‘ਆਪ’ ਵਲੋਂ ਦਿੱਲੀ ‘ਚ ਨੋਟਬੰਦੀ ਖਿਲਾਫ ਉਲੀਕਿਆ ਗਿਆ ਸੀ ਪ੍ਰਦਰਸ਼ਨ ਦਾ ਪ੍ਰੋਗਰਾਮ
ਨਵੀਂ ਦਿੱਲੀ/ਬਿਊਰੋ ਨਿਊਜ਼
ਨੋਟਬੰਦੀ ਖ਼ਿਲਾਫ਼ ਜੰਤਰ-ਮੰਤਰ ਤੋਂ ਸੰਸਦ ਤੱਕ ਮਾਰਚ ਕਰਦੇ ਹੋਏ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਮੰਗਲਵਾਰ ਹਿਰਾਸਤ ਵਿੱਚ ਲੈ ਗਿਆ। ਨੋਟਬੰਦੀ ਖ਼ਿਲਾਫ਼ ਆਮ ਆਦਮੀ ਪਾਰਟੀ ਵੱਲੋਂ ਦਿੱਲੀ ਵਿੱਚ ਅੱਜ ਪ੍ਰਦਰਸ਼ਨ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ।
ਉਪ ਮੁੱਖ ਮੰਤਰੀ ਨੂੰ ਗ੍ਰਿਫ਼ਤਾਰ ਕਰਕੇ ਸੰਸਦ ਮਾਰਗ ਥਾਣੇ ਵਿੱਚ ਰੱਖਿਆ ਗਿਆ ਹੈ। ਚੇਤੇ ਰਹੇ ਕਿ ਨੋਟਬੰਦੀ ਦਾ ਆਮ ਆਦਮੀ ਪਾਰਟੀ ਲਗਾਤਾਰ ਵਿਰੋਧ ਕਰ ਰਹੀ ਹੈ। ਇਸ ਤੋਂ ਪਹਿਲਾਂ ਜੰਤਰ ਮੰਤਰ ਉੱਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁਨੀਸ਼ ਸਿਸੋਦੀਆ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਤੇ ਨੋਟਬੰਦੀ ਨੂੰ ਲੈ ਕੇ ਤਿੱਖੇ ਸ਼ਬਦੀ ਹਮਲੇ ਕੀਤੇ। ਉਨ੍ਹਾਂ ਦੱਸਿਆ ਕਿ ਨੋਟਬੰਦੀ ਕਾਰਨ ਗ਼ਰੀਬ ਲੋਕਾਂ ਦਾ ਬੁਰਾ ਹਾਲ ਹੈ ਜਦੋਂਕਿ ਪ੍ਰਧਾਨ ਮੰਤਰੀ ਇਸ ਨੂੰ ਸਹੀ ਦੱਸ ਰਹੇ ਹਨ। ਉਨ੍ਹਾਂ ਆਖਿਆ ਕਿ ਹੁਣ ਤਾਂ ਦਹਿਸ਼ਤਗਰਦਾਂ ਕੋਲੋਂ ਵੀ ਨਵੇਂ ਨੋਟ ਬਰਾਮਦ ਹੋ ਰਹੇ ਹਨ। ਇਸ ਗੱਲ ਦੀ ਜਾਂਚ ਹੋਣੀ ਚਾਹੀਦੀ ਹੈ ਕਿ ਦਹਿਸ਼ਤਗਰਦਾਂ ਕੋਲ ਨਵੇਂ ਨੋਟ ਕਿੱਥੋਂ ਆਏ।
Check Also
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 103 ਅੰਮਿ੍ਤ ਭਾਰਤ ਸਟੇਸ਼ਨਾਂ ਦਾ ਕੀਤਾ ਉਦਘਾਟਨ
ਬੀਕਾਨੇਰ-ਬਾਂਦਰਾ ਰੇਲ ਗੱਡੀ ਨੂੰ ਵੀ ਦਿਖਾਈ ਹਰੀ ਝੰਡੀ ਬੀਕਾਨੇਰ/ਬਿਊਰੋ ਨਿਊਜ਼ : ਅਪ੍ਰੇਸ਼ਨ ਸਿੰਧੂਰ ਤੋਂ ਬਾਅਦ …