Breaking News
Home / ਪੰਜਾਬ / ਅੰਮਿ੍ਰਤਸਰ ਦੇ ਸਰਹੱਦੀ ਖੇਤਰ ’ਚ ਬੀਐਸਐਫ ਨੇ ਡਰੋਨ ਹੇਠਾਂ ਸੁੱਟਿਆ

ਅੰਮਿ੍ਰਤਸਰ ਦੇ ਸਰਹੱਦੀ ਖੇਤਰ ’ਚ ਬੀਐਸਐਫ ਨੇ ਡਰੋਨ ਹੇਠਾਂ ਸੁੱਟਿਆ

ਦੋ ਪੈਕਟ ਹੈਰੋਇਨ ਦੇ ਬਰਾਮਦ – ਚਾਰ ਦਿਨਾਂ ’ਚ ਪੰਜਵੀਂ ਸਫਲਤਾ
ਅੰਮਿ੍ਰਤਸਰ/ਬਿਊਰੋ ਨਿਊਜ਼
ਅੰਮਿ੍ਰਤਸਰ ਦੇ ਸਰਹੱਦੀ ਖੇਤਰ ਵਿਚ ਬੀਐੱਸਐੱਫ ਦੇ ਜਵਾਨਾਂ ਨੇ ਪਾਕਿਸਤਾਨੀ ਡਰੋਨ ਨੂੰ ਉਸ ਸਮੇਂ ਹੇਠਾਂ ਸੁੱਟ ਲਿਆ, ਜਦੋਂ ਉਹ ਸਰਹੱਦ ਦੇ ਨੇੜੇ ਨਸ਼ਾ ਸੁੱਟਣ ਲਈ ਭਾਰਤ ਵਾਲੇ ਪਾਸੇ ਦਾਖਲ ਹੋਇਆ। ਧਿਆਨ ਰਹੇ ਕਿ ਚਾਰ ਦਿਨਾਂ ਵਿੱਚ ਡਰੋਨ ਡੇਗਣ ਦੀ ਇਹ ਪੰਜਵੀਂ ਘਟਨਾ ਹੈ। ਮਿਲੀ ਜਾਣਕਾਰੀ ਮੁਤਾਬਕ ਬੀਐਸਐਫ ਦੇ ਜਵਾਨਾਂ ਨੇ ਸੋਮਵਾਰ ਰਾਤ 9 ਵਜੇ ਦੇ ਕਰੀਬ ਅੰਮਿ੍ਰਤਸਰ ਜ਼ਿਲ੍ਹੇ ਦੇ ਪਿੰਡ ਭੈਣੀ ਰਾਜਪੂਤਾਂ ਵਿੱਚ ਡਰੋਨ ਨੂੰ ਹੇਠਾਂ ਡੇਗ ਦਿੱਤਾ। ਇਸ ਤੋਂ ਬਾਅਦ ਬੀਐੱਸਐੱਫ ਨੇ ਕਾਲੇ ਰੰਗ ਦਾ ਡਰੋਨ ਬਰਾਮਦ ਕੀਤਾ ਹੈ ਅਤੇ ਇਸ ਵਿੱਚੋਂ ਦੋ ਕਿੱਲੋ ਤੋਂ ਵੱਧ ਹੈਰੋਇਨ ਬਰਾਮਦ ਕੀਤੀ ਹੈ। ਡਰੋਨ ਨਾਲ ਛੋਟੀ ਬਲਦੀ ਟਾਰਚ ਵੀ ਬਰਾਮਦ ਕੀਤੀ ਗਈ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਜ਼ਾਰ ਵਿਚ ਕੀਮਤ 14 ਕਰੋੜ ਦੇ ਕਰੀਬ ਦੱਸੀ ਗਈ ਹੈ। ਬੀਐਸਐਫ ਦੇ ਕਮਾਡੈਂਟ ਅਜੇ ਕੁਮਾਰ ਮਿਸ਼ਰਾ ਨੇ ਦੱਸਿਆ ਕਿ ਖੇਤਾਂ ਵਿਚੋਂ ਡਰੋਨ ਮਿਲਿਆ ਹੈ, ਜਿਸ ਦੇ ਨਾਲ ਇਕ ਥੈਲਾ ਵੀ ਬੰਨ੍ਹਿਆ ਹੋਇਆ ਸੀ। ਉਨ੍ਹਾਂ ਦੱਸਿਆ ਕਿ ਜਦੋਂ ਉਸ ਥੈਲੇ ਦੀ ਜਾਂਚ ਕੀਤੀ ਤਾਂ ਉਸ ਵਿਚੋਂ ਦੋ ਪੈਕੇਟ ਹੈਰੋਇਨ ਬਰਾਮਦ ਕੀਤੀ ਗਈ।

Check Also

ਪਾਣੀਆਂ ਦੇ ਮਾਮਲੇ ’ਤੇ ਪੰਜਾਬ ਨੇ ਹਰਿਆਣਾ ਦੇ ਦਾਅਵੇ ਕੀਤੇ ਖਾਰਜ

  ਹਰਿਆਣਾ ਸਰਕਾਰ ਪੂਰਾ ਪਾਣੀ ਮਿਲਣ ਦਾ ਕਰਦੀ ਹੈ ਦਾਅਵਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ …