ਕਿਹਾ : ਬੈਂਕਾਂ ਨੂੰ ਸਹੂਲਤਾਂ ਵਧਾਉਣ ਦੇ ਦਿੱਤੇ ਗਏ ਨਿਰਦੇਸ਼
ਨਵੀਂ ਦਿੱਲੀ/ਬਿਊਰੋ ਨਿਊਜ਼
ਆਰਬੀਆਈ ਵੱਲੋਂ 2000 ਰੁਪਏ ਦੇ ਨੋਟਾਂ ਨੂੰ ਬਦਲਾਉਣ ਨੂੰ ਲੈ ਕੇ ਨੋਟਿਸ ਜਾਰੀ ਕੀਤਾ ਗਿਆ ਹੈ, ਜਿਸ ਵਿਚ ਕਿਹਾ ਗਿਆ ਹੈ ਕਿ 2000 ਰੁਪਏ ਦੇ ਨੋਟ ਬਦਲਾਉਣ ਦੀ ਸਹੂਲਤ ਆਮ ਵਾਂਗ ਰਹੇਗੀ। ਇਸ ਦੇ ਨਾਲ ਹੀ ਰਿਜ਼ਰਵ ਬੈਂਕ ਵੱਲੋਂ ਬੈਂਕਾਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਕਿ ਗਰਮੀਆਂ ਦੇ ਮੌਸਮ ਨੂੰ ਧਿਆਨ ਵਿਚ ਰੱਖਦਿਆਂ ਵੇਟਿੰਗ ਏਰੀਆ ਅਤੇ ਪੀਣ ਵਾਲੇ ਪਾਣੀ ਦਾ ਢੁੱਕਵਾਂ ਪ੍ਰਬੰਧ ਕੀਤਾ ਜਾਵੇ। ਕੇਂਦਰੀ ਬੈਂਕ ਨੇ ਬੈਂਕਾਂ ਨੂੰ 2000 ਦੇ ਨੋਟਾਂ ਦੀ ਬਦਲੀ ਦਾ ਰੋਜ਼ਾਨਾ ਡਾਟਾ ਇਕੱਠਾ ਕਰਨ ਲਈ ਵੀ ਕਿਹਾ ਹੈ। ਆਰਬੀਆਈ ਦੇ ਗਵਰਨਰ ਸ਼ਕਤੀਕਾਂਤ ਦਾਸ ਵੱਲੋਂ 2000 ਰੁਪਏ ਦੇ ਨੋਟਾਂ ਨੂੰ ਬਦਲਣ ਦੇ ਸਬੰਧ ਵਿਚ ਕਿਹਾ ਗਿਆ ਕਿ ਅਸੀਂ ਪ੍ਰੈੱਸ ਨੋਟ ਵਿਚ ਸਪੱਸ਼ਟ ਤੌਰ ’ਤੇ ਕਿਹਾ ਹੈ ਕਿ 2000 ਰੁਪਏ ਦੇ ਨੋਟ ਨੋਟਬੰਦੀ ਸਮੇਂ 2016 ਵਿਚ 1000 ਅਤੇ 500 ਰੁਪਏ ਦੇ ਨੋਟ ਦੀ ਕਰੰਸੀ ਵੈਲਿਊ ਨੂੰ ਜਲਦ ਰਿਪਲੇਸ ਕਰਨ ਲਈ ਲਿਆਂਦੇ ਗਏ ਸਨ। ਇਸ ਤੋਂ ਇਲਾਵਾ ਆਰਬੀਆਈ ਗਵਰਨਰ ਨੇ ਕਿਹਾ ਕਿ ਨੋਟ ਬਦਲਣ ਦੀ ਜਲਦਬਾਜ਼ੀ ਨਾ ਕਰੋ। ਕੇਂਦਰੀ ਬੈਂਕ ਨੇ ਇਸ ਨੂੰ ਬਦਲਣ ਲਈ 4 ਮਹੀਨੇ ਦਾ ਸਮਾਂ ਦਿੱਤਾ ਹੈ।
Check Also
ਸੁਪਰੀਮ ਕੋਰਟ ਨੇ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਦਿੱਤੀ ਨਸੀਹਤ
ਕਿਹਾ : ਹਾਈਵੇਅ ਨਾ ਰੋਕੇ ਅਤੇ ਲੋਕਾਂ ਦੀਆਂ ਸਹੂਲਤਾਂ ਦਾ ਰੱਖੋ ਧਿਆਨ ਨਵੀਂ ਦਿੱਲੀ/ਬਿਊਰੋ ਨਿਊਜ਼ …