ਰਿਸ਼ਵਤ ਲੈਣ ਦੇ ਦੋਸ਼ਾਂ ਤਹਿਤ ਵਿਧਾਇਕ ਦੀ ਹੋਈ ਸੀ ਗਿ੍ਰਫਤਾਰੀ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਬਠਿੰਡਾ ਤੋਂ ਵਿਧਾਇਕ ਅਮਿਤ ਰਤਨ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਦਰਅਸਲ, ਵਿਜੀਲੈਂਸ ਵਲੋਂ ਰਿਸ਼ਵਤ ਦੇ ਮਾਮਲੇ ਵਿਚ ਅਮਿਤ ਰਤਨ ਅਤੇ ਉਹਦੇ ਪੀ.ਏ. ਨੂੰ ਗਿ੍ਰਫਤਾਰ ਕੀਤਾ ਗਿਆ ਸੀ। ਇਥੇ ਦੱਸਣਾ ਬਣਦਾ ਹੈ ਕਿ ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ’ਚ ਪੈਂਦੇ ਇਕ ਪਿੰਡ ਦੀ ਸਰਪੰਚ ਦੇ ਪਤੀ ਤੋਂ ਕਥਿਤ ਤੌਰ ’ਤੇ 4 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਗਿ੍ਰਫਤਾਰ ਵਿਧਾਇਕ ਅਮਿਤ ਰਤਨ ਨੂੰ 22 ਫਰਵਰੀ 2023 ਦੀ ਰਾਤ ਨੂੰ ਵਿਜੀਲੈਂਸ ਵਲੋਂ ਗਿ੍ਰਫਤਾਰ ਕੀਤਾ ਗਿਆ ਸੀ। ਇਹ ਰਿਸ਼ਵਤ ਇਕ ਪਿੰਡ ਨੂੰ ਲੱਖਾਂ ਰੁਪਏ ਦੀ ਗਰਾਂਟ ਜਾਰੀ ਕਰਨ ਦੇ ਬਦਲੇ ਲਈ ਜਾ ਰਹੀ ਸੀ। ਜ਼ਿਕਰਯੋਗ ਹੈ ਕਿ ਬਠਿੰਡਾ ਦੇ ਮੈਜਿਸਟਰੇਟ ਵਲੋਂ ਲੰਘੀ 11 ਅਪ੍ਰੈਲ ਨੂੰ ਅਮਿਤ ਰਤਨ ਦੀ ਜ਼ਮਾਨਤ ਰੱਦ ਕਰ ਦਿੱਤੀ ਗਈ ਸੀ। ਜਿਸ ਤੋਂ ਬਾਅਦ ‘ਆਪ’ ਵਿਧਾਇਕ ਨੇ ਜ਼ਮਾਨਤ ਲਈ ਹਾਈਕੋਰਟ ਵਿਚ ਅਪੀਲ ਕੀਤੀ ਸੀ ਅਤੇ ਹੁਣ ਹਾਈਕੋਰਟ ਨੇ ਅਮਿਤ ਰਤਨ ਨੂੰ ਜ਼ਮਾਨਤ ਦੇ ਦਿੱਤੀ ਹੈ।
Check Also
ਸ਼ੋ੍ਰਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ 12 ਅਪ੍ਰੈਲ ਨੂੰ ਹੋਵੇਗੀ
ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੀ ਮੌਜੂਦਾ ਕਾਰਜਕਾਰੀ …