ਮੁੱਖ ਮੰਤਰੀ ਭਗਵੰਤ ਮਾਨ ਸਮੇਤ 8 ਸੂਬਿਆਂ ਦੇ ਮੁੱਖ ਮੰਤਰੀ ਨੀਤੀ ਆਯੋਗ ਦੀ ਮੀਟਿੰਗ ’ਚੋਂ ਰਹੇ ਗੈਰਹਾਜ਼ਰ
ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ’ਚ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ’ਚ ਨੀਤੀ ਆਯੋਗ ਗਵਰਨਿੰਗ ਕੌਂਸਲ ਦੀ 8ਵੀਂ ਮੀਟਿੰਗ ਹੋਈ। ਇਸ ’ਚ ਸਾਰੇ ਰਾਜਾਂ ਦੇ ਮੁੱਖ ਮੰਤਰੀਆਂ ਅਤੇ ਉਪ ਰਾਜਪਾਲਾਂ ’ਚ ਬੁਲਾਇਆ ਗਿਆ ਸੀ। ਪ੍ਰੰਤੂ ਨੀਤੀ ਆਯੋਗ ਦੀ ਮੀਟਿੰਗ ਵਿਚ 8 ਰਾਜਾਂ ਦੇ ਮੁੱਖ ਮੰਤਰੀਆਂ ਨੇ ਹਿੱਸਾ ਨਹੀਂ ਜਿਨ੍ਹਾਂ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ, ਬਿਹਾਰ ਦੇ ਮੁੱਖ ਮੰਤਰੀ ਨੀਤਿਸ਼ ਕੁਮਾਰ, ਤਾਮਿਲਨਾਡੂ ਦੇ ਮੁੱਖ ਮੰਤਰੀ ਐਮ ਕੇ ਸਟਾਲਿਨ, ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਅਤੇ ਉੜੀਸਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਦਾ ਨਾਮ ਸ਼ਾਮਲ ਹੈ। ਇਨ੍ਹਾਂ ਮੁੱਖ ਮੰਤਰੀਆਂ ਦੀ ਗੈਰਹਾਜ਼ਰੀ ਨੂੰ ਲੈ ਕੇ ਭਾਜਪਾ ਆਗੂ ਰਵੀਸ਼ੰਕਰ ਪ੍ਰਸ਼ਾਦ ਨੇ ਕਿਹਾ ਕਿ ਜੋ ਮੁੱਖ ਮੰਤਰੀ ਇਸ ਮੀਟਿੰਗ ਵਿਚ ਸ਼ਾਮਲ ਨਹੀਂ ਹੋਏ, ਉਹ ਜਨਤਾ ਵਿਰੋਧੀ ਅਤੇ ਗੈਰਜ਼ਿੰਮੇਵਾਰ ਹਨ। ਨੀਤੀ ਆਯੋਗ ਦੇਸ਼ ਦੇ ਵਿਕਾਸ ਅਤੇ ਯੋਜਨਾਵਾਂਾ ਦੇ ਲਈ ਬਹੁਤ ਜ਼ਰੂਰੀ ਹੈ। ਇਸ ਮੀਟਿੰਗ ਦੇ ਲਈ 100 ਮੁੱਦੇ ਤਹਿ ਕੀਤੇ ਗਏ ਹਨ, ਜੋ ਮੁੱਖ ਮੰਤਰੀ ਨਹੀਂ ਆਏ ਉਹ ਆਪਣੇ ਸੂਬੇ ਦੀ ਜਨਤਾ ਦੀ ਅਵਾਜ਼ ਨੂੰ ਇਥੋਂ ਤੱਕ ਨਹੀਂ ਲਿਆ ਸਕਦੇ।