ਮੋਗਾ/ਬਿਊਰੋ ਨਿਊਜ਼
ਬਾਘਾਪੁਰਾਣਾ ਦੇ ਅਕਾਲੀ ਵਿਧਾਇਕ ਮਹੇਸ਼ਇੰਦਰ ਸਿੰਘ ਨਿਹਾਲ ਸਿੰਘ ਵਾਲਾ ਨੇ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਪਾਰਟੀ ਛੱਡਣ ਦਾ ਐਲਾਨ ਆਪਣੇ ਸਾਥੀਆਂ ਸਮੇਤ ਮੋਗੇ ਵਿਚ ਕੀਤਾ। ਮਹੇਸ਼ਇੰਦਰ ਸਿੰਘ ਨੇ ਦੱਸਿਆ ਕਿ ਅੱਜ ਪੰਜਾਬ ਪੁਲਿਸ ਦੇ ਤਿੰਨ ਥਾਣੇਦਾਰਾਂ ਦੀ ਪਾਰਟੀ ਭੇਜ ਕੇ ਉਸ ਨੂੰ ਅਤੇ ਉਸਦੇ ਪਰਿਵਾਰ ਨੂੰ ਜ਼ਲੀਲ ਕੀਤਾ ਗਿਆ। ਉਨ੍ਹਾਂ ਨੂੰ ਝੂਠੇ ਕੇਸ ਵਿਚ ਉਲਝਾਉਣ ਦਾ ਯਤਨ ਕੀਤਾ ਗਿਆ। ਚੇਤੇ ਰਹੇ ਕਿ ਮਹੇਸ਼ਇੰਦਰ ਸਿੰਘ ਨੂੰ ਇਸ ਵਾਰ ਅਕਾਲੀ ਦਲ ਨੇ ਟਿਕਟ ਨਹੀਂ ਦਿੱਤੀ। ਪਿਛਲੇ ਦਿਨੀਂ ਉਹਨਾਂ ਦੇ ਕਾਂਗਰਸ ‘ਚ ਸ਼ਾਮਲ ਹੋਣ ਦੀ ਚਰਚਾ ਵੀ ਚੱਲੀ ਸੀ।
Check Also
ਪਾਣੀਆਂ ਦੇ ਮਾਮਲੇ ’ਤੇ ਪੰਜਾਬ ਨੇ ਹਰਿਆਣਾ ਦੇ ਦਾਅਵੇ ਕੀਤੇ ਖਾਰਜ
ਹਰਿਆਣਾ ਸਰਕਾਰ ਪੂਰਾ ਪਾਣੀ ਮਿਲਣ ਦਾ ਕਰਦੀ ਹੈ ਦਾਅਵਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ …