Breaking News
Home / ਪੰਜਾਬ / ਮੁੱਖ ਮੰਤਰੀ ਭਗਵੰਤ ਮਾਨ ਦੀ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਚਿਤਾਵਨੀ

ਮੁੱਖ ਮੰਤਰੀ ਭਗਵੰਤ ਮਾਨ ਦੀ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਚਿਤਾਵਨੀ

ਕਿਹਾ : 31 ਮਈ ਦੁਪਹਿਰ 2 ਵਜੇ ਤੱਕ ਖਿਡਾਰੀ ਤੋਂ ਰਿਸ਼ਵਤ ਲੈਣ ਦੀ ਜਾਣਕਾਰੀ ਜਨਤਕ ਕਰਨ ਚੰਨੀ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਂਗਰਸ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਖਿਡਾਰੀ ਤੋਂ ਰਿਸ਼ਵਤ ਲੈਣ ਦੇ ਮਾਮਲੇ ਵਿਚ ਖੁੱਲ੍ਹੀ ਚਿਤਾਵਨੀ ਦੇ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਚਰਨਜੀਤ ਸਿੰਘ ਚੰਨੀ ਨੂੰ ਆਪਣੇ ਭਾਣਜੇ ਦੁਆਰਾ ਖਿਡਾਰੀ ਤੋਂ ਪੈਸੇ ਲੈਣ ਦੀ ਜਾਣਕਾਰੀ ਜਨਤਕ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਚਰਨਜੀਤ ਸਿੰਘ ਚੰਨੀ ਇਸ ਤਰ੍ਹਾਂ ਨਹੀਂ ਕਰਦੇ ਤਾਂ ਉਹ ਖੁਦ ਪੰਜਾਬ ਦੇ ਸਾਹਮਣੇ ਪੂਰੀ ਜਾਣਕਾਰੀ ਸਾਂਝੀ ਕਰ ਦੇਣਗੇ। ਸੀਐਮ ਮਾਨ ਨੇ ਟਵੀਟ ਕਰਕੇ ਕਿਹਾ ਕਿ ਚਰਨਜੀਤ ਚੰਨੀ ਜੀ ਮੈਂ ਤੁਹਾਨੂੰ 31 ਮਈ ਦੁਪਹਿਰ 2 ਵਜੇ ਤੱਕ ਦਾ ਮੌਕਾ ਦੇ ਰਿਹਾ ਹਾਂ ਕਿ ਭਾਣਜੇ ਵੱਲੋਂ ਨੌਕਰੀ ਦੇ ਲਈ ਖਿਡਾਰੀ ਤੋਂ ਰਿਸ਼ਵਤ ਮੰਗਣ ਦੀ ਸਾਰੀ ਜਾਣਕਾਰੀ ਜਨਤਕ ਕਰ ਦਿਓ, ਨਹੀਂ ਤਾਂ ਮੈਂ ਮੁੱਖ ਮੰਤਰੀ ਭਗਵੰਤ ਮਾਨ ਦੁਪਹਿਰ 2 ਵਜੇ ਤੱਕ ਫੋਟੋ, ਨਾਮ ਅਤੇ ਮਿਲਣ ਦੀ ਥਾਂ ਆਦਿ ਸਭ ਕੁਝ ਪੰਜਾਬੀਆਂ ਦੇ ਸਾਹਮਣੇ ਰੱਖ ਦਿਆਂਗਾ। ਧਿਆਨ ਰਹੇ ਕਿ ਭਗਵੰਤ ਮਾਨ ਨੇ ਲੰਘੀ 22 ਮਈ ਨੂੰ ਸੰਗਰੂਰ ਰੈਲੀ ਦੌਰਾਨ ਇਸ ਮੁੱਦੇ ਨੂੰ ਚੁੱਕਿਆ ਸੀ। ਮੁੱਖ ਮੰਤਰੀ ਮਾਨ ਨੇ ਕਿਹਾ ਸੀ ਕਿ ਲੰਘੇ ਦਿਨੀਂ ਉਹ ਆਈਪੀਐਲ ਦਾ ਮੈਚ ਦੇਖਣ ਲਈ ਧਰਮਸ਼ਾਲਾ ਗਏ ਸਨ। ਉਥੇ ਉਨ੍ਹਾਂ ਨੂੰ ਇਕ ਖਿਡਾਰੀ ਮਿਲਿਆ ਜਿਸ ਨੇ ਉਨ੍ਹਾਂ ਨੂੰ ਦੱਸਿਆ ਕਿ ਚੰਨੀ ਦੇ ਭਾਣਜੇ ਨੇ ਖਿਡਾਰੀ ਕੋਲੋਂ ਨੌਕਰੀ ਬਦਲੇ 2 ਕਰੋੜ ਰੁਪਏ ਮੰਗੇ ਸਨ। ਜਦਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਇਨ੍ਹਾਂ ਦੋਸ਼ਾਂ ਨੂੰ ਸਿਰੇ ਤੋਂ ਨਕਾਰ ਚੁੱਕੇ ਹਨ।

 

Check Also

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਥਾ ਨਹੀਂ ਭੇਜੇਗੀ ਸ਼੍ਰੋਮਣੀ ਕਮੇਟੀ

ਐਸਜੀਪੀਸੀ ਦੇ ਸਕੱਤਰ ਵਲੋਂ ਦਿੱਤੀ ਗਈ ਜਾਣਕਾਰੀ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 29 ਜੂਨ ਨੂੰ ਮਨਾਈ ਜਾ ਰਹੀ ਬਰਸੀ ਮੌਕੇ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਲਹਿੰਦੇ ਪੰਜਾਬ ਨਹੀਂ ਭੇਜਿਆ ਜਾਵੇਗਾ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸਿੱਖ ਸ਼ਰਧਾਲੂਆਂ ਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦਫ਼ਤਰ ਦੇ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾਏ ਸਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਹਰ ਸਾਲ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਪਾਕਿਸਤਾਨ ਵਿਖੇ ਸਿੱਖ ਸ਼ਰਧਾਲੂਆਂ ਦਾ ਜਥਾ ਭੇਜਿਆ ਜਾਂਦਾ ਹੈ, ਪ੍ਰੰਤੂ ਇਸ ਵਾਰ ਦੋਹਾਂ ਦੇਸ਼ਾਂ ਵਿਚ ਬਣੇ ਤਨਾਅ ਵਾਲੇ ਮਾਹੌਲ ਅਤੇ ਭਾਰਤ ਸਰਕਾਰ ਵੱਲੋਂ ਯਾਤਰਾ ਸਬੰਧੀ ਲਾਈਆਂ ਪਾਬੰਦੀਆਂ ਤੇ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਸ਼੍ਰੋਮਣੀ ਕਮੇਟੀ ਨੇ ਇਸ ਵਾਰ ਇਹ ਜਥਾ ਨਾ ਭੇਜਣ ਦਾ ਫੈਸਲਾ ਲਿਆ ਹੈ।