ਪੰਜਾਬ ਸਣੇ ਕੁੱਝ ਹੋਰ ਰਾਜਾਂ ਦੇ ਵਿਦਿਆਰਥੀਆਂ ਦੇ ਦਾਖਲਿਆਂ ’ਤੇ ਰੋਕ ਲਗਾਈ
ਮੈਲਬਰਨ/ਬਿਊਰੋ ਨਿਊਜ਼ : ਆਸਟਰੇਲੀਆ ਦੀਆਂ ਦੋ ਹੋਰ ਯੂਨੀਵਰਸਿਟੀਆਂ ਨੇ ਫ਼ਰਜ਼ੀ ਵੀਜ਼ਾ ਅਰਜ਼ੀਆਂ ਵਿੱਚ ਵਾਧੇ ਕਾਰਨ ਪੰਜਾਬ, ਹਰਿਆਣਾ ਅਤੇ ਕੁੱਝ ਹੋਰ ਰਾਜਾਂ ਦੇ ਵਿਦਿਆਰਥੀਆਂ ਨੂੰ ਦਾਖਲੇ ਦੇਣ ’ਤੇ ਪਾਬੰਦੀ ਲਗਾ ਦਿੱਤੀ ਹੈ। ਵਿਕਟੋਰੀਆ ਵਿੱਚ ਫੈਡਰੇਸ਼ਨ ਯੂਨੀਵਰਸਿਟੀ ਅਤੇ ਨਿਊ ਸਾਊਥ ਵੇਲਜ਼ ਵਿੱਚ ਪੱਛਮੀ ਸਿਡਨੀ ਯੂਨੀਵਰਸਿਟੀ ਨੇ ਪਿਛਲੇ ਹਫ਼ਤੇ ਸਿੱਖਿਆ ਏਜੰਟਾਂ ਨੂੰ ਪੱਤਰ ਲਿਖ ਕੇ ਪੰਜਾਬ, ਹਰਿਆਣਾ, ਉੱਤਰਾਖੰਡ ਅਤੇ ਉੱਤਰ ਪ੍ਰਦੇਸ਼ ਦੇ ਨਾਲ-ਨਾਲ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ-ਕਸ਼ਮੀਰ ਦੇ ਵਿਦਿਆਰਥੀਆਂ ਦੇ ਦਾਖਲੇ ਨਾ ਕਰਨ ਦੀ ਹਦਾਇਤ ਦਿੱਤੀ ਸੀ। ਦਾਖਲਿਆਂ ’ਤੇ ਰੋਕ ਲਗਾਏ ਜਾਣ ਤੋਂ ਬਾਅਦ ਪੰਜਾਬ, ਹਰਿਆਣਾ ਅਤੇ ਉਤਰਖੰਡ ਸਮੇਤ ਕੁੱਝ ਹੋਰ ਰਾਜਾਂ ਦੇ ਵਿਦਿਆਰਥੀਆਂ ਵਿਚ ਨਿਰਾਸ਼ਾ ਪਾਈਆ ਜਾ ਰਹੀ ਹੈ। ਜਦਕਿ ਇਸ ਤੋਂ ਪਹਿਲਾਂ ਲੰਘੇ ਮਹੀਨੇ ਵੀ ਆਸਟਰੇਲੀਆਂ ਦੀਆਂ ਕੁੱਝ ਯੂਨੀਵਰਸਿਟੀਆਂ ਨੇ ਪੰਜਾਬ ਸਮੇਤ ਕੁੱਝ ਹੋਰ ਰਾਜਾਂ ਦੇ ਵਿਦਿਆਰਥੀਆਂ ਦੇ ਦਾਖਲਿਆਂ ’ਤੇ ਪਾਬੰਦੀ ਲਗਾ ਦਿੱਤੀ ਸੀ।