Breaking News
Home / ਪੰਜਾਬ / ਮੁੱਖ ਮੰਤਰੀ ਭਗਵੰਤ ਮਾਨ ਨੇ ਭਿ੍ਰਸ਼ਟਾਚਾਰੀਆਂ ਖਿਲਾਫ ਸ਼ਿਕੰਜਾ ਕੱਸੇ ਜਾਣ ਦਾ ਕੀਤਾ ਦਾਅਵਾ

ਮੁੱਖ ਮੰਤਰੀ ਭਗਵੰਤ ਮਾਨ ਨੇ ਭਿ੍ਰਸ਼ਟਾਚਾਰੀਆਂ ਖਿਲਾਫ ਸ਼ਿਕੰਜਾ ਕੱਸੇ ਜਾਣ ਦਾ ਕੀਤਾ ਦਾਅਵਾ

300 ਭਿ੍ਰਸ਼ਟਾਚਾਰੀਆਂ ਖਿਲਾਫ ਚੱਲ ਰਹੇ ਹਨ ਕੇਸ : ਭਗਵੰਤ ਮਾਨ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜਦੋਂ ਪੰਜਾਬ ਵਿਚ ਮਾਰਚ 2022 ’ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਤਾਂ ਅਸੀਂ ਆਉਂਦੇ ਸਾਰ ਹੀ ਭਿ੍ਰਸ਼ਟਾਚਾਰ ਨੂੰ ਖਤਮ ਕਰਨ ਦਾ ਫੈਸਲਾ ਲਿਆ ਸੀ। ਇਸਦੇ ਲਈ ਐਂਟੀ ਕੁਰੱਪਸ਼ਨ ਨੰਬਰ ਜਾਰੀ ਕੀਤਾ ਗਿਆ ਸੀ। ਲੋਕਾਂ ਨੂੰ ਕਿਹਾ ਗਿਆ ਸੀ ਕਿ ਜੇਕਰ ਕੋਈ ਅਫਸਰ ਜਾਂ ਅਧਿਕਾਰੀ ਸਰਕਾਰੀ ਫੀਸ ਤੋਂ ਵੱਧ ਪੈਸੇ ਮੰਗਦਾ ਹੈ ਤਾਂ ਉਸ ਦੀ ਆਡੀਓ ਜਾਂ ਵੀਡੀਓ ਬਣਾ ਕੇ ਜਾਂ ਉਸ ਦੀ ਸ਼ਿਕਾਇਤ ਉਸ ਐਂਟੀ ਕੁਰੱਪਸ਼ਨ ਨੰਬਰ ’ਤੇ ਕੀਤੀ ਜਾ ਸਕਦੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਇਸ ਨੰਬਰ ਨੂੰ ਜਾਰੀ ਹੋਇਆਂ ਇਕ ਸਾਲ ਤੋਂ ਵੱਧ ਦਾ ਸਮਾਂ ਹੋ ਗਿਆ ਹੈ ਅਤੇ ਹੁਣ ਤੱਕ ਵੱਖ-ਵੱਖ ਮਹਿਕਮਿਆਂ ਵਿਚੋਂ 300 ਤੋਂ ਵੱਧ ਭਿ੍ਰਸ਼ਟਾਚਾਰੀ ਅਫਸਰਾਂ ਦੀ ਸ਼ਿਕਾਇਤ ਆਈ ਸੀ ਅਤੇ ਉਨ੍ਹਾਂ ਅਫਸਰਾਂ ਖਿਲਾਫ ਕੇਸ ਚੱਲ ਰਹੇ ਹਨ ਅਤੇ ਉਨ੍ਹਾਂ ਨੂੰ ਜੇਲ੍ਹ ਵੀ ਭੇਜਿਆ ਗਿਆ। ਉਨ੍ਹਾਂ ਨੇ ਲੋਕਾਂ ਨੂੰ ਐਂਟੀ ਕੁਰੱਪਸ਼ਨ ਨੰਬਰ ’ਤੇ ਬਿਨਾ ਡਰ ਜਾਂ ਭੈਅ ਦੇ ਭਿ੍ਰਸ਼ਟਾਚਾਰੀਆਂ ਖਿਲਾਫ ਸ਼ਿਕਾਇਤ ਦਰਜ ਕਰਵਾਉਣ ਲਈ ਕਿਹਾ। ਮੁੱਖ ਮੰਤਰੀ ਨੇ ਲੋਕਾਂ ਨੂੰ ਦਫਤਰਾਂ ਵਿਚ ਫ਼ੈਲੇ ਭਿ੍ਰਸ਼ਟਾਚਾਰ ਨੂੰ ਖਤਮ ਕਰਨ ਲਈ ਨਿਡਰ ਹੋ ਕੇ ਸ਼ਿਕਾਇਤ ਕਰਨ ਦੀ ਗੱਲ ਕਹੀ ਤਾਂ ਜੋ ਪੰਜਾਬ ਨੂੰ ਭਿ੍ਰਸ਼ਟਾਚਾਰ ਮੁਕਤ ਬਣਾਇਆ ਜਾ ਸਕੇ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਪੰਜਾਬ ਭਿ੍ਰਸ਼ਟਾਚਾਰ ਤੋਂ ਮੁਕਤ ਹੋਵੇ ਅਤੇ ਲੋਕਾਂ ਦੇ ਖੂਨ ਪਸੀਨੇ ਦੀ ਕਮਾਈ ਦਾ ਇਕ ਇਕ ਪੈਸਾ ਬਚਾਉਣਾ ਸਾਡੀ ਸਰਕਾਰ ਦਾ ਵਾਅਦਾ ਵੀ ਹੈ ਅਤੇ ਗਾਰੰਟੀ ਵੀ ਹੈ।

 

Check Also

ਐਸਜੀਪੀਸੀ ਪ੍ਰਧਾਨ ਨੇ ਦਿੱਲੀ ਦੇ ਮੈਟਰੋ ਸਟੇਸ਼ਨ ’ਤੇ ਸਿੱਖ ਵਿਅਕਤੀ ਨੂੰ ਕਿਰਪਾਨ ਪਾ ਕੇ ਜਾਣ ਤੋਂ ਰੋਕਣ ਦੀ ਕੀਤੀ ਸਖਤ ਨਿੰਦਾ

ਕਿਹਾ : ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਹੋ ਰਹੀ ਖਿਲਵਾੜ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …