ਪਰਵਾਸੀ ਪੰਜਾਬੀਆਂ ਨੂੰ ਪ੍ਰੇਸ਼ਾਨ ਨਾ ਕਰੇ ਕੇਂਦਰ ਸਰਕਾਰ : ਕੁਲਦੀਪ ਸਿੰਘ ਧਾਲੀਵਾਲ
ਚੰਡੀਗੜ੍ਹ/ਬਿਊਰੋ ਨਿਊਜ਼
ਕਿਸਾਨ ਅੰਦੋਲਨ ’ਚ ਹਿੱਸਾ ਲੈਣ ਵਾਲੇ ਪਰਵਾਸੀ ਪੰਜਾਬੀਆਂ ਨੂੰ ਪ੍ਰੇਸ਼ਾਨ ਕਰਨ ਦੇ ਕੇਂਦਰ ਦੀ .ਨਰਿੰਦਰ ਮੋਦੀ ਸਰਕਾਰ ’ਤੇ ਆਰੋਪ ਲੱਗ ਰਹੇ ਹਨ। ਇਸਦੇ ਚੱਲਦਿਆਂ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਵਿਚ ਪਰਵਾਸੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਕਿਸਾਨ ਅੰਦੋਲਨ ਵਿਚ ਹਿੱਸਾ ਲੈਣ ਵਾਲੇ ਪਰਵਾਸੀ ਪੰਜਾਬੀਆਂ ਨੂੰ ਕੇਂਦਰ ਸਰਕਾਰ ਪ੍ਰੇਸ਼ਾਨ ਕਰਨਾ ਬੰਦ ਕਰੇ। ਉਹ ਚੰਡੀਗੜ੍ਹ ਸਥਿਤ ਜੇ.ਡਬਲਿਊ ਮੈਰੀਅਟ ਹੋਟਲ ਵਿੱਚ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਅਤੇ ਪੰਜਾਬ ਦੇ ਐਨਆਰਆਈ ਵਿਭਾਗ ਵੱਲੋਂ ਸਾਂਝੇ ਤੌਰ ’ਤੇ ਕਰਵਾਏ ਗਏ ਵਿਦੇਸ਼ ਸੰਪਰਕ ਸਮਾਗਮ ਦੌਰਾਨ ਸੰਬੋਧਨ ਕਰ ਰਹੇ ਸਨ। ਧਾਲੀਵਾਲ ਨੇ ਕਿਹਾ ਕਿ ਜਿਹੜੇ ਪਰਵਾਸੀ ਪੰਜਾਬੀਆਂ ਨੇ ਕਿਸਾਨੀ ਅੰਦੋਲਨ ਵਿੱਚ ਹਿੱਸਾ ਲਿਆ ਸੀ ਉਨ੍ਹਾਂ ਨੂੰ ਭਾਰਤ ਵਿਚ ਆਉਣ ਤੋਂ ਰੋਕੇ ਜਾਣ ਸਣੇ ਹੋਰ ਕਈ ਤਰੀਕਿਆਂ ਨਾਲ ਤੰਗ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਵਰਤਾਰਾ ਬੰਦ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿਚ ਰਾਜਨੀਤਕ ਸ਼ਰਨ ਲੈਣ ਵਾਲਿਆਂ ਲਈ ਵੀ ਭਾਰਤ ਸਰਕਾਰ ਨੂੰ ਕੋਈ ਠੋਸ ਨੀਤੀ ਬਣਾਉਣੀ ਚਾਹੀਦੀ ਹੈ। ਇਸ ਮੌਕੇ ਭਾਰਤ ਸਰਕਾਰ ਦੇ ਵਿਦੇਸ਼ ਮਾਮਲਿਆਂ ਬਾਰੇ ਮੰਤਰਾਲੇ ਦੇ ਸਕੱਤਰ ਡਾ. ਔਸਫ ਸਈਅਦ ਵੀ ਹਾਜ਼ਰ ਸਨ।
Home / ਪੰਜਾਬ / ਕਿਸਾਨ ਅੰਦੋਲਨ ’ਚ ਹਿੱਸਾ ਲੈਣ ਵਾਲੇ ਪਰਵਾਸੀ ਪੰਜਾਬੀਆਂ ਨੂੰ ਪ੍ਰੇਸ਼ਾਨ ਕਰਨ ਦੇ ਕੇਂਦਰ ਸਰਕਾਰ ’ਤੇ ਆਰੋਪ
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …