Breaking News
Home / ਹਫ਼ਤਾਵਾਰੀ ਫੇਰੀ / ਭਾਰਤ ਦੀ ਨਵੀਂ ਸੰਸਦ ਦੇ ਉਦਘਾਟਨ ਦਾ ਵਿਵਾਦ ਪਹੁੰਚਿਆ ਸੁਪਰੀਮ ਕੋਰਟ

ਭਾਰਤ ਦੀ ਨਵੀਂ ਸੰਸਦ ਦੇ ਉਦਘਾਟਨ ਦਾ ਵਿਵਾਦ ਪਹੁੰਚਿਆ ਸੁਪਰੀਮ ਕੋਰਟ

20 ਦਲਾਂ ਨੇ ਕੀਤਾ ਬਾਈਕਾਟ, ਅਕਾਲੀ ਦਲ ਸਣੇ 25 ਦਲ ਹੋਣਗੇ ਸ਼ਾਮਲ
ਨਵੀਂ ਦਿੱਲੀ : ਨਵੀਂ ਦਿੱਲੀ ‘ਚ ਸੰਸਦ ਭਵਨ ਦੀ ਨਵੀਂ ਇਮਾਰਤ ਦੇ ਉਦਘਾਟਨ ਦਾ ਮਾਮਲਾ ਸੁਪਰੀਮ ਕੋਰਟ ਪਹੁੰਚ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੀਤੇ ਜਾ ਰਹੇ ਇਸ ਉਦਘਾਟਨੀ ਸਮਾਗਮ ਦਾ 20 ਸਿਆਸੀ ਦਲ ਬਾਈਕਾਟ ਕਰਨਗੇ ਜਦੋਂਕਿ ਸ਼੍ਰੋਮਣੀ ਅਕਾਲੀ ਦਲ ਸਣੇ 25 ਦਲ ਇਸ ਉਦਘਾਟਨੀ ਸਮਾਗਮ ਵਿਚ ਸ਼ਾਮਲ ਵੀ ਹੋਣਗੇ। ਇਸਦੇ ਚੱਲਦਿਆਂ ਸੁਪਰੀਮ ਕੋਰਟ ਵਿਚ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਵਿੱਚ ਇਹ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਹੈ ਕਿ ਨਵੀਂ ਦਿੱਲੀ ਵਿਚ ਸੰਸਦ ਭਵਨ ਦੀ ਨਵੀਂ ਇਮਾਰਤ ਦਾ ਉਦਘਾਟਨ 28 ਮਈ ਨੂੰ ਭਾਰਤ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ ਵੱਲੋਂ ਕੀਤਾ ਜਾਵੇ।
ਪਟੀਸ਼ਨ ਵਿੱਚ ਕਿਹਾ ਕਿ ਲੋਕ ਸਭਾ ਸਕੱਤਰੇਤ ਰਾਸ਼ਟਰਪਤੀ ਨੂੰ ਉਦਘਾਟਨ ਲਈ ਸੱਦਾ ਨਾ ਦੇ ਕੇ ਸੰਵਿਧਾਨ ਦੀ ਉਲੰਘਣਾ ਕਰ ਰਿਹਾ ਹੈ। ਦਾਇਰ ਕੀਤੀ ਗਈ ਜਨਹਿੱਤ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਲੋਕ ਸਭਾ ਸਕੱਤਰੇਤ ਵੱਲੋਂ 18 ਮਈ ਨੂੰ ਜਾਰੀ ਬਿਆਨ ਅਤੇ ਨਵੇਂ ਸੰਸਦ ਭਵਨ ਦੇ ਉਦਘਾਟਨ ਸਬੰਧੀ ਲੋਕ ਸਭਾ ਦੇ ਸਕੱਤਰ ਜਨਰਲ ਵੱਲੋਂ ਜਾਰੀ ਕੀਤੇ ਗਏ ਸੱਦੇ ਭਾਰਤੀ ਸੰਵਿਧਾਨ ਦੀ ਉਲੰਘਣਾ ਹੈ।

 

Check Also

ਲੋਕ ਸਭਾ ਚੋਣਾਂ ‘ਚੋਂ ਲੋਕ ਮੁੱਦੇ ਗਾਇਬ ਸਿੱਠਣੀਆਂ ਦਾ ਦੌਰ ਸ਼ੁਰੂ

ਨਾ ਕਾਰਜਾਂ ਦੀ ਗੱਲ, ਨਾ ਯੋਜਨਾਵਾਂ ਦਾ ਹਵਾਲਾ-ਇਕ ਲੀਡਰ ਸਵਾਲ ਕਰਦਾ ਹੈ ਦੂਜਾ ਦਿੰਦਾ ਹੈ …