ਕਿਹਾ, ਸਰਕਾਰ ਦਾ ਫੈਸਲਾ ਗਰੀਬਾਂ ਦੇ ਹੱਕ ‘ਚ, ਇਸ ਨੂੰ ਸਰਜੀਕਲ ਸਟ੍ਰਾਈਕ ਦਾ ਨਾਮ ਨਾ ਦਿੱਤਾ ਜਾਵੇ
ਨਵੀਂ ਦਿੱਲੀ/ਬਿਊਰੋ ਨਿਊਜ਼
ਨੋਟਬੰਦੀ ਦੇ ਮੁੱਦੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਭਾਵੁਕ ਹੁੰਦੇ ਨਜਰ ਆਏ। ਭਾਰਤੀ ਜਨਤਾ ਪਾਰਟੀ ਦੀ ਸੰਸਦੀ ਦਲ ਦੀ ਬੈਠਕ ਵਿਚ ਬੋਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਸਰਕਾਰ ਦਾ ਇਹ ਫੈਸਲਾ ਗਰੀਬਾਂ ਤੇ ਮਜਦੂਰਾਂ ਦੇ ਹੱਕ ਵਿਚ ਹੈ, ਇਸ ਨੂੰ ਸਰਜੀਕਲ ਸਟ੍ਰਾਈਕ ਦਾ ਨਾਮ ਨਾ ਦਿੱਤਾ ਜਾਏ।
ਮੋਦੀ ਨੇ ਕਿਹਾ, “ਇਹ ਫੈਸਲਾ ਗਰੀਬਾਂ ਤੇ ਮਜ਼ਦੂਰਾਂ ਦੇ ਹੱਕ ਵਿਚ ਹੈ। ਉਨ੍ਹਾਂ ਕਿਹਾ ਕਿ ਮੈਂ ਨਾ ਆਪਣੇ ਲਈ, ਨਾ ਆਪਣਿਆਂ ਲਈ ਆਇਆ ਹਾਂ, ਮੈਂ ਗਰੀਬਾਂ ਦੇ ਲਈ ਅਇਆ ਹਾਂ ਤੇ ਗਰੀਬਾਂ ਦਾ ਕਲਿਆਣ ਕਰਕੇ ਹੀ ਰਹਾਂਗਾ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਕਾਲੇਧਨ ਤੇ ਭ੍ਰਿਸ਼ਟਾਚਾਰ ਦੇ ਖਿਲਾਫ ਸਾਡੀ ਮਜਬੂਤ ਅਤੇ ਵੱਡੀ ਜੰਗ ਦੀ ਸ਼ੁਰੂਆਤ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਨੋਟਬੰਦੀ ਨੂੰ ਲੈ ਕੇ ਗਲਤ ਜਾਣਕਾਰੀ ਫੈਲਾ ਰਿਹਾ ਹੈ। ਮੋਦੀ ਨੇ ਆਪਣੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੂੰ ਕਿਹਾ ਕਿ ਉਹ ਲੋਕਾਂ ਵਿਚ ਜਾਣ ਤੇ ਨੋਟਬੰਦੀ ਦੇ ਫਾਇਦੇ ਬਾਰੇ ਜਾਣਕਾਰੀ ਦੇਣ।
Check Also
ਦਿੱਲੀ ਵਿਚ ਹਵਾ ਪ੍ਰਦੂਸ਼ਣ ਬੇਹੱਦ ਗੰਭੀਰ ਸਥਿਤੀ ਵਿਚ
ਵਾਤਾਵਰਣ ਮੰਤਰੀ ਨੇ ਵਾਤਾਵਰਣ ਸਬੰਧੀ ਹੁਕਮਾਂ ਨੂੰ ਸਖਤੀ ਨਾਲ ਲਾਗੂ ਕਰਨ ਦੇ ਦਿੱਤੇ ਹੁਕਮ ਦਿੱਲੀ/ਬਿਊਰੋ …