ਓਟਵਾ/ਬਿਊਰੋ ਨਿਊਜ਼ : ਕੈਨੇਡੀਅਨ ਚੋਣਾਂ ਵਿੱਚ ਵਿਦੇਸ਼ੀ ਦਖ਼ਲ ਦੇ ਮਾਮਲੇ ਵਿੱਚ ਨਿਯੁਕਤ ਕੀਤੇ ਗਏ ਸਪੈਸ਼ਲ ਰੈਪੋਰਟਰ ਡੇਵਿਡ ਜੌਹਨਸਟਨ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਜਨਤਕ ਪ੍ਰਤੀਕਿਰਿਆ ਦੀ ਲੋੜ ਹੈ ਪਰ ਇਸ ਦਾ ਰੂਪ ਜਨਤਕ ਜਾਂਚ ਨਹੀਂ ਹੋਣਾ ਚਾਹੀਦਾ।
ਇਸ ਤੋਂ ਇਲਾਵਾ ਮੰਗਲਵਾਰ ਨੂੰ ਜੌਹਨਸਟਨ ਨੇ ਐਲਾਨ ਕੀਤਾ ਕਿ ਉਨ੍ਹਾਂ ਵੱਲੋਂ ਵਿਦੇਸ਼ੀ ਦਖ਼ਲ ਦੇ ਇਸ ਮਾਮਲੇ ਵਿੱਚ ਹੋਰ ਰੋਸ਼ਨੀ ਪਾਉਣ ਲਈ ਕੈਨੇਡੀਅਨਜ਼ ਨਾਲ ਜਨਤਕ ਸੁਣਵਾਈਆਂ ਦਾ ਦੌਰ ਚਲਾਉਣ ਦੀ ਯੋਜਨਾ ਬਣਾਈ ਜਾ ਰਹੀ ਹੈ। ਇਸ ਦੇ ਨਾਲ ਹੀ ਜਨਤਾ ਤੇ ਨੀਤੀਘਾੜਿਆਂ ਨੂੰ ਇਹ ਸੂਚਿਤ ਕੀਤਾ ਜਾਵੇਗਾ ਇਸ ਨਾਲ ਕਿਹੋ ਜਿਹਾ ਖਤਰਾ ਖੜ੍ਹਾ ਹੋ ਸਕਦਾ ਹੈ ਤੇ ਇਸ ਤਰ੍ਹਾਂ ਦੇ ਮੁੱਦਿਆਂ ਨੂੰ ਪਹਿਲ ਦੇ ਅਧਾਰ ਉੱਤੇ ਕਿਸ ਤਰ੍ਹਾਂ ਨਜਿੱਠਿਆ ਜਾਣਾ ਚਾਹੀਦਾ ਹੈ।
ਇਸ ਮਾਮਲੇ ਦੀ ਆਜ਼ਾਦਾਨਾ ਤੌਰ ਉੱਤੇ ਜਾਂਚ ਕਰਵਾਉਣ ਦੀ ਕਈ ਮਹੀਨਿਆਂ ਤੋਂ ਵਿਰੋਧੀ ਧਿਰਾਂ ਵੱਲੋਂ ਕੀਤੀ ਜਾ ਰਹੀ ਮੰਗ ਤਾਂ ਭਾਵੇਂ ਸਪੈਸ਼ਲ ਰੈਪੋਰਟਰ ਨਿਯੁਕਤ ਕਰਕੇ ਟਰੂਡੋ ਸਰਕਾਰ ਵੱਲੋਂ ਪੂਰੀ ਕਰ ਦਿੱਤੀ ਗਈ ਹੈ ਪਰ ਵਿਰੋਧੀ ਧਿਰਾਂ ਇਸ ਤੋਂ ਸੰਤੁਸ਼ਟ ਨਹੀਂ ਹਨ। ਪਰ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਜੌਹਨਸਟਨ ਦੇ ਇਸ ਤਰ੍ਹਾਂ ਦੇ ਫੈਸਲੇ ਦੀ ਭੂਰੀ ਭੂਰੀ ਸ਼ਲਾਘਾ ਕੀਤੀ ਜਾ ਰਹੀ ਹੈ ਤੇ ਇਸ ਉੱਤੇ ਤਸੱਲੀ ਵੀ ਪ੍ਰਗਟਾਈ ਜਾ ਰਹੀ ਹੈ। ਟਰੂਡੋ ਦਾ ਇਹ ਵੀ ਕਹਿਣਾ ਹੈ ਕਿ ਉਨਾਂ ਦੀ ਸਰਕਾਰ ਇਸ ਤਰ੍ਹਾਂ ਦੇ ਮਾਮਲੇ ਨੂੰ ਪਹਿਲ ਦੇ ਅਧਾਰ ਉੱਤੇ ਤੇ ਗੰਭੀਰਤਾ ਨਾਲ ਨਜਿੱਠਣ ਲਈ ਵਚਨਬੱਧ ਰਹੇਗੀ।
Check Also
ਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ ਮੰਚ ’ਤੇ ਡਿੱਗੇ
ਸੱਟ ਲੱਗਣ ਤੋਂ ਹੋਇਆ ਬਚਾਅ : ਵਾੲ੍ਹੀਟ ਹਾਊਸ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡਨ …