ਕੰਮ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਸੂਬੇ ਵਿਚ ਹੀ ਕੰਮ ਦੇ ਰਹੀ ਹੈ। ਮੁੱਖ ਮੰਤਰੀ ਨੇ ਪੰਜਾਬ ਵਿਚ ਵੱਡੀਆਂ-ਵੱਡੀਆਂ ਫੈਕਟਰੀਆਂ ਦੁਆਰਾ ਨਿਵੇਸ਼ ਕਰਨ ਦੀ ਗੱਲ ਕਹੀ ਹੈ। ਮੁੱਖ ਮੰਤਰੀ ਨੇ ਪੰਜਾਬ ਦੀਆਂ ਪਹਿਲੀਆਂ ਸਰਕਾਰਾਂ ’ਤੇ ਸਵਾਲ ਉਠਾਏ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਖਜ਼ਾਨਾ ਭਰਪੂਰ ਹੈ ਅਤੇ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਜੋ ਕੰਮ ਕਰਦੀ ਹੈ ਉਹ ਪੈਸੇ ਬਚਾ ਕੇ ਹੀ ਕਰਦੀ ਹੈ।

 

Check Also

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਟੈਕਸ ਚੋਰੀ ਕਰਨ ਵਾਲਿਆਂ ਨੂੰ ਦਿੱਤੀ ਚਿਤਾਵਨੀ

ਕਿਹਾ : ਟੈਕਸ ਚੋਰੀ ਨੂੰ ਰੋਕਣ ਲਈ ਮੁਹਿੰਮ ਨੂੰ ਹੋਰ ਤਾਕਤਵਰ ਬਣਾਇਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ …