23.8 C
Toronto
Wednesday, August 26, 2026
spot_img
Homeਪੰਜਾਬਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਸਿੰਘ ਬਾਦਲ ਨਾਲ ਕੀਤਾ ਦੁੱਖ ਸਾਂਝਾ

ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਸਿੰਘ ਬਾਦਲ ਨਾਲ ਕੀਤਾ ਦੁੱਖ ਸਾਂਝਾ

ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਸਿੰਘ ਬਾਦਲ ਨਾਲ ਕੀਤਾ ਦੁੱਖ ਸਾਂਝਾਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਬਿਤਾਏ ਸਮੇਂ ਨੂੰ ਕੀਤਾ ਯਾਦ
ਚੰਡੀਗੜ੍ਹ/ਬਿਊਰੋ ਨਿਊਜ਼
ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਰਿਹਾਇਸ਼ ਵਿਖੇ ਉਨ੍ਹਾਂ ਦੇ ਪਿਤਾ ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ’ਤੇ ਦੁੱਖ ਸਾਂਝਾ ਕਰਨ ਲਈ ਪੁੱਜੇ। ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਹੋਰਾਂ ਨਾਲ ਬਿਤਾਏ ਸਮੇਂ ਨੂੰ ਯਾਦ ਕੀਤਾ। ਜ਼ਿਕਰਯੋਗ ਹੈ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਲੰਘੀ 25 ਅਪ੍ਰੈਲ ਨੂੰ ਦਿਹਾਂਤ ਹੋ ਗਿਆ ਸੀ। ਪ੍ਰਕਾਸ਼ ਸਿੰਘ ਬਾਦਲ ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ ਸਨ। ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦੇਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਣੇ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂ ਪਹੁੰਚੇ ਸਨ।

 

RELATED ARTICLES
POPULAR POSTS