Breaking News
Home / ਪੰਜਾਬ / ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ’ਚ ਭੇਜਿਆ

ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ’ਚ ਭੇਜਿਆ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ’ਚ ਢਿੱਲੋਂ ਦੀ ਹੋਈ ਸੀ ਗਿ੍ਰਫ਼ਤਾਰੀ
ਫ਼ਰੀਦਕੋਟ/ਬਿਊਰੋ ਨਿਊਜ਼ : ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਵਿਜੀਲੈਂਸ ਵਲੋਂ ਗਿ੍ਰਫ਼ਤਾਰ ਕੀਤੇ ਗਏ ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੂੰ ਅੱਜ ਦੋ ਦਿਨ ਦਾ ਪੁਲਿਸ ਰਿਮਾਂਡ ਖ਼ਤਮ ਹੋਣ ਮਗਰੋਂ ਮੁੜ ਫ਼ਰੀਦਕੋਟ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਮਾਣਯੋਗ ਅਦਾਲਤ ਨੇ ਉਸ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ 7 ਜੂਨ ਨੂੰ ਹੋਵੇਗੀ ਅਤੇ ਉਸੇ ਦਿਨ ਢਿੱਲੋਂ ਨੂੰ ਮੁੜ ਫ਼ਰੀਦਕੋਟ ਦੀ ਅਦਾਲਤ ਵਿਚ ਦੁਬਾਰਾ ਪੇਸ਼ ਕੀਤਾ ਜਾਵੇਗਾ। ਧਿਆਨ ਰਹੇ ਕਿ ਫਰੀਦਕੋਟ ਦੇ ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੂੰ ਪੰਜਾਬ ਵਿਜੀਲੈਂਸ ਬਿਊਰੋ ਵਲੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ’ਚ ਲੰਘੇ ਦਿਨੀਂ ਗਿ੍ਰਫਤਾਰ ਕੀਤਾ ਗਿਆ ਸੀ। ਇਸ ਤੋਂ ਬਾਅਦ ਫਰੀਦਕੋਟ ਦੀ ਮਾਨਯੋਗ ਅਦਾਲਤ ਨੇ ਕਿੱਕੀ ਢਿੱਲੋਂ ਨੂੰ ਪੰਜ ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਸੀ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਪਿਛਲੀ ਕਾਂਗਰਸ ਸਰਕਾਰ ਦੇ ਕਈ ਮੰਤਰੀਆਂ ਅਤੇ ਵਿਧਾਇਕਾਂ ਖਿਲਾਫ ਭਿ੍ਰਸ਼ਟਾਚਾਰ ਦੇ ਮਾਮਲਿਆਂ ਨੂੰ ਲੈ ਕੇ ਜਾਂਚ ਕੀਤੀ ਜਾ ਰਹੀ ਹੈ ਅਤੇ ਕਈ ਲੀਡਰ ਭਿ੍ਰਸ਼ਟਾਚਾਰ ਦੇ ਮਾਮਲਿਆਂ ਵਿਚ ਘਿਰ ਵੀ ਚੁੱਕੇ ਹਨ।

 

Check Also

ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ

ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …