Breaking News
Home / ਪੰਜਾਬ / ਸਾਬਕਾ ਕਾਂਗਰਸੀ ਵਿਧਾਇਕ ਕਿੱਕੀ ਢਿੱਲੋਂ ਨੂੰ ਅਦਾਲਤ ਨੇ ਹੋਰ ਦੋ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜਿਆ

ਸਾਬਕਾ ਕਾਂਗਰਸੀ ਵਿਧਾਇਕ ਕਿੱਕੀ ਢਿੱਲੋਂ ਨੂੰ ਅਦਾਲਤ ਨੇ ਹੋਰ ਦੋ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜਿਆ

ਆਮਦਨ ਦੇ ਸਰੋਤਾਂ ਤੋਂ ਜ਼ਿਆਦਾ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਹੋਈ ਹੈ ਗਿ੍ਰਫਤਾਰੀ
ਫਰੀਦਕੋਟ/ਬਿਊਰੋ ਨਿਊਜ਼
ਫਰੀਦਕੋਟ ਦੇ ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੂੰ ਵਿਜੀਲੈਂਸ ਵਿਭਾਗ ਵਲੋਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਪਿਛਲੇ ਦਿਨੀਂ ਗਿ੍ਰਫਤਾਰ ਕੀਤਾ ਗਿਆ ਸੀ। ਇਸ ਤੋਂ ਬਾਅਦ ਫਰੀਦਕੋਟ ਦੀ ਮਾਨਯੋਗ ਅਦਾਲਤ ਨੇ ਕਿੱਕੀ ਢਿੱਲੋਂ ਨੂੰ ਪੰਜ ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਸੀ। ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ ਸਾਬਕਾ ਵਿਧਾਇਕ ਕਿੱਕੀ ਢਿੱਲੋਂ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ਅਤੇ ਅਦਾਲਤ ਨੇ ਕਿੱਕੀ ਢਿੱਲੋਂ ਨੂੰ ਮੁੜ ਦੋ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ। ਇਸ ਮਾਮਲੇ ਸੰਬੰਧੀ ਅਗਲੀ ਪੇਸ਼ੀ ਹੁਣ 24 ਮਈ ਨੂੰ ਹੋਵੇਗੀ। ਜ਼ਿਕਰਯੋਗ ਹੈ ਕਿ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਵਲੋਂ ਪਿਛਲੀ ਕਾਂਗਰਸ ਸਰਕਾਰ ਦੇ ਕਈ ਮੰਤਰੀਆਂ ਅਤੇ ਵਿਧਾਇਕਾਂ ਖਿਲਾਫ ਭਿ੍ਰਸ਼ਟਾਚਾਰ ਦੇ ਮਾਮਲਿਆਂ ਨੂੰ ਲੈ ਕੇ ਜਾਂਚ ਚੱਲ ਰਹੀ ਹੈ ਅਤੇ ਕਈ ਲੀਡਰ ਭਿ੍ਰਸ਼ਟਾਚਾਰ ਦੇ ਮਾਮਲਿਆਂ ਵਿਚ ਘਿਰ ਵੀ ਚੁੱਕੇ ਹਨ।

 

Check Also

ਗਿਆਨੀ ਰਘਬੀਰ ਸਿੰਘ ਨਾਲ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਕੀਤੀ ਮੁਲਾਕਾਤ

ਪ੍ਰਕਾਸ਼ ਸਿੰਘ ਬਾਦਲ ਤੋਂ ਫਖਰ ਏ ਕੌਮ ਸਨਮਾਨ ਵਾਪਸ ਲੈਣ ਦੀ ਕੀਤੀ ਮੰਗ ਅੰਮਿ੍ਰਤਸਰ/ਬਿਊਰੋ ਨਿਊਜ਼ …