Breaking News
Home / ਭਾਰਤ / ‘ਆਪ’ ਆਗੂ ਸੰਜੇ ਸਿੰਘ ਦੇ ਨਜ਼ਦੀਕੀਆਂ ਦੇ ਘਰ ਈਡੀ ਵੱਲੋਂ ਛਾਪੇਮਾਰੀ

‘ਆਪ’ ਆਗੂ ਸੰਜੇ ਸਿੰਘ ਦੇ ਨਜ਼ਦੀਕੀਆਂ ਦੇ ਘਰ ਈਡੀ ਵੱਲੋਂ ਛਾਪੇਮਾਰੀ

ਨਵੀਂ ਸ਼ਰਾਬ ਨੀਤੀ ਮਾਮਲੇ ’ਚ ਈਡੀ ਵੱਲੋਂ ਕੀਤੀ ਗਈ ਹੈ ਰੇਡ
ਨਵੀਂ ਦਿੱਲੀ/ਬਿਊਰੋ ਨਿਊਜ਼ : ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਅੱਜ ਬੁੱਧਵਾਰ ਨੂੰ ਨਵੀਂ ਸ਼ਰਾਬ ਨੀਤੀ ਮਾਮਲੇ ’ਚ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਦੇ ਨਜ਼ਦੀਕੀਆਂ ਦੇ ਘਰ ਛਾਪੇਮਾਰੀ ਕੀਤੀ ਗਈ। ਇਸ ਸਬੰਧੀ ਜਾਣਕਾਰੀ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਟਵਿੱਟਰ ’ਤੇ ਦਿੱਤੀ। ਉਨ੍ਹਾਂ ਟਵੀਟ ’ਚ ਲਿਖਿਆ ਕਿ ਮੈਂ ਈਡੀ ਦੀ ਫਰਜੀ ਜਾਂਚ ਨੂੰ ਪੂਰੇ ਦੇਸ਼ ਦੇ ਸਾਹਮਣੇ ਉਜਾਗਰ ਕੀਤਾ ਸੀ ਅਤੇ ਇਸ ਨੂੰ ਲੈ ਕੇ ਈਡੀ ਨੇ ਆਪਣੀ ਗਲਤੀ ਵੀ ਮੰਨੀ ਸੀ। ਉਨ੍ਹਾਂ ਕਿਹਾ ਕਿ ਜਦੋਂ ਜਾਂਚ ਦੌਰਾਨ ਮੇਰੇ ਕੋਲੋਂ ਕੁੱਝ ਨਹੀਂ ਮਿਲਿਆ ਤਾਂ ਅੱਜ ਮੇਰੀ ਸਹਿਯੋਗੀਆਂ ਅਜੀਤ ਤਿਆਗੀ ਅਤੇ ਸਰਵੇਸ਼ ਮਿਸ਼ਰਾ ਦੇ ਘਰ ਈਡੀ ਵੱਲੋਂ ਛਾਪੇਮਾਰੀ ਕੀਤੀ ਗਈ। ਈਡੀ ਦੀ ਕਾਰਵਾਈ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਹਮਲਾ ਕਰਦਿਆਂ ਸੰਜੇ ਸਿੰਘ ਨੇ ਕਿਹਾ ਕਿ ‘ਮੋਦੀ ਦੀ ਤਾਨਾਸ਼ਾਹੀ’ ਸਿਖਰਾਂ ’ਤੇ ਹੈ ਅਤੇ ਅਸੀਂ ਤਾਨਾਸ਼ਾਹੀ ਵਿਰੁੱਧ ਲੜਾਈ ਲੜ ਰਹੇ ਅਤੇ ਇਹ ਲੜਾਈ ਜਾਰੀ ਰਹੇਗੀ, ਭਾਵੇਂ ਕੇਂਦਰ ਸਰਕਾਰ ਸਾਡੇ ’ਤੇ ਜਿੰਨਾ ਮਰਜੀ ਜੁਲਮ ਕਰ ਲਵੇ। ਧਿਆਨ ਰਹੇ ਨਵੀਂ ਸ਼ਰਾਬ ਨੀਤੀ ਘੁਟਾਲੇ ’ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਬੰਦ ਹਨ ਅਤੇ ਲੰਘੇ ਦਿਨੀਂ ਅਦਾਲਤ ਨੇ ਉਨ੍ਹਾਂ ਦੀ ਹਿਰਾਸਤ ਨੂੰ 1 ਜੂਨ ਤੱਕ ਵਧਾ ਦਿੱਤਾ ਸੀ। ਉਨ੍ਹਾਂ ਨੂੰ ਆਬਕਾਰੀ ਘੁਟਾਲੇ ਨਾਲ ਸਬੰਧਤ ਈਡੀ ਅਤੇ ਮਨੀ ਲਾਂਡਰਿੰਗ ਦੇ ਮਾਮਲੇ ਵਿਚ ਨਿਆਂਇਕ ਹਿਰਾਸਤ ਦੀ ਮਿਆਦ ਖਤਮ ਹੋਣ ਤੋਂ ਬਾਅਦ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ।

Check Also

ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 7 ਮਈ ਤੱਕ ਵਧੀ

ਸ਼ੂਗਰ ਲੈਵਲ ਵਧਣ ਕਾਰਨ ਜੇਲ੍ਹ ’ਚ ਕੇਜਰੀਵਾਲ ਨੂੰ ਪਹਿਲੀ ਵਾਰ ਦਿੱਤੀ ਗਈ ਇੰਸੁਲਿਨ ਨਵੀਂ ਦਿੱਲੀ/ਬਿਊਰੋ …