ਫ਼ਰੀਦਕੋਟ ਦੀ ਗਗਨਦੀਪ ਕੌਰ 100% ਅੰਕਾਂ ਨਾਲ ਪੰਜਾਬ ਭਰ ’ਚੋਂ ਰਹੀ ਅੱਵਲ
ਮੁਹਾਲੀ/ਬਿਊਰੋ ਨਿਊਜ਼ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਸ਼ੁੱਕਰਵਾਰ ਨੂੰ ਦਸਵੀਂ ਕਲਾਸ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ। ਆਏ ਨਤੀਜਿਆਂ ਅਨੁਸਾਰ ਇਸ ਵਾਰ ਵੀ ਕੁੜੀਆਂ ਨੇ ਬਾਜ਼ੀ ਮਾਰੀ ਅਤੇ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਹਾਸਲ ਕਰਕੇ ਲੜਕਿਆਂ ਨੂੰ ਪਛਾੜ ਦਿੱਤਾ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਾਈਸ ਚੇਅਰਮੈਨ ਡਾ. ਵਰਿੰਦਰ ਭਾਟੀਆ ਵੱਲੋਂ ਜਾਰੀ ਕੀਤੀ ਗਈ ਮੈਰਿਟ ਸੂਚੀ ਅਨੁਸਾਰ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆਂ (ਫਰੀਦਕੋਟ) ਦੀ ਗਗਨਦੀਪ ਕੌਰ ਪੁੱਤਰੀ ਗੁਰਸੇਵਕ ਸਿੰਘ ਨੇ 100 ਫੀਸਦੀ (650/650) ਅੰਕ ਲੈ ਕੇ ਪੰਜਾਬ ਭਰ ’ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ, ਜਦੋਂਕਿ ਇਸੇ ਸਕੂਲ ਦੀ ਨਵਜੋਤ ਪੁੱਤਰੀ ਵਿਜੈ ਕੁਮਾਰ ਨੇ 648 ਅੰਕ ਲੈ ਕੇ ਦੂਜਾ ਅਤੇ ਸਰਕਾਰੀ ਹਾਈ ਸਕੂਲ ਮੰਢਾਲੀ (ਮਾਨਸਾ) ਦੀ ਹਰਮਨਦੀਪ ਕੌਰ ਪੁੱਤਰੀ ਸੁਖਵਿੰਦਰ ਸਿੰਘ ਨੇ 646 ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ ਹੈ। ਇਸ ਵਾਰ 2 ਲੱਖ 82 ਹਜ਼ਾਰ 327 ਵਿਦਿਆਰਥੀ ਪ੍ਰੀਖਿਆ ਵਿਚ ਬੈਠੇ ਸਨ ਜਿਨ੍ਹਾਂ ਵਿਚੋਂ 2 ਲੱਖ 74 ਹਜ਼ਾਰ 402 ਵਿਦਿਆਰਥੀ ਪਾਸ ਹੋਏ ਹਨ। ਇਸ ਵਾਰ ਦੇ ਨਤੀਜਿਆਂ ਦੀ ਖਾਸ ਗੱਲ ਇਹ ਵੀ ਹੈ ਕਿ ਸ਼ਹਿਰੀ ਖੇਤਰਾਂ ਨਾਲੋਂ ਪੇਂਡੂ ਖੇਤਰਾਂ ਦੀ ਪਾਸ ਪ੍ਰਤੀਸ਼ਤਤਾ ਜ਼ਿਆਦਾ ਰਹੀ ਹੈ।
Check Also
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ
ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …