ਕਿਹਾ : ਕੈਬਨਿਟ ਮੰਤਰੀ ਕਟਾਰੂਚੱਕ ਨੂੰ ਪੁੱਛਗਿੱਛ ਲਈ ਕਿਉਂ ਨਹੀਂ ਕੀਤਾ ਗਿਆ ਤਲਬ
ਚੰਡੀਗੜ੍ਹ/ਬਿਊਰੋ ਨਿਊਜ਼ : ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਅਸ਼ਲੀਲ ਵੀਡੀਓ ਮਾਮਲੇ ਦੀ ਜਾਂਚ ਲਈ ਬਣਾਈ ਗਈ ਐਸਆਈਟੀ ’ਤੇ ਸਵਾਲ ਚੁੱਕੇ ਹਨ। ਕਿਉਂਕਿ ਅਸ਼ਲੀਲ ਵੀਡੀਓ ਮਾਮਲੇ ਵਿਚ ਕਟਾਰੂਚੱਕ ਨੂੰ ਹੁਣ ਤੱਕ ਐਸਆਈਟੀ ਵੱਲੋਂ ਪੁੱਛਗਿੱਛ ਲਈ ਤਲਬ ਨਹੀਂ ਕੀਤਾ ਗਿਆ ਅਤੇ ਹੀ ਉਨ੍ਹਾਂ ਖਿਲਾਫ਼ ਕੋਈ ਹੋਰ ਕਾਰਵਾਈ ਕੀਤੀ ਗਈ ਹੈ। ਸੁਖਪਾਲ ਖਹਿਰਾ ਨੇ ਟਵੀਟ ਕਰਕੇ ਪੰਜਾਬ ਸਰਕਾਰ ਨੂੰ ਪੁੱਛਿਆ ਕਿ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਅੰਦਰ ਲਿਆਂਦਾ ਗਿਆ ਕੀ ਇਹੀ ਬਦਲਾਅ ਹੈ। ਕਾਂਗਰਸੀ ਵਿਧਾਇਕ ਨੇ ਸਵਾਲ ਖੜ੍ਹਾ ਕੀਤਾ ਕਿ ਇੰਨੇ ਗੰਭੀਰ ਮਾਮਲੇ ਦੇ ਬਾਵਜੂਦ ਕੈਬਨਿਟ ਮੰਤਰੀ ਕਟਾਰੂਚੱਕ ਤੋਂ ਅਸ਼ਲੀਲ ਵੀਡੀਓ ਸਬੰਧੀ ਹੁਣ ਤੱਕ ਕੋਈ ਸਵਾਲ ਨਹੀਂ ਕੀਤਾ ਜਦਕਿ ਪੀੜਤ ਐਸਆਈਟੀ ਸਾਹਮਣੇ ਪੇਸ਼ ਹੋਣ ਤੋਂ ਇਨਕਾਰ ਕਰ ਚੁੱਕਿਆ ਹੈ। ਪੀੜਤ ਨੇ ਐਸਆਈਟੀ ਮੁਖੀ ਡੀਆਈਜੀ ਬਾਰਡਰ ਰੇਂਜ ਨਰਿੰਦਰ ਭਾਰਗਵ ਨੂੰ ਲਿਖੇ ਪੱਤਰ ’ਚ ਕਿਹਾ ਹੈ ਕਿ ਪੰਜਾਬ ’ਚ ਮੰਤਰੀ ਅਤੇ ਉਸ ਸਮਰਥਕਾਂ ਕੋਲੋਂ ਉਸ ਦੀ ਜਾਨ ਨੂੰ ਖਤਰਾ ਹੈ। ਪੀੜਤ ਵੱਲੋਂ ਲਿਖੇ ਗਏ ਪੱਤਰ ’ਚ ਉਸ ਨੇ ਆਨਲਾਈਨ ਪੇਸ਼ ਹੋਣ ਦੀ ਗੱਲ ਵੀ ਆਖੀ ਅਤੇ ਉਹ ਵੀਡੀਓ ਕਾਨਫਰੰਸਿੰਗ ਜਰੀਏ ਆਪਣੇ ਬਿਆਨ ਵੀ ਦਰਜ ਕਰਵਾ ਸਕਦਾ ਹੈ। ਧਿਆਨ ਰਹੇ ਕਿ ਅਸ਼ਲੀਲ ਵੀਡੀਓ ਮਾਮਲੇ ’ਚ ਸੁਖਪਾਲ ਖਹਿਰਾ ਦੀ ਸ਼ਿਕਾਇਤ ’ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਵੀ ਅਸ਼ਲੀਲ ਵੀਡੀਓ ਮਾਮਲੇ ਦੀ ਫੋਰੈਂਸਿਕ ਰਿਪੋਰਟ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜ ਦਿੱਤੀ ਸੀ।
Check Also
ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ 6 ਦਸੰਬਰ ਨੂੰ ਦਿੱਲੀ ਕੂਚ ਕਰਨਗੀਆਂ
ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ ਦੀ ਅਗਵਾਈ ਹੇਠ ਸ਼ੰਭੂ ਬਾਰਡਰ ਤੋਂ …