Breaking News
Home / ਪੰਜਾਬ / ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਰਤਇੰਦਰ ਚਾਹਲ ਦੀਆਂ ਵਧੀਆਂ ਮੁਸ਼ਕਿਲਾਂ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਰਤਇੰਦਰ ਚਾਹਲ ਦੀਆਂ ਵਧੀਆਂ ਮੁਸ਼ਕਿਲਾਂ

ਅਦਾਲਤ ਨੇ ਅਗਾਊਂ ਜ਼ਮਾਨਤ ਅਰਜ਼ੀ ਕੀਤੀ ਖਾਰਜ
ਪਟਿਆਲਾ/ਬਿਊਰੋ ਨਿਊਜ਼ : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਲਾਹਕਾਰ ਰਹੇ ਭਰਤ ਇੰਦਰ ਸਿੰਘ ਚਾਹਲ ਦੀਆਂ ਮੁਸ਼ਕਿਲਾਂ ਵਧਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ। ਵਿਜੀਲੈਂਸ ਵਲੋਂ ਕੀਤੀ ਜਾ ਰਹੀ ਜਾਂਚ ਦੇ ਚਲਦਿਆਂ ਭਰਤਇੰਦਰ ਚਾਹਲ ਨੇ ਅਦਾਲਤ ’ਚ ਅਗਾਊਂ ਜ਼ਮਾਨਤ ਲਈ ਅਰਜੀ ਦਾਖਲ ਕੀਤੀ ਗਈ ਸੀ, ਜਿਸ ਨੂੰ ਅਦਾਲਤ ਨੇ ਖਾਰਜ ਕਰ ਦਿੱਤਾ ਹੈ। ਵਿਜੀਲੈਂਸ ਵਲੋਂ ਭਰਤਇੰਦਰ ਸਿੰਘ ਚਾਹਲ ਦੀਆਂ ਵੱਖ-ਵੱਖ ਜਾਇਦਾਦਾਂ ਬਾਰੇ ਪਿਛਲੇ ਸਾਲ ਨਵੰਬਰ ਮਹੀਨੇ ਜਾਂਚ ਸ਼ੁਰੂ ਕੀਤੀ ਗਈ ਸੀ। ਵਿਜੀਲੈਂਸ ਵਲੋਂ ਚਾਹਲ ਦੇ ਸਰਹਿੰਦ ਰੋਡ ਸਥਿਤ ਮੈਰਿਜ ਪੈਲੇਸ ਅਤੇ ਜੇਲ੍ਹ ਰੋਡ ਸਥਿਤ ਸ਼ੌਪਿੰਗ ਮਾਲ ਸਮੇਤ ਹੋਰ ਜਾਇਦਾਦਾਂ ਦੀ ਕਾਗਜ਼ੀ ਜਾਂਚ ’ਤੇ ਪੈਮਾਇਸ਼ ਕੀਤੀ ਜਾ ਚੁੱਕੀ ਹੈ।
ਆਮਦਨ ਦੇ ਸਰੋਤਾਂ ਅਤੇ ਜਾਇਦਾਦਾਂ ਸਬੰਧੀ ਸ਼ੰਕੇ ਹੋਣ ਕਰਕੇ ਵਿਜੀਲੈਂਸ ਕਈ ਵਾਰ ਭਰਤਇੰਦਰ ਚਾਹਲ ਨੂੰ ਜਾਂਚ ’ਚ ਸ਼ਾਮਲ ਹੋਣ ਲਈ ਨੋਟਿਸ ਜਾਰੀ ਕਰ ਚੁੱਕੀ ਹੈ ਪ੍ਰੰਤੂ ਸਿਹਤ ਠੀਕ ਨਾ ਹੋਣ ਦਾ ਹਵਾਲਾ ਦੇ ਕੇ ਚਾਹਲੇ ਹਾਲੇ ਤੱਕ ਵਿਜੀਲੈਂਸ ਅੱਗੇ ਪੇਸ਼ ਨਹੀਂ ਹੋਏ। ਇਸੇ ਦੌਰਾਨ ਹੀ ਚਾਹਲ ਵਲੋਂ ਅਦਾਲਤ ਕੋਲ ਅਗਾਊਂ ਜ਼ਮਾਨਤ ਦੀ ਅਰਜ਼ੀ ਲਗਾਈ ਗਈ ਹੈ ਜਿਸ ਨੂੰ ਅਦਾਲਤ ਨੇ ਖਾਰਜ ਕਰ ਦਿੱਤਾ ਹੈ।

Check Also

ਕਾਂਗਰਸੀ MP ਜਸਬੀਰ ਸਿੰਘ ਡਿੰਪਾ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਟਿਕਟ ਦੀ ਦਾਅਵੇਦਾਰੀ ਛੱਡੀ

ਕਿਹਾ : ਟਿਕਟ ਮਿਲੇ ਜਾਂ ਨਾ ਮਿਲੇ ਕਾਂਗਰਸ ਪਾਰਟੀ ਵਿਚ ਹੀ ਰਹਾਂਗਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ …