ਬਾਜਵਾ ਬੋਲੇ : ਵਿਰੋਧੀਆਂ ਵੱਲੋਂ ਮੈਨੂੰ ਬਦਨਾਮ ਕਰਨ ਦੀ ਕੀਤੀ ਜਾ ਰਹੀ ਹੈ ਕੋਸ਼ਿਸ਼
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਅਤੇ ਕਾਂਗਰਸੀ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਦੀ ਤਸਵੀਰ ਕਿਸੇ ਅਣਪਛਾਤੇ ਵਿਅਕਤੀ ਨੇ ਫੇਸਬੁੱਕ ’ਤੇ ਇਤਰਾਜ਼ਯੋਗ ਇਸ਼ਤਿਹਾਰ ਵਿਚ ਲਗਾ ਦਿੱਤੀ। ਇਸ ਦੀ ਜਾਣਕਾਰੀ ਮਿਲਣ ਤੋਂ ਬਾਅਦ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਚੰਡੀਗੜ੍ਹ ਦੇ ਸੈਕਟਰ 17 ’ਚ ਮਾਮਲਾ ਦਰਜ ਕਰਵਾਇਆ ਹੈ। ਉਥੇ ਹੀ ਪ੍ਰਤਾਪ ਸਿੰਘ ਬਾਜਵਾ ਨੇ ਵਿਰੋਧੀਆਂ ਵੱਲੋਂ ਉਨ੍ਹਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਤੋਂ ਇਨਕਾਰ ਨਹੀਂ ਕੀਤਾ। ਚੰਡੀਗੜ੍ਹ ਸੈਕਟਰ 17 ਦੇ ਪੁਲਿਸ ਥਾਣੇ ’ਚ ਸ਼ਿਕਾਇਤ ਦੇ ਨਾਲ ਫੇਸਬੁੱਕ ਪੋਸਟ ਦਾ ਇਕ ਪਿ੍ਰੰਟ ਵੀ ਲਗਾਇਆ ਗਿਆ ਹੈ, ਜਿਸ ’ਚ ਉਨ੍ਹਾਂ ਦੀ ਤਸਵੀਰ ਦਾ ਇਸਤੇਮਾਲ ਕੀਤਾ ਗਿਆ। ਪੁਲਿਸ ਨੇ ਸਿਕਾਇਤ ਮਿਲਣ ਤੋਂ ਬਾਅਦ ਉਸ ਪੋਸਟ ਨੂੰ ਪਾਉਣ ਵਾਲੇ ਆਈਪੀ ਐਡਰੈਸ ਦਾ ਪਤਾ ਲਗਾਉਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਭਾਰਤੀ ਫੰਡ ਦੀ ਧਾਰਾ 419, 469, ਜਾਅਲਸਾਜੀ ਅਤੇ ਆਈਟੀ ਦਾ ਇਸਤੇਮਾਲ ਕਰਕੇ ਬਦਨਾਮ ਕਰਨ ਅਤੇ ਮਾਨਹਾਨੀ ਤਹਿਤ ਮਾਮਲਾ ਦਰਜ ਕੀਤਾ ਹੈ। ਫਿਲਹਾਲ ਪ੍ਰਤਾਪ ਸਿੰਘ ਬਾਜਵਾ ਵੱਲੋਂ ਸ਼ਿਕਾਇਤ ਦਰਜ ਕਰਵਾ ਦਿੱਤੀ ਗਈ ਹੈ ਪ੍ਰੰਤੂ ਉਨ੍ਹਾਂ ਵੱਲੋਂ ਇਸ ਸਬੰਧੀ ਮੀਡੀਆ ਸਾਹਮਣੇ ਆਪਣੀ ਕੋਈ ਪ੍ਰਤੀਕ੍ਰਿਆ ਨਹੀਂ ਦਿੱਤੀ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਮੰਚ ਤੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਕੀਤੀ ਤਾਰੀਫ਼
ਕਿਹਾ : ਰਾਜਪਾਲ ਦੇ ਚੰਗੇ ਤਜ਼ਰਬੇ ਦਾ ਸਾਡੀ ਸਰਕਾਰ ਨੂੰ ਮਿਲ ਰਿਹਾ ਹੈ ਫਾਇਦਾ ਚੰਡੀਗੜ੍ਹ/ਬਿਊਰੋ …