11.9 C
Toronto
Saturday, October 18, 2025
spot_img
Homeਦੁਨੀਆਇਮਰਾਨ ਖਾਨ ਦੇ ਕਰੀਬੀ ਸਾਥੀ ਫਵਾਦ ਚੌਧਰੀ ਵੱਲੋਂ ਪਾਰਟੀ ਤੋਂ ਅਸਤੀਫਾ

ਇਮਰਾਨ ਖਾਨ ਦੇ ਕਰੀਬੀ ਸਾਥੀ ਫਵਾਦ ਚੌਧਰੀ ਵੱਲੋਂ ਪਾਰਟੀ ਤੋਂ ਅਸਤੀਫਾ

ਇਸਲਾਮਾਬਾਦ : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਕਰੀਬੀ ਸਾਥੀ ਅਤੇ ਸਾਬਕਾ ਸੂਚਨਾ ਮੰਤਰੀ ਫਵਾਦ ਚੌਧਰੀ ਨੇ ਪਾਕਿਸਤਾਨ ਤਹਿਰੀਕ-ਏ-ਇਨਸਾਫ ਪਾਰਟੀ (ਪੀਟੀਆਈ) ਤੋਂ ਅਸਤੀਫਾ ਦੇ ਦਿੱਤਾ ਹੈ। ਜ਼ਿਕਰਯੋਗ ਹੈ ਕਿ 9 ਮਈ ਦੀ ਹਿੰਸਾ ਮਗਰੋਂ ਪਾਕਿਸਤਾਨ ਸਰਕਾਰ ਨੇ ਤਹਿਰੀਕ-ਏ-ਇਨਸਾਫ ਪਾਰਟੀ ‘ਤੇ ਕਾਫੀ ਦਬਾਅ ਬਣਾਇਆ ਹੋਇਆ ਹੈ ਅਤੇ ਬੀਤੇ ਦਿਨ ਸਾਬਕਾ ਮੰਤਰੀ ਸ਼ੀਰੀਨ ਮਾਜ਼ਰੀ ਨੇ ਵੀ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਸੀ।
ਉਸ ਨੇ ਇਮਰਾਨ ਖਾਨ ਦੇ ਸਮਰਥਕਾਂ ਵੱਲੋਂ ਪਾਕਿਸਤਾਨ ਦੀਆਂ ਰੱਖਿਆ ਸੰਸਥਾਵਾਂ ‘ਤੇ 9 ਮਈ ਨੂੰ ਕੀਤੇ ਗਏ ਹਮਲਿਆਂ ਅਤੇ ਅੱਗ ਲਾਉਣ ਦੀਆਂ ਘਟਨਾਵਾਂ ਦੀ ਨਿੰਦਾ ਕੀਤੀ ਸੀ। ਜ਼ਿਕਰਯੋਗ ਹੈ ਕਿ ਨੀਮ ਫੌਜੀ ਦਲਾਂ ਨੇ ਇਸਲਾਮਾਬਾਦ ਹਾਈ ਕੋਰਟ ਦੇ ਅਹਾਤੇ ਵਿੱਚੋਂ 9 ਮਈ ਨੂੰ ਇਮਰਾਨ ਖਾਨ ਨੂੰ ਉਸ ਸਮੇਂ ਗ੍ਰਿਫ਼ਤਾਰ ਕਰ ਲਿਆ ਸੀ ਜਦੋਂ ਉਹ ਪੇਸ਼ੀ ਭੁਗਤਨ ਆਏ ਸਨ। ਸਾਬਕਾ ਪ੍ਰਧਾਨ ਮੰਤਰੀ ਦੀ ਗ੍ਰਿਫ਼ਤਾਰੀ ਮਗਰੋਂ ਉਨ੍ਹਾਂ ਦੇ ਸਮਰਥਕਾਂ ਨੇ ਵੱਖ ਵੱਖ ਸ਼ਹਿਰਾਂ ਵਿੱਚ ਹਿੰਸਕ ਘਟਨਾਵਾਂ ਨੂੰ ਅੰਜਾਮ ਦਿੱਤਾ ਸੀ।

RELATED ARTICLES
POPULAR POSTS