ਪਟੀਸ਼ਨ ਕਰਤਾ ਨੇ ਪਟੀਸ਼ਨ ਲਈ ਵਾਪਸ, ਕਿਹਾ ਸੁਣਵਾਈ ਲਈ ਹਾਈ ਕੋਰਟ ਨਹੀਂ ਜਾਵਾਂਗਾ
ਨਵੀਂ ਦਿੱਲੀ/ਬਿਊਰੋ ਨਿਊਜ਼ : ਨਵੇਂ ਸੰਸਦ ਭਵਨ ਦਾ ਉਦਘਾਟਨ ਰਾਸ਼ਟਰਪਤੀ ਦਰੋਪਦੀ ਮੁਰਮੂ ਤੋਂ ਕਰਵਾਉਣ ਦੀ ਮੰਗ ਵਾਲੀ ਪਟੀਸ਼ਨ ’ਤੇ ਅੱਜ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ਨੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਜਿਸ ਤਰ੍ਹਾਂ ਹੀ ਪਟੀਸ਼ਨ ਕਰਤਾ ਜਯਾ ਸੁਕਿਨ ਨੇ ਦਲੀਲਾਂ ਦੇਣੀਆਂ ਸ਼ੁਰੂ ਕੀਤੀਆਂ, ਤਾਂ ਕੋਰਟ ਨੇ ਕਿਹਾ ਕਿ ਸਮਝ ਨਹੀਂ ਆਉਂਦਾ ਕਿ ਤੁਸੀਂ ਅਜਿਹੀਆਂ ਪਟੀਸ਼ਨਾਂ ਕਿਉਂ ਲਿਆਉਂਦੇ ਹੋ ਅਤੇ ਪਤਾ ਨਹੀਂ ਇਸ ਵਿਚ ਤੁਹਾਡੀ ਕੀ ਦਿਲਚਸਪੀ ਹੈ। ਇਸ ਤੋਂ ਬਾਅਦ ਪਟੀਸ਼ਨ ਕਰਤਾ ਐਡਵੋਕੇਟ ਜਯਾ ਸੁਕਿਨ ਨੇ ਪਟੀਸ਼ਨ ਵਾਪਸ ਲੈਣ ਦੀ ਆਗਿਆ ਮੰਗੀ। ਕੇਂਦਰ ਵੱਲੋਂ ਪੇਸ਼ ਹੋਏ ਸੌਲੀਸਿਟਰ ਜਨਰਲ ਐਸਜੀ ਮਹਿਤਾ ਨੇ ਕਿਹਾ ਕਿ ਪਟੀਸ਼ਨ ਵਾਪਸ ਲੈਣ ਤੋਂ ਬਾਅਦ ਇਹ ਹਾਈ ਕੋਰਟ ਵੀ ਜਾ ਸਕਦੇ ਹਨ। ਇਸ ਇਤਰਾਜ਼ ’ਤੇ ਕੋਰਟ ਨੇ ਜਯਾ ਸੁਕਿਨ ਨੂੰ ਸਵਾਲ ਕੀਤਾ ਕਿ ਜੇਕਰ ਤੁਸੀਂ ਹਾਈ ਕੋਰਟ ਜਾਣਾ ਚਾਹੁੰਦੇ ਹੋ ਤਾਂ ਅਸੀਂ ਪਟੀਸ਼ਨ ਰੱਦ ਦੇਵਾਂਗੇ ਪ੍ਰੰਤੂ ਇਸ ’ਤੇ ਪਟੀਸ਼ਨ ਕਰਤਾ ਨੇ ਕਿਹਾ ਕਿ ਮੈਂ ਹਾਈ ਕੋਰਟ ਨਹੀਂ ਜਾਵਾਂਗਾ। ਧਿਆਨ ਰਹੇ ਕਿ ਆਉਂਦੀ 28 ਮਈ ਨੂੰ ਸੰਸਦ ਭਵਨ ਦੀ ਨਵੀਂ ਇਮਾਰਾਤ ਦਾ ਉਦਘਾਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੀਤਾ ਜਾਣਾ ਹੈ ਜਦਕਿ ਕਾਂਗਰਸ ਪਾਰਟੀ ਅਤੇ ਆਮ ਆਦਮੀ ਪਾਰਟੀ ਸਮੇਤ 20 ਪਾਰਟੀਆਂ ਨੇ ਉਦਘਾਟਨੀ ਸਮਾਰੋਹ ਦੇ ਬਾਈਕਾਟ ਦਾ ਐਲਾਨ ਕੀਤਾ ਹੈ।
Check Also
ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁੜ ਮਿਲੀ 21 ਦਿਨਾਂ ਦੀ ਪੈਰੋਲ
ਰਾਮ ਰਹੀਮ ਨੇ ਸ਼ਰਧਾਲੂਆਂ ਨੂੰ ਡੇਰਾ ਸਿਰਸਾ ‘ਚ ਨਾ ਆਉਣ ਦੀ ਕੀਤੀ ਅਪੀਲ ਸਿਰਸਾ/ਬਿਊਰੋ ਨਿਊਜ਼ …