ਚੰਡੀਗੜ੍ਹ : ਪੰਜਾਬ ਸਰਕਾਰ ਨੇ ਪਰਲ ਗਰੁੱਪ ਦੀ ਕਰੋੜਾਂ ਰੁਪਏ ਦੀ ਧੋਖਾਧੜੀ ਦੀ ਜਾਂਚ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ ਹੈ। ਨਵੇਂ ਹੁਕਮਾਂ ਅਨੁਸਾਰ ਫ਼ਿਰੋਜ਼ਪੁਰ ਦੇ ਜ਼ੀਰਾ ਥਾਣੇ ਵਿੱਚ ਪਰਲ ਗਰੁੱਪ ਦੇ ਘਪਲੇ ਦੇ ਸਬੰਧ ਵਿੱਚ ਸਾਲ 2020 ਵਿਚ ਦਰਜ ਐੱਫਆਈਆਰ ਨੰਬਰ 79 ਅਤੇ ਸਾਲ 2023 ਵਿੱਚ ਮੁਹਾਲੀ ਦੇ ਸਟੇਟ ਕ੍ਰਾਈਮ ਥਾਣੇ ਵਿਚ ਦਰਜ ਐਫਆਈਆਰ ਨੰਬਰ ਇੱਕ ਦੀ ਜਾਂਚ ਹੁਣ ਵਿਜੀਲੈਂਸ ਨੂੰ ਟਰਾਂਸਫ਼ਰ ਕਰ ਦਿੱਤੀ ਗਈ ਹੈ। ਵਿਜੀਲੈਂਸ ਬਿਊਰੋ ਦੀ ਆਰਥਿਕ ਅਪਰਾਧ ਸ਼ਾਖਾ ਇਸ ਦੀ ਪੜਤਾਲ ਕਰੇਗੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਰਲ ਗਰੁੱਪ ਦੀ ਧੋਖਾਧੜੀ ਮਾਮਲੇ ਦੀ ਪੜਤਾਲ ਕਿਸੇ ਤਣ ਪਤਣ ਲਾ ਕੇ ਇਸ ਗਰੁੱਪ ਤੋਂ ਪੀੜਤ ਨਿਵੇਸ਼ਕਾਂ ਦੀ ਰਾਸ਼ੀ ਵਾਪਸ ਕਰਾਉਣ ਦੇ ਇੱਛੁਕ ਹਨ ਅਤੇ ਉਹ ਕਈ ਵਾਰ ਟਵੀਟ ਕਰਕੇ ਨਿਵੇਸ਼ਕਾਂ ਨਾਲ ਵਾਅਦਾ ਵੀ ਕਰ ਚੁੱਕੇ ਹਨ।
Check Also
ਕਿਰਪਾਲ ਸਿੰਘ ਬਡੂੰਗਰ ਨੇ 7 ਮੈਂਬਰੀ ਕਮੇਟੀ ਤੋਂ ਦਿੱਤਾ ਅਸਤੀਫ਼ਾ
ਪਟਿਆਲਾ ’ਚ ਹੋਈ 7 ਮੈਂਬਰੀ ਕਮੇਟੀ ਦੀ ਮੀਟਿੰਗ ਪਟਿਆਲਾ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖਤ ਸਾਹਿਬ …