Breaking News
Home / ਪੰਜਾਬ / ਬੇਅਦਬੀ ਮਾਮਲੇ ’ਚ ਭਗੌੜਾ ਸੰਦੀਪ ਬਰੇਟਾ ਬੰਗਲੌਰ ਹਵਾਈ ਅੱਡੇ ਤੋਂ ਗਿ੍ਰਫ਼ਤਾਰ

ਬੇਅਦਬੀ ਮਾਮਲੇ ’ਚ ਭਗੌੜਾ ਸੰਦੀਪ ਬਰੇਟਾ ਬੰਗਲੌਰ ਹਵਾਈ ਅੱਡੇ ਤੋਂ ਗਿ੍ਰਫ਼ਤਾਰ

ਡੇਰਾ ਸਿਰਸਾ ਦੀ ਕੌਮੀ ਕਮੇਟੀ ਦਾ ਮੈਂਬਰ ਹੈ ਸੰਦੀਪ ਬਰੇਟਾ
ਫ਼ਰੀਦਕੋਟ/ਬਿਊਰੋ ਨਿਊਜ਼ : ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਚੋਰੀ ਕਰਨ, ਅੰਗ ਗਲੀਆਂ ਵਿੱਚ ਖਿਲਾਰਨ ਅਤੇ ਇਤਰਾਜ਼ਯੋਗ ਪੋਸਟਰ ਲਾਉਣ ਦੇ ਮਾਮਲੇ ਵਿੱਚ ਭਗੌੜੇ ਐਲਾਨੇ ਡੇਰਾ ਸੱਚਾ ਸੌਦਾ ਦੀ ਕੌਮੀ ਕਮੇਟੀ ਦੇ ਮੈਂਬਰ ਸੰਦੀਪ ਬਰੇਟਾ ਨੂੰ ਬੰਗਲੌਰ ਹਵਾਈ ਅੱਡੇ ਤੋਂ ਅੱਜ ਪੁਲੀਸ ਨੇ ਹਿਰਾਸਤ ਵਿਚ ਲੈ ਲਿਆ ਹੈ। ਸੰਦੀਪ ਬਰੇਟਾ ਨੂੰ ਬੇਅਦਬੀ ਦੇ ਪੰਜ ਮਾਮਲਿਆਂ ਵਿੱਚ ਭਗੌੜਾ ਐਲਾਨਿਆ ਹੋਇਆ ਸੀ ਅਤੇ ਪੰਜਾਬ ਪੁਲੀਸ ਨੇ ਉਸ ਖਿਲਾਫ਼ ਲੁੱਕਆਊਟ ਨੋਟਿਸ ਵੀ ਜਾਰੀ ਕੀਤਾ ਹੋਇਆ ਸੀ। ਪੰਜਾਬ ਪੁਲੀਸ ਦੀ ਵਿਸ਼ੇਸ਼ ਟੀਮ ਸੰਦੀਪ ਬਰੇਟਾ ਨੂੰ ਗਿ੍ਰਫਤਾਰ ਕਰਨ ਲਈ ਬੰਗਲੌਰ ਰਵਾਨਾ ਹੋ ਗਈ ਹੈ। ਅਦਾਲਤ ਨੇ ਬੇਅਦਬੀ ਮਾਮਲੇ ’ਚ ਸੰਦੀਪ ਬੇਰਟਾ ਦੇ ਨਾਲ ਨਾਲ ਹਰਸ਼ ਧੂਰੀ ਅਤੇ ਪ੍ਰਦੀਪ ਕਲੇਰ ਨੂੰ ਵੀ ਭਗੌੜਾ ਕਰਾਰ ਦਿੱਤਾ ਸੀ। ਐਸਆਈਟੀ ਵੱਲੋਂ ਦਾਖਲ ਕੀਤੀ ਗਈ ਚਾਰਜਸ਼ੀਟ ਵਿਚ ਦਾਅਵਾ ਕੀਤਾ ਗਿਆ ਹੈ ਕਿ ਬਰਗਾੜੀ ਬੇਅਦਬੀ ਕਾਂਡ ਦੀ ਸਾਜ਼ਿਸ਼ ਮਹਿੰਦਰਪਾਲ ਬਿੱਟੂ ਨਾਲ ਮਿਲਕੇ ਸੰਦੀਪ ਬਰੇਟਾ, ਹਰਸ਼ ਧੂਰੀ ਅਤੇ ਪ੍ਰਦੀਪ ਕਲੇਰ ਵੱਲੋਂ ਹੀ ਰਚੀ ਗਈ ਸੀ। ਬੇਅਦਬੀ ਮਾਮਲੇ ਨਾਲ ਜੁੜੀਆਂ ਤਿੰਨੋਂ ਘਟਨਾਵਾਂ ’ਚ ਪੰਜਾਬ ਪੁਲਿਸ ਐਸਆਈਟੀ ਰਾਮ ਰਹੀਮ ਸਮੇਤ ਹੋਰਨਾਂ ਡੇਰਾ ਪ੍ਰੇਮੀਆਂ ਖਿਲਾਫ਼ ਚਾਰਜਸ਼ੀਟ ਦਾਖਲ ਕਰ ਚੁੱਕੀ ਹੈ।

 

Check Also

ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ

ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …