ਹਾਈਕੋਰਟ ਨੇ ਫੈਸਲਾ ਰੱਖਿਆ ਰਾਖਵਾਂ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਸੁਰੱਖਿਆ ਘਟਾਉਣ ਦੇ ਮਾਮਲੇ ਵਿਚ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਸੁਣਵਾਈ ਹੋਈ ਹੈ ਅਤੇ ਅਦਾਲਤ ਨੇ ਇਸ ਸਬੰਧੀ ਫੈਸਲਾ ਰਾਖਵਾਂ ਰੱਖ ਲਿਆ ਹੈ। ਧਿਆਨ ਰਹੇ ਕਿ ਪਿਛਲੇ ਦਿਨੀਂ ਹੋਈ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਇਕ ਸੀਲਬੰਦ ਰਿਪੋਰਟ ਹਾਈਕੋਰਟ ਨੂੰ ਸੌਂਪੀ ਸੀ। ਜਿਸ ਤੋਂ ਬਾਅਦ ਅਦਾਲਤ ’ਚ ਅੱਜ ਸੋਮਵਾਰ ਨੂੰ ਦੋਵੇਂ ਪੱਖਾਂ ਵਿਚਕਾਰ ਇਸ ਰਿਪੋਰਟ ਨੂੰ ਲੈ ਕੇ ਬਹਿਸ ਵੀ ਹੋਈ। ਇਸ ਤੋਂ ਪਹਿਲਾਂ ਲੰਘੀ 11 ਮਈ ਨੂੰ ਸੁਣਵਾਈ ਦੌਰਾਨ ਪੰਜਾਬ ਸਰਕਾਰ ਸਟੇਟਸ ਰਿਪੋਰਟ ਸੌਂਪ ਨਹੀਂ ਸਕੀ ਸੀ ਅਤੇ ਇਸਦੇ ਪਿੱਛੇ ਦਾ ਕਾਰਨ ਕੇਂਦਰੀ ਏਜੰਸੀਆਂ ਕੋਲੋਂ ਜਵਾਬ ਨਾ ਆਉਣਾ ਦੱਸਿਆ ਗਿਆ ਸੀ। ਜ਼ਿਕਰਯੋਗ ਹੈ ਕਿ ਰੋਡਰੇਜ਼ ਦੇ ਮਾਮਲੇ ਵਿਚ ਜੇਲ੍ਹ ਜਾਣ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਦੀ ਸੁਰੱਖਿਆ ਲਈ 25 ਕਮਾਂਡੋ ਤੈਨਾਤ ਸਨ। ਨਵਜੋਤ ਸਿੱਧੂ ਦੇ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਉਨ੍ਹਾਂ ਦੀ ਸੁਰੱਖਿਆ ਘਟਾ ਦਿੱਤੀ ਗਈ ਸੀ ਅਤੇ ਹੁਣ ਸਿਰਫ 13 ਸੁਰੱਖਿਆ ਮੁਲਾਜ਼ਮ ਹੀ ਉਨ੍ਹਾਂ ਦੀ ਸੁਰੱਖਿਆ ਲਈ ਤੈਨਾਤ ਹਨ। ਇਸ ਮਾਮਲੇ ਨੂੰ ਲੈ ਕੇ ਨਵਜੋਤ ਸਿੱਧੂ ਹਾਈਕੋਰਟ ਪਹੁੰਚੇ ਸਨ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …